Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 4 ਫਰਵਰੀ ਨੂੰ ਵਾਪਸ ਲਏ ਜਾ ਸਕਦੇ ਹਨ ਨਾਮਜ਼ਦਗੀ ਪੱਤਰ : ਜ਼ਿਲ੍ਹਾ ਚੋਣ ਅਫ਼ਸਰ

4 ਫਰਵਰੀ ਨੂੰ ਵਾਪਸ ਲਏ ਜਾ ਸਕਦੇ ਹਨ ਨਾਮਜ਼ਦਗੀ ਪੱਤਰ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 3 ਫਰਵਰੀ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੀਆਂ ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ 73 ਉਮੀਦਵਾਰ ਯੋਗ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰਾਂ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ 8, ਦਸੂਹਾ ਦੇ 10, ਉੜਮੁੜ ਦੇ 11, ਸ਼ਾਮਚੁਰਾਸੀ ਦੇ 10, ਹੁਸ਼ਿਆਰਪੁਰ ਦੇ 9, ਚੱਬੇਵਾਲ ਦੇ 12 ਅਤੇ ਗੜ੍ਹਸ਼ੰਕਰ ਦੇ 13 ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 4 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।