Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 31 ਨੂੰ ਐਸਡੀਐਮ ਦੇ ਦਫ਼ਤਰ ਅੱਗੇ ਪ੍ਰਧਾਨਮੰਤਰੀ ਮੋਦੀ ਦਾ ਪੁੱਤਲਾ ਫੂਕਿਆ ਜਾਵੇਗਾ : ਹਰਪ੍ਰੀਤ ਸਿੰਘ ਕਾਹਲੋਂ

31 ਨੂੰ ਐਸਡੀਐਮ ਦੇ ਦਫ਼ਤਰ ਅੱਗੇ ਪ੍ਰਧਾਨਮੰਤਰੀ ਮੋਦੀ ਦਾ ਪੁੱਤਲਾ ਫੂਕਿਆ ਜਾਵੇਗਾ : ਹਰਪ੍ਰੀਤ ਸਿੰਘ ਕਾਹਲੋਂ

ਬਟਾਲਾ, 29 ਜਨਵਰੀ (ਬਿਊਰੋ ) : ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਭੁੱਲੇ ਦੇ ਰੋਸ਼ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੂਰ ਡੱਲੇਵਾਲ 31 ਜਨਵਰੀ ਨੂੰ ਐਸਡੀਐਮ ਬਟਾਲਾ ਦੇ ਦਫ਼ਤਰ ਦੇ ਅੱਗੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਪੁੱਤਲਾ ਫੂਕ ਕੇ ਰੋਸ਼ ਧਰਨਾ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ ਦੇ ਜ਼ਿਲਾ ਕਰਵੀਨਰ ਹਰਪ੍ਰੀਤ ਸਿੰਘ ਕਾਹਲੋਂ ਪ੍ਰਤਾਪਗੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਤੋਂ ਘਬਰਾਏ ਪ੍ਰਧਾਨਮੰਤਰੀ ਨਰਿੰਦਰ ਮੌਦੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਤਿੰਨੇ ਕਾਨੂੰਨ ਵਾਪਿਸ ਲੈਣ ਤੋਂ ਇਲਾਵਾ ਕਿਸਾਨਾਂ ਦੀਆਂ ਮੰਗਾਂ ਤੋਂ ਪਹਿਲ ਦੇ ਆਧਾਰ ’ਤੇ ਇਨ ਬਿਨ ਪੂਰਾ ਕਰਨ ਕੀਤਾ ਜਾਵੇਗਾ ਜਿਸ ’ਤੇ ਭਰੋਸਾ ਕਰਕੇ ਕਿਸਾਨਾਂ ਵੱਲੋਂ ਆਪਣੇ ਅੰਦੋਲਨ ਨੂੰ ਬੰਦ ਕੀਤਾ ਗਿਆ ਸੀ ਲੇਕਿਨ ਅੱਜ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਮੋਦੀ ਵੱਲੋਂ ਕਿਸਾਨਾਂ ਨੂੰ ਮੰਗਾਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ ਜਿਸ ਨਾਲ ਮਜ਼ਦੂਰਾ ਤੇ ਕਿਸਾਨਾਂ ਵਿੱਚ ਭਾਰੀ ਰੋਸ਼ ਜਾਹਿਰ ਹੈ। ਆਪਣਾ ਰੋਸ਼ ਜਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੂੰ ਵਾਅਦੇ ਚੇਤੇ ਕਰਾਉਣ ਦੇ ਉਦੇਸ਼ ਨਾਲ ਵੱਖ ਵੱਖ ਕਿਸਾਨ ਮਜ਼ਦੂਰਾਂ ਦੀਆਂ ਜਥੇਬੰਦੀਆਂ ਨਾਲ ਮਿਲ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ 31 ਜਨਵਰੀ ਨੂੰ ਐਸਡੀਐਮ ਬਟਾਲ ਦੇ ਦਫ਼ਤਰ ਦੇ ਅੱਗੇ ਨਰਿੰਦਰ ਮੌਦੀ ਦਾ ਪੁੱਤਲਾ ਫੂਕਿਆ ਜਾਵੇਗਾ। ਇਸ ਮੌਕੇ ਹਰਪ੍ਰੀਤ ਕਾਹਲੋਂ ਨੇ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਇਸ ਰੋਸ਼ ਧਰਨੇ ਵਿੱਚ ਭਾਰੀ ਸੰਖਿਆਂ ਵਿੱਚ ਸ਼ਾਮਿਲ ਹੋਵੇ ਤਾਂ ਜੋ ਕੇਂਦਰ ਸਰਕਾਰ ਦੇ ਕੰਨਾਂ ਤੱਕ ਕਿਸਾਨੀ ਮੰਗਾਂ ਦੀ ਆਵਾਜ਼ ਬੁਲੰਦ ਕੀਤੀ ਜਾ ਸਕੇ।