Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਚੋਣ ਅਫ਼ਸਰ ਨੇ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਤੱਕ ਕੀਤਾ ਡਰਾਈ ਡੇ ਘੋਸ਼ਿਤ

ਜ਼ਿਲ੍ਹਾ ਚੋਣ ਅਫ਼ਸਰ ਨੇ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਤੱਕ ਕੀਤਾ ਡਰਾਈ ਡੇ ਘੋਸ਼ਿਤ

10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੀ ਵਿਕਰੀ ਤੇ ਰਹੇਗੀ  ਪੂਰਨ ਪਾਬੰਦੀ

ਹੁਸ਼ਿਆਰਪੁਰ, 02 ਫਰਵਰੀ(ਬਿਊਰੋ ) :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੀਆਂ ਹੱਦਾਂ ਵਿੱਚ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਵੋਟਿੰਗ ਪ੍ਰਕਿਰਿਆ ਦੀ ਸਮਾਪਤੀ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਹੈ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਸਟੋਰ ਕਰਨ ਅਤੇ ਵੇਚਣ ‘ਤੇ ਮੁਕੰਮਲ ਪਾਬੰਦੀ ਰਹੇਗੀ।  ਉਨ੍ਹਾਂ ਕਿਹਾ ਕਿ ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ‘ਤੇ ਵੀ ਪੂਰੀ ਤਰ੍ਹਾਂ ਲਾਗੂ ਹੋਵੇਗਾ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 20 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਆਦਿ ਦੀ ਵਿਕਰੀ, ਸਟੋਰ ਕਰਨ ‘ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।

ਇਨ੍ਹਾਂ ਹਦਾਇਤਾਂ ਅਨੁਸਾਰ ਵੋਟਾਂ ਪਾਉਣ ਦੇ ਲਈ  ਨਿਰਧਾਰਤ ਸਮਾਂ ਖਤਮ ਹੋਣ ਤੋਂ 48 ਘੰਟੇ ਪਹਿਲਾਂ ਇਹ ਪਾਬੰਦੀ ਸ਼ੁਰੂ ਹੋ ਕੇ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੱਕ ਯਾਨੀ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ  ਰਹੇਗੀ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ।

—-