Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਸੀ-ਵਿਜ਼ਲ ਐਪ : 100 ਮਿੰਟ ਤੋਂ ਵੀ ਘੱਟ ਸਮੇਂ ’ਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ’ਚ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ’ਚੋਂ ਅਵੱਲ

ਸੀ-ਵਿਜ਼ਲ ਐਪ : 100 ਮਿੰਟ ਤੋਂ ਵੀ ਘੱਟ ਸਮੇਂ ’ਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ’ਚ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ’ਚੋਂ ਅਵੱਲ

ਹੁਣ ਤੱਕ 23.12 ਮਿੰਟ ਦੀ ਐਵਰੇਜ ਨਾਲ 336 ਸ਼ਿਕਾਇਤਾਂ ਦਾ ਕੀਤਾ ਜਾ ਚੁੱਕਾ ਹੈ ਨਿਪਟਾਰਾ
ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀ 100 ਫੀਸਦੀ ਰਹੀ ਕਾਰਗੁਜ਼ਾਰੀ
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਭਵਿੱਖ ’ਚ ਵੀ ਪੂਰੀ ਲਗਨ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

ਹੁਸ਼ਿਆਰਪੁਰ, 4 ਫਰਵਰੀ(ਬਿਊਰੋ) : ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਮਿੰਟ ਵਿਚ ਨਿਪਟਾਰਾ ਕਰਨ ਲਈ ਸ਼ੁਰੂ ਕੀਤੇ ਗਏ ਸੀ-ਵਿਜ਼ਲ ਐਪ ਜ਼ਰੀਏ 100 ਫੀਸਦੀ ਐਕੂਰੇਸੀ ਅਤੇ ਘੱਟ ਸਮੇਂ ਵਿਚ ਨਿਪਟਾਰਾ ਕਰਨ ਲਈ ਹੁਸ਼ਿਆਰਪੁਰ ਜਿਲ੍ਹਾ ਪੂਰੇ ਪੰਜਾਬ ਵਿਚ ਅਵੱਲ ਰਿਹਾ ਹੈ। ਇਲੈਕਸ਼ਨ ਕਮਿਸ਼ਨ ਆਫ਼ ਇੰਡੀਆ ਵਲੋਂ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਹਲਕਿਆਂ ਦੀ ਪ੍ਰਫਾਰਮੈਂਸ ਰਿਪੋਰਟ ਅਨੁਸਾਰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚੋਂ ਹੁਸ਼ਿਆਰਪੁਰ ਵਿਚ ਸ਼ਿਕਾਇਤਾਂ ਦਾ ਐਵਰੇਜ ਸਮਾਂ 23.12 ਮਿੰਟ ਰਿਹਾ ਹੈ। ਦੂਜੀ ਵੱਡੀ ਉਪਲਬੱਧੀ ਇਹ ਹੈ ਕਿ ਪੰਜਾਬ ਵਿਚ ਹੁਸ਼ਿਆਰਪੁਰ ਹੀ ਅਜਿਹਾ ਜ਼ਿਲ੍ਹਾ ਹੈ ਜਿਥੇ ਸਾਰੇ 7 ਵਿਧਾਨ ਸਭਾ ਹਲਕਿਆਂ ਵਿਚ ਸੀ-ਵਿਜ਼ਲ ਐਪ ’ਤੇ ਕਾਰਗੁਜ਼ਾਰੀ 100 ਫੀਸਦੀ ਰਹੀ ਹੈ। ਇਸ ਤੋਂ ਇਲਾਵਾ ਇਕ ਅਜਿਹੀ ਵੀ ਸ਼ਿਕਾਇਤ ਸਾਹਮਣੇ ਆਈ ਹੈ, ਜਿਸ ਦਾ ਹੱਲ ਕੇਵਲ 8.33 ਮਿੰਟ ਵਿਚ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਸਾਰੇ ਰਿਟਰਨਿੰਗ ਅਧਿਕਾਰੀਆਂ, ਸੀ-ਵਿਜ਼ਲ ਟੀਮ ਅਤੇ ਫਲਾਇੰਗ ਸਕੁਐਡ ਟੀਮਾਂ ਦੀ ਸ਼ਲਾਘਾ ਕਰਦਿਆਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਲਗਨ ਨਾਲ ਕੰਮ ਕਰਨ ਲਈ ਕਿਹਾ, ਤਾਂ ਜੋ ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੇ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਮਾਣ ਹੈ ਜੋ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੀ-ਵਿਜ਼ਲ ਐਪ ਰਾਹੀਂ ਸ਼ਿਕਾਇਤਾਂ ਦੇ ਐਵਰੇਜ ਹੈਂਡÇਲੰਗ ਟਾਈਮ ਦੇ ਹਿਸਾਬ ਨਾਲ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਸੂਬੇ ਵਿਚ ਪਹਿਲੇ ਸਥਾਨ ’ਤੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਘੱਟ ਤੋਂ ਘੱਟ ਸਮੇਂ 23 ਮਿੰਟ 12 ਸੈਕਿੰਡ ਵਿੱਚ ਸ਼ਿਕਾਇਤਾਂ ਦਾ ਨਬੇੜਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿਚ ਵੀ ਜ਼ਿਲ੍ਹਾ ਪੂਰੇ ਸੂਬੇ ਵਿਚ ਅਵੱਲ ਹੈ। ਉਨ੍ਹਾਂ ਦੱਸਿਆ ਕਿ ਸੀ-ਵਿਜ਼ਲ ਐਪ ’ਤੇ ਹੁਣ ਤੱਕ 336 ਸ਼ਿਕਾਇਤਾਂ ਪ੍ਰਾਪਤ ਹੋਈਆਂ ਅਤੇ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਘੱਟ ਸਮੇਂ ਵਿਚ ਸ਼ਿਕਾਇਤ ਦਾ ਨਿਪਟਾਰਾ 30 ਜਨਵਰੀ ਨੂੰ 8 ਮਿੰਟ 30 ਸੈਕਿੰਡ ਵਿਚ ਕੀਤਾ ਗਿਆ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸੀ-ਵਿਜ਼ਲ ਜੋ ਕਿ ਐਂਡਰਾਏਡ ਪਲੇਟਫਾਰਮ ਅਧਾਰਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਹੈ, ਜਿਸ ਰਾਹੀਂ ਆਈਆਂ ਸ਼ਿਕਾਇਤਾਂ ਦਾ 100 ਮਿੰਟ ਅੰਦਰ ਹੱਲ ਕੀਤਾ ਜਾਣਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੀ-ਵਿਜ਼ਲ ਰਾਹੀਂ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਈਆਂ 84 ਸ਼ਿਕਾਇਤਾਂ, ਦਸੂਹਾ ਤੋਂ 3, ਗੜ੍ਹਸ਼ੰਕਰ ਤੋਂ 17, ਹੁਸ਼ਿਆਰਪੁਰ ਤੋਂ 159, ਮੁਕੇਰੀਆਂ ਤੋਂ 14, ਸ਼ਾਮਚੁਰਾਸੀ ਤੋਂ 38 ਅਤੇ ਉੜਮੁੜ ਤੋਂ 21 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 63 ਫਲਾਇੰਗ ਸਕੁਐਡ ਟੀਮਾਂ ਲਗਾਈਆਂ ਗਈਆਂ ਹਨ ਜੋ ਕਿ ਸ਼ਿਕਾਇਤ ਮਿਲਣ ਦੇ ਤੁਰੰਤ ਬਾਅਦ ਇਨ੍ਹਾਂ ਦੇ ਹੱਲ ਲਈ ਪੱਬਾਂ ਭਾਰ ਹੋ ਜਾਂਦੀਆਂ ਹਨ।
ਸੀ-ਵਿਜ਼ਲ ਐਪ ’ਤੇ ਆਈ ਸ਼ਿਕਾਇਤ ਦਾ ਇਸ ਤਰ੍ਹਾਂ 100 ਮਿੰਟ ਵਿਚ ਹੁੰਦਾ ਹੈ ਨਿਪਟਾਰਾ

ਸੀ-ਵਿਜ਼ਲ ਐਪ ’ਤੇ ਪ੍ਰਾਪਤ ਹੋਈ ਸ਼ਿਕਾਇਤ 5 ਮਿੰਟ ਵਿਚ ਹੀ ਫਲਾਇੰਗ ਸਕੁਐਡ ਟੀਮ ਨੂੰ ਸੌਂਪ ਦਿੱਤੀ ਜਾਂਦੀ ਹੈ। ਟੀਮ 15 ਮਿੰਟ ਵਿਚ ਸਬੰਧਤ ਸਥਾਨ ’ਤੇ ਪਹੁੰਚ ਜਾਂਦੀ ਹੈ। ਉਪਰੰਤ 30 ਮਿੰਟ ਵਿਚ ਸ਼ਿਕਾਇਤ ਰਿਟਰਨਿੰਗ ਅਧਿਕਾਰੀ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਜਾਂਦੀ ਹੈ। ਸਬੰਧਤ ਰਿਟਰਨਿੰਗ ਅਧਿਕਾਰੀ ਵਲੋਂ ਉਸ ਸ਼ਿਕਾਇਤ ਦੇ ਅਗਲੇ 50 ਮਿੰਟ ਵਿੱਚ ਆਪਣੀ ਕਾਰਵਾਈ ਕਰਕੇ ਇਸ ਦਾ ਨਿਪਟਾਰਾ ਕਰ ਦਿੱਤਾ ਜਾਂਦਾ ਹੈ।

error: copy content is like crime its probhihated