ਗੜ੍ਹਦੀਵਾਲਾ 5 ਫਰਵਰੀ (ਚੌਧਰੀ / ਯੋਗੇਸ਼ ਗੁਪਤਾ ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਕੈਂਸਰ ਪੀੜਤ ਮਰੀਜ਼ ਦੇ ਇਲਾਜ ਲਈ ਆਰਥਿਕ ਸਹਾਇਤਾ ਭੇਂਟ ਕੀਤੀ ਗਈ ।ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਭੈਣ ਨਵਜੋਤ ਕੌਰ ਵਾਰਡ ਨੰਬਰ 7 ਗੜ੍ਹਦੀਵਾਲਾ ਦੀ ਰਹਿਣ ਵਾਲੀ ਹੈ, ਜੋ ਕੈਂਸਰ ਦੀ ਬੀਮਾਰੀ ਤੋਂ ਪੀੜਤ ਹੈ। ਭੈਣ ਦਾ ਪਤੀ ਰੇਹੜੀ ਲਗਾ ਕੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਹੈ। ਇਸ ਭੈਣ ਦਾ ਇਲਾਜ ਜਲੰਧਰ ਦੇ ਇਕ ਨਿਜੀ ਹਸਪਤਾਲ ਵਿੱਚ ਚਲ ਰਿਹਾ ਹੈ। ਅੱਜ ਸੁਸਾਇਟੀ ਵੱਲੋਂ ਇਸ ਭੈਣ ਨੂੰ 20 ਹਜਾਰ ਰੁਪਏ ਦੇ ਕੇ ਆਰਥਿਕ ਸਹਾਇਤਾ ਭੇਂਟ ਕੀਤੀ ਗਈ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ,ਕੈਸ਼ੀਅਰ ਪ੍ਰਸ਼ੋਤਮ ਸਿੰਘ, ਬਰਜਿੰਦਰ ਸਿੰਘ ਪਰਵਾਨਾ, ਅਚਿੰਨ , ਈਸ਼ਵਰ ਸਿੰਘ,ਸ਼ੁਭਮ ਸਹੋਤਾ, ਦਲੇਰ ਸਿੰਘ, ਗੁਰਤੇਜ ਸਿੰਘ ਅਤੇ ਸੁਸਾਇਟੀ ਮੈਂਬਰ ਹਾਜ਼ਰ ਸਨ।
ਕੈਂਸਰ ਪੀੜਤ ਮਰੀਜ਼ ਦੇ ਇਲਾਜ ਦੇ ਲਈ ਬਾਬਾ ਦੀਪ ਸਿੰਘ ਸੇਵਾ ਦਲ ਵਲੋਂ 20 ਹਜਾਰ ਰੁਪਏ ਦੀ ਆਰਥਿਕ ਸਹਾਇਤਾ ਭੇਂਟ
- Post published:February 5, 2022







