Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਜਿਲ੍ਹੇ ‘ਚ ਲਗਾਏ ਗਏ 4 ਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸੇਸ ਮੀਟਿੰਗ

ਜਿਲ੍ਹੇ ‘ਚ ਲਗਾਏ ਗਏ 4 ਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸੇਸ ਮੀਟਿੰਗ

– ਮੀਟਿੰਗ ‘ਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਤੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰ ਹੋਏ ਹਾਜਰ
– ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਕੀਤੀ ਗਈ ਆਯੋਜਿਤ

ਪਠਾਨਕੋਟ, 05 ਫਰਵਰੀ (ਅਵਿਨਾਸ਼ ਸ਼ਰਮਾ ) – ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪਠਾਨਕੋਟ ਦੇ ਲਈ ਤਾਇਨਾਤ ਕੀਤੇ 4 ਚੋਣ ਅਬਜ਼ਰਵਰਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ , ਸ. ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ , ਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ 002-ਭੋਆ (ਅ.ਜ.), ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ-ਕਮ- ਰਿਟਰਨਿੰਗ ਅਫਸਰ 003 ਪਠਾਨਕੋਟ ਅਤੇ ਹਾਜ਼ਰ ਸਨ।
ਇਸ ਤੋਂ ਇਲਾਵਾ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅਤੇ 002-ਭੋਆ (ਅ.ਜ.)ਦੇ ਜਨਰਲ ਅਬਜਰਵਰ Mr. Andra Vamsi, IAS, ਵਿਧਾਨ ਸਭਾ ਚੋਣ ਹਲਕਾ 003- ਪਠਾਨਕੋਟ ਲਈ ਨਿਯੁਕਤ ਜਨਰਲ ਅਬਜਰਵਰ Mr. Pravin Chindhu Darade, IAS , ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਲਈ ਨਿਯੁਕਤ ਖਰਚਾ ਅਬਜਰਵਰ ਸ਼੍ਰੀ ਅਮਿਤ ਕੁਮਾਰ ਸੋਨੀ, ਅਤੇ ਜਿਲ੍ਹਾ ਪਠਾਨਕੋਟ ਲਈ ਨਿਯੁਕਤ ਪੁਲਿਸ ਅਬਜਰਵਰ ਸ਼੍ਰੀ ਅਨਿਲ ਕਿਸ਼ੋਰ ਯਾਦਵ, ਆਈ.ਪੀ.ਐਸ.,ਆਦਿ ਹਾਜਰ ਸਨ।
ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਅਬਜ਼ਰਵਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਰਿਟਰਨਿੰਗ ਅਫ਼ਸਰਾਂ ਨੇ ਅਬਜ਼ਰਵਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਜਾਣੂੰ ਕਰਵਾਇਆ।