Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਐਗਜ਼ਿਟ ਪੋਲ ‘ਤੇ ਰਹੇਗੀ ਪਾਬੰਦੀ : ਜ਼ਿਲ੍ਹਾ ਚੋਣ ਅਫ਼ਸਰ

ਐਗਜ਼ਿਟ ਪੋਲ ‘ਤੇ ਰਹੇਗੀ ਪਾਬੰਦੀ : ਜ਼ਿਲ੍ਹਾ ਚੋਣ ਅਫ਼ਸਰ

ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਤਰ੍ਹਾਂ ਦਾ ਸਰਵੇਖਣ ਜਾਂ ਓਪੀਨੀਅਨ ਪੋਲ ਦਿਖਾਉਣ ‘ਤੇ ਪਾਬੰਦੀ ਹੋਵੇਗੀ

ਹੁਸ਼ਿਆਰਪੁਰ, 02 ਫਰਵਰੀ(ਬਿਊਰੋ) :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ 10 ਫਰਵਰੀ, 2022 ਤੋਂ 07 ਮਾਰਚ, 2022 ਤੱਕ ਐਗਜ਼ਿਟ ਪੋਲਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਨ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126ਏ ਦੇ ਅਨੁਸਾਰ ਮਿਤੀ 10 ਫਰਵਰੀ 2022 ਨੂੰ ਸਵੇਰੇ 07 ਵਜੇ ਤੋਂ ਲੈਕੇ ਮਿਤੀ 07 ਮਾਰਚ 2022 ਸ਼ਾਮ 6:30 ਵਜੇ ਤੱਕ ਕੋਈ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਕਿਸੇ ਹੋਰ ਸੰਚਾਰ ਮਾਧਿਅਮ ‘ਤੇ  ਐਗਜ਼ਿਟ ਪੋਲ ਦਿਖਾਇਆ ਜਾ ਸਕਦਾ ਹੈ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 28 ਜਨਵਰੀ, 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੋਲਿੰਗ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ  ਨੂੰ  ਨਹੀਂ ਦਿਖਾ ਸਕੇਗਾ।