Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਮੁਹਿੰਮ ਤਹਿਤ 61500 ਲਿਟਰ ਲਾਹਣ, 39 ਤਰਪਾਲਾਂ, 06 ਖਾਲੀ ਪਲਾਸਟਿਕ ਦੇ ਕੇਨ ਅਤੇ 30 ਲਿਟਰ ਨਾਜਾਇਜ਼ ਸ਼ਰਾਬ ਬਰਾਮਦ

ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਮੁਹਿੰਮ ਤਹਿਤ 61500 ਲਿਟਰ ਲਾਹਣ, 39 ਤਰਪਾਲਾਂ, 06 ਖਾਲੀ ਪਲਾਸਟਿਕ ਦੇ ਕੇਨ ਅਤੇ 30 ਲਿਟਰ ਨਾਜਾਇਜ਼ ਸ਼ਰਾਬ ਬਰਾਮਦ

ਗੁਰਦਾਸਪੁਰ, 30 ਜਨਵਰੀ ( ਅਸ਼ਵਨੀ ) :  ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਆਬਕਾਰੀ ਵਿਭਾਗ ਗੁਰਦਾਸਪੁਰ ਵਲੋਂ ਜ਼ਿਲੇ ਅੰਦਰ ਨਾਜਾਇਜ਼ ਸ਼ਰਾਬ, ਲਾਹਣ ਆਦਿ ਵਿਰੁੱਧ ਛਾਪਮਾਰੀ ਮੁਹਿੰਮ ਚੱਲ ਰਹੀ ਹੈ।

ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਵਨਜੀਤ ਸਿੰਘ ਨੇ ਦੱਸਿਆ ਕਿ ਰਜਿੰਦਰ ਤਨਵਰ, ਗੌਤਮ ਗੋਬਿੰਦ (ਐਕਸ਼ਾਈਜ ਅਫਸਰ), ਅਜੈ ਸ਼ਰਮਾ ਅਤੇ ਹਰਵਿੰਦਰ ਸਿੰਘ (ਐਕਸ਼ਾਈਜ਼ ਇੰਸਪੈਕਟਰ) ਅਤੇ ਐਕਸਾਈਜ਼ ਪੁੁਲਿਸ ਤੇ ਸਟਾਫ ਵਲੋਂ ਅਤੇ ਮੋਨਟਰਿੰਗ ਟੀਮ ਨੰਬਰ ਚਾਰ (ਮੋਚਪੁਰ ਅਤੇ ਮਿੱਠਾ), ਪਰਮਬੀਰ ਸਿੰਘ ਕਾਹਲੋਂ ਅਤੇ ਮਨਮੋਹਨ ਸ਼ਰਮਾ ਇੰਸਪੈਕਟਰ ਡਰੇਨਜ਼ ਵਿਭਾਗ ਵਲੋਂ ਬਿਆਸ ਦਰਿਆ ਨੇੜੇ ਪਿੰਡ ਮੋਚਪੁਰ ਕੀਤੀ ਛਾਪੇਮਾਰੀ ਦੌਰਾਨ 61500 ਲਿਟਰ ਲਾਹਣ, 39 ਤਰਪਾਲਾਂ, 06 ਖਾਲੀ ਪਲਾਸਟਿਕ ਦੇ ਕੇਨ ਅਤੇ 30 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ , ਜਿਸ ਨੂੰ ਮੌਕੇ ’ਤੇ ਨਸ਼ਟ ਕੀਤਾ ਗਿਆ ।

ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਵਨਜੀਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵਿਭਾਗ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਰੇਡ ਕੀਤੀ ਜਾ ਰਹੀ ਹੈ ਅਤੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਸ਼ਰਾਬ ਦੀ ਵਰਤੋਂ ਨਾ ਹੋਵੇ, ਇਸ ਦੇ ਲਈ ਸਖ਼ਤੀ ਨਾਲ ਕਦਮ ਚੁੱਕੇ ਗਏ ਹਨ।