Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਰੰਗੋਲੀ ਬਣਾ,ਵੋਟਰਾਂ ਨੂੰ ਕੀਤਾ ਉਤਸਾਹਿਤ : ਡਾ ਕੁਲਦੀਪ ਮਨਹਾਸ

ਰੰਗੋਲੀ ਬਣਾ,ਵੋਟਰਾਂ ਨੂੰ ਕੀਤਾ ਉਤਸਾਹਿਤ : ਡਾ ਕੁਲਦੀਪ ਮਨਹਾਸ

ਗੜ੍ਹਦੀਵਾਲਾ 1 ਫਰਵਰੀ (ਚੌਧਰੀ) : ਮਾਨਯੋਗ ਜਿਲ੍ਹਾ ਚੋਣਕਾਰ ਅਫ਼ਸਰ ਹੁਸ਼ਿਆਰਪੁਰ ਮੈਡਮ ਅਪਨੀਤ ਰਿਆਤ  ਦੇ ਦਿਸ਼ਾ ਨਿਰਦੇਸ਼ਾਂ ਹੇਠ, ਦਰਬਾਰਾ ਸਿੰਘ ਰੰਧਾਵਾ ਰਿਟਰਨਿੰਗ ਅਫ਼ਸਰ ਉੜਮੁੜ ਦੀ ਰਹਿਨੁਮਾਈ ਹੇਠਾਂ ਅਤੇ ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ,  ਸ਼ੈਲੇੰਦਰ ਠਾਕੁਰ ਜਿਲ੍ਹਾ ਨੋਡਲ ਅਫ਼ਸਰ (ਇ ਐਲ ਸੀ) ਅਤੇ  ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਦੀ ਯੋਗ ਅਗਵਾਈ ਹੇਠਾਂ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਰਹਨੁਮਾਈ ਹੇਠਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਵੋਟਰਾਂ ਨੂੰ ਆਪਣੇ ਜਮੂਹਰੀਅਤ ਹੱਕ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਡਾ ਕੁਲਦੀਪ ਸਿੰਘ ਮਨਹਾਸ, ਸਹਾਇਕ ਸਵੀਪ ਨੋਡਲ ਅਫ਼ਸਰ ਨੇ ਕਿਹਾ ਕਿ ਇਸ ਵਿੱਚ ਵਿਭਾਗੀ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵਰਚੁਅਲ ਮਾਧਿਅਮ ਨਾਲ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦਾ ਆਨਲਾਈਨ ਰੰਗੋਲੀ ਮੁਕਾਬਲਾ ਕਰਵਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਵਲੋਂ ਸੰਦੇਸ਼ ਵਜੋਂ ਆਕਰਸ਼ਕ ਰੰਗੋਲੀ ਬਣਾਈਆਂ ਗਈਆਂ। ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਈ ਰੰਗੋਲੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਪ੍ਰੋਫ਼ੇਸਰ ਦਕਸ਼ ਸੋਹਲ ਸਵੀਪ ਨੋਡਲ ਅਫ਼ਸਰ, ਕੁਲਵਿੰਦਰ ਸਿੰਘ ਸੁਪਰਵੀਜਰ ਅਤੇ ਸਕੂਲ ਸਟਾਫ਼ ਹਾਜਰ ਸੀ |