Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਚੁੱਕਿਆ ਸਖ਼ਤ ਕਦਮ

ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਚੁੱਕਿਆ ਸਖ਼ਤ ਕਦਮ

20 ਫਰਵਰੀ ਤੱਕ ਰਾਸ਼ਨ ਡਿਪੂਆਂ ’ਤੇ ਰਾਸ਼ਨ ਵੰਡਣ ’ਤੇ ਲਗਾਈ ਰੋਕ

ਹੁਸ਼ਿਆਰਪੁਰ, 5 ਫਰਵਰੀ (ਬਿਊਰੋ ) : ਜ਼ਿਲ੍ਹੇ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਸ਼੍ਰੀਮਤੀ ਅਪਨੀਤ ਰਿਆਤ ਨੇ ਸਖਤ ਕਦਮ ਚੁੱਕਦਿਆਂ 20 ਫਰਵਰੀ ਤੱਕ ਰਾਸ਼ਨ ਡਿਪੂਆਂ ’ਤੇ ਰਾਸ਼ਨ ਦੀ ਵੰਡ ’ਤੇ ਰੋਕ ਲਗਾ ਦਿੱਤੀ ਹੈ।
ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਵਿੱਚ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਸੀ ਕਿ ਕੁਝ ਰਾਜਨੀਤਿਕ ਆਗੂਆਂ ਵਲੋਂ ਚੋਣਾਂ ਦੌਰਾਨ ਸਰਕਾਰੀ ਰਾਸ਼ਨ ਡਿਪੂਆਂ ’ਤੇ ਰਾਸ਼ਨ ਦੀ ਵੰਡ ਦੌਰਾਨ ਮੌਜੂਦ ਰਹਿ ਕੇ ਚੌਣਾ ਲਈ ਇਸ ਦਾ ਲਾਭ ਲੈਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ, ਜਿਸ ਸਦਕਾ ਚੋਣਾਂ ਦੀ ਨਿਰਪੱਖਤਾ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਡਿਪੂਆਂ ’ਤੇ ਰਾਸ਼ਨ ਦੀ ਵੰਡ ’ਤੇ ਤੁਰੰਤ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਰਾਸ਼ਨ ਡਿਪੂਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 20 ਫਰਵਰੀ ਤੱਕ ਰਾਸ਼ਨ ਨਾ ਵੰਡਿਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਇਸ ਸਮੇਂ ਦੌਰਾਨ ਪੂਰੀ ਚੌਕਸੀ ਰੱਖਣ ਲਈ ਵੀ ਕਿਹਾ, ਤਾਂ ਜੋ ਕੋਈ ਵੀ ਵਿਅਕਤੀ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਨਾ ਕਰ ਸਕੇ। ਉਨ੍ਹਾਂ ਦੱਸਿਆ ਕਿ 21 ਫਰਵਰੀ ਤੋਂ ਦੁਬਾਰਾ ਫਿਰ ਰਾਸ਼ਨ ਦੀ ਵੰਡ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਵਿਧਾਨ ਸਭਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਲਾਗੂ ਕੀਤੇ ਗਏ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
——-