Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ’ਚ 65 ਉਮੀਦਵਾਰ ਲੜ੍ਹਨਗੇ ਚੋਣਾਂ, ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ’ਚ 65 ਉਮੀਦਵਾਰ ਲੜ੍ਹਨਗੇ ਚੋਣਾਂ, ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਹੁਸ਼ਿਆਰਪੁਰ, 5 ਫਰਵਰੀ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ 65 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਉਨ੍ਹਾਂ ਕਿਹਾ ਕਿ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹੇ ਦੇ 65 ਉਮੀਦਵਾਰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ੍ਹਨਗੇ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕਰ ਦਿੱਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ 8, ਦਸੂਹਾ ਤੋਂ 10, ਉੜਮੁੜ ਤੋਂ 9, ਸ਼ਾਮਚੁਰਾਸੀ ਤੋਂ 7, ਹੁਸ਼ਿਆਰਪੁਰ ਤੋਂ 8, ਚੱਬੇਵਾਲ ਤੋਂ 11 ਅਤੇ ਗੜ੍ਹਸ਼ੰਕਰ ਤੋਂ 12 ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

error: copy content is like crime its probhihated