ਗੜ੍ਹਦੀਵਾਲਾ (ਯੋਗੇਸ਼ ਗੁਪਤਾ) ਅੱਜ ਹਲਕਾ ਉੜਮੁੜ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਰਾਜਾ ਵਲੋਂ ਤੁਫਾਨੀ ਦੌਰਾ ਕੀਤਾ ਗਿਆ। ਇਸ ਮੌਕੇ ਪਾਰਟੀ ਉਮੀਦਵਾਰ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਅਤੇ ਲੋਕ ਪਾਰਟੀ ਨਾਲ ਲਗਾਤਾਰ ਆਪ ਮੁਹਾਰੇ ਜੁੜ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਬਦਲਾਅ ਚਾਹੁੰਦੇ ਹਨ। ਇਸ ਬਦਲਾਅ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਉਭਰ ਕੇ ਸਾਹਮਣੇ ਆ ਰਹੀ ਹੈ। ਜਿਸ ਤਰਾਂ ਪੰਜਾਬ ਅਤੇ ਹਲਕੇ ਦੇ ਲੋਕ ਪਾਰਟੀ ਨਾਲ ਆਪ ਮੁਹਾਰੇ ਜੁੜ ਰਹੇ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਲੋਕ ਰਿਵਾਇਤੀ ਪਾਰਟੀਆਂ ਤੋਂ ਕਾਫੀ ਖਫਾ ਹਨ ਤੇ ਬਦਲਾਅ ਨਿਸ਼ਚਿਤ ਤੌਰ ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਪਾਰਟੀ ਵਿੱਚ ਆਪਸੀ ਖਿਚੋਤਾਣ ਚੱਲ ਰਿਹਾ ਹੈ। ਜਿਸ ਕਰਕੇ ਕਾਂਗਰਸ ਪਾਰਟੀ ਖੇਰੂ ਖੇਰੂ ਹੋਈ ਪਈ ਹੈ।ਮੌਜੂਦਾ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਲਾਰਿਆਂ ਤੋਂ ਸਵਾ ਕੁਝ ਨਹੀਂ ਦਿੱਤਾ। ਕਾਂਗਰਸ ਨੇ ਸਤਾ ਵਿੱਚ ਆਉਣ ਲਈ ਘਰ ਘਰ ਰੋਜ਼ਗਾਰ ਦੇਣ ਲਈ ਲੋਕਾਂ ਦੇ ਫਾਰਮ ਭਰੇ ਸਨ। ਰੋਜਗਾਰ ਦੇਣ ਦੀ ਤਾਂ ਦੂਰ ਦੀ ਗੱਲ ਲੋਕਾਂ ਦੀ ਮੁੜ ਬਾਤ ਭੀ ਨਹੀਂ ਪੁੱਛੀ ਗਈ। ਇਸ ਕਰਕੇ ਲੋਕਾਂ ਨੇ ਇਸ ਵਾਰ ਇੱਕ ਮੌਕਾ ਕੇਜਰੀਵਾਲ ਨੂੰ ਦੇਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ਜਿਲਾ ਯੂਥ ਵਾਇਸ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ, ਕੁਲਜੀਤ ਸਿੰਘ, ਬਲਜਿੰਦਰ ਸਿੰਘ, ਜਗਰੂਪ ਸਿੰਘ, ਪਰਮਵੀਰ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਹਰਦੀਪ ਸਿੰਘ, ਰਿੰਪੀ ਕੇਸੋਪੁਰ, ਪਾਲਾ ਕੇਸੋਪੁਰ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।
ਹਲਕਾ ਉੜਮੁੜ ਟਾਂਡਾ ਦੇ ਵੱਖ ਵੱਖ ਪਿੰਡਾਂ ਚ’ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ :ਜਸਵੀਰ ਸਿੰਘ ਰਾਜਾ
- Post published:February 4, 2022
You Might Also Like
ਸਰਕਾਰੀ ਐਲੀਮੈਂਟਰੀ ਸਕੂਲ ਡੱਫਰ ਵਿਖੇ ਵਰਕਸ਼ਾਪ ਦਾ ਕੀਤਾ ਆਯੋਜਨ
पुलिस स्टेशन चौन्क व थाना बाजार के दुकानदारों ने भविन्न स्थानों पर भगवान श्री राम जी की प्राण प्रतिष्ठा के उपलक्ष्य में लगाए तरह तरह के लंगर
ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ “ਅੰਤਰਰਾਸ਼ਟਰੀ ਸੰਬੰਧਾਂ ਵਿੱਚ ਉੱਭਰਦੇ ਰੁਝਾਨ”ਵਿਸ਼ੇ ਤੇ ਇੱਕ ਵਿਸ਼ੇਸ਼ ਲੈਕਚਰ
योगेश सपरा को जिला (होशियारपुर देहाती) महामंत्री समेत जिलाध्यक्ष ने जिले में नई टीम की घोषणा की







