Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਆਮ ਆਦਮੀ ਪਾਰਟੀ ਬਣੀ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ : ਜਸਵੀਰ ਰਾਜਾ

ਆਮ ਆਦਮੀ ਪਾਰਟੀ ਬਣੀ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ : ਜਸਵੀਰ ਰਾਜਾ

ਟਾਂਡਾ ਉੜਮੁੜ / ਗੜ੍ਹਦੀਵਾਲਾ 31ਜਨਵਰੀ (ਚੌਧਰੀ ) : ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਲੋਕ ਆਪ ਮੁਹਾਰੇ ਹੀ ਆਮ ਆਦਮੀ ਪਾਰਟੀ ਨਾਲ ਜੁੜਦੇ ਜਾ ਰਹੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਉੜਮੁੜ ਤੋਂ ਆਪ ਵੱਲੋਂ ਚੋਣ ਲੜ ਰਹੇ ਜਸਵੀਰ ਰਾਜਾ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਉਨ੍ਹਾਂ ਕਿਹਾ ਕੇ ਲੋਕ ਰਵਾਇਤੀ ਪਾਰਟੀਆਂ ਦੇ ਹੱਥੋ ਤੰਗ ਆ ਚੁੱਕੇ ਹਨ ਜਿਸ ਕਾਰਨ ਉਨ੍ਹਾਂ ਦਾ ਭਰੋਸਾ ਇਨ੍ਹਾਂ ਪਾਰਟੀਆਂ ਤੋਂ ਉੱਠ ਚੁੱਕਾ ਹੈ ਦੂਜੇ ਪਾਸੇ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕਰਵਾਏ ਗਏ ਵਿਕਾਸ ਲੋਕਾਂ ਲਈ ਚਾਨਣ ਮੁਨਾਰਾ ਬਣ ਰਹੇ ਹਨ ਅਤੇ ਉਹ ਹੁਣ ਪੰਜਾਬ ਵਿੱਚ ਵੀ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਮੁਫ਼ਤ ਆਨੰਦ ਮਾਨਣਾ ਚਾਹੁੰਦੇ ਹਨ। ਅੱਜ ਹਰ ਵੋਟਰ ਕੇਜਰੀਵਾਲ ਵਿਚ ਆਪਣਾ ਵਿਸ਼ਵਾਸ਼ ਪ੍ਰਗਟ ਕਰ ਰਿਹਾ ਹੈ ਜਿਸ ਕਾਰਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣੀ ਤੈਅ ਹੋ ਚੁੱਕੀ ਹੈ ਇਥੇ ਵਰਨਣਯੋਗ ਹੈ ਕਿ ਜਸਵੀਰ ਰਾਜਾ ਵੱਲੋਂ ਆਪਣੇ ਹਲਕੇ ਵਿਚ ਜ਼ੋਰਦਾਰ ਚੋਣ ਪ੍ਰਚਾਰ ਆਰੰਭ ਕਰ ਦਿੱਤਾ ਗਿਆ ਹੈ ।ਜਿਸ ਕਾਰਨ ਰਵਾਇਤੀ ਪਾਰਟੀਆਂ ਦੇ ਆਗੂਆਂ ਦੀ ਨੀਂਦ ਹਰਾਮ ਹੋਈ ਪਈ ਹੈ ਟਾਂਡਾ ਸ਼ਹਿਰ ਵਿਚੋਂ ਅਤੇ ਬੇਟ ਖੇਤਰ ਵਿੱਚੋ ਲਗਾਤਾਰ ਵੱਡੇ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਆਉਣਾਂ ਇਹ ਦਰਸਾਉਂਦਾ ਹੈ ਕੇ ਇਸ ਹਲਕੇ ਵਿਚ ਆਮ ਆਦਮੀ ਪਾਰਟੀ ਜਿੱਤ ਵੱਲ ਨੂੰ ਵਧ ਚੁੱਕੀ ਹੈ । ਵੱਡੀ ਗਿਣਤੀ ਵਿੱਚ ਕਿਸਾਨ ਅੰਦੋਲਨ ਨਾਲ ਜੁੜੇ ਕਿਸਾਨ ਵੀ ਇਸ ਪਾਰਟੀ ਨੂੰ ਸਮਰਥਨ ਦੇ ਰਹੇ ਹਨ । ਆਪ ਆਗੂ ਸੁਖਵਿੰਦਰ ਸਿੰਘ ਅਰੋੜਾ ਤੇ ਜਗਜੀਵਨ ਜੱਗੀ ਨੇ ਦੱਸਿਆ ਕੇ 2 ਫਰਵਰੀ ਨੂੰ ਆਪ ਵੱਲੋਂ ਟਾਂਡਾ ਵਿਖੇ ਪੈਦਲ ਮਾਰਚ ਕੱਢਿਆ ਜਾਵੇਗਾ।ਜੋ ਦਾਰਾਪੁਰ ਬਾਈਪਾਸ ਤੋਂ ਸ਼ੁਰੂ ਹੋਕੇ ਸਾਰੇ ਸ਼ਹਿਰ ਵਿੱਚੋਂ ਹੋ ਕੇ ਗੁਜ਼ਰੇ ਗਾ। ਇਸ ਮੌਕੇ ਉਨ੍ਹਾਂ ਨਾਲ ਰਜਿੰਦਰ ਸਿੰਘ ਮਾਰਸ਼ਲ ਪ੍ਰਿੰਸ ਸਲੇਮਪੁਰ ਬਲਜੀਤ ਸਿੰਘ ਸੈਣੀ ਗੁਰਦੀਪ ਸਿੰਘ ਅਤੇ ਹੋਰ ਹਾਜ਼ਰ ਸਨ।