Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਕਟੋਹੜ ਦੇ ਨਿਵਾਸੀ ਮਨਜੀਤ ਦਸੂਹਾ ਦੇ ਸਮਰਥਨ ਵਿੱਚ ਆਏ ਅੱਗੇ*

*ਕਟੋਹੜ ਦੇ ਨਿਵਾਸੀ ਮਨਜੀਤ ਦਸੂਹਾ ਦੇ ਸਮਰਥਨ ਵਿੱਚ ਆਏ ਅੱਗੇ*

ਗੜ੍ਹਦੀਵਾਲਾ 6 ਫਰਵਰੀ (ਚੌਧਰੀ) : ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਨੇ ਹਲਕੇ ਦੇ ਵਿਕਾਸ ਲਈ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਕਟੋਹੜ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮਨਜੀਤ ਦਸੂਹਾ ਦੇ ਸਮਰਥਨ ਵਿੱਚ ਅੱਗੇ ਆਏ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਤੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਹੀਂ ਹੋਇਆ ਜਿਸ ਕਰਕੇ ਲੋਕ ਹਲਕੇ ਦਾ ਸਰਬਪੱਖੀ ਵਿਕਾਸ ਲਈ ਵਿਕਾਸ ਲਈ ਆਪ ਮੁਹਾਰੇ ਮਨਜੀਤ ਸਿੰਘ ਦਸੂਹਾ ਦੀ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਉਹਨਾਂ ਦੀ ਇਸ ਮੁਹਿੰਮ ਵਿੱਚ ਔਰਤਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਹਲਕਾ ਉਮੀਦਵਾਰ ਮਨਜੀਤ ਸਿੰਘ ਦਸੂਹਾ ਨੇ ਜਿਥੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਓਥੇ ਉਹਨਾਂ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਟਾਂਡਾ ਦੇ ਗੜ੍ਹਦੀਵਾਲਾ ਇਲਾਕੇ ਲਈ ਵਿਕਾਸ ਦੀਆਂ ਹਨੇਰੀਆਂ ਲਿਆ ਦੇਣਗੇ। ਉਹਨਾਂ ਪਿੰਡ ਵਾਸੀਆਂ ਨੂੰ ਕਿਹਾ ਤੁਹਾਡਾ ਸਹਿਯੋਗ ਹੀ ਮੈਨੂੰ ਜਿਤਾ ਕੇ ਇਸ ਕਾਬਿਲ ਬਣਾ ਸਕਦਾ ਹੈ। ਇਸ ਮੌਕੇ ਜਗੀਰੀ ਲਾਲ, ਸਤਨਾਮ ਸਿੰਘ, ਅਸ਼ੋਕ, ਗੁਰਨਾਮ ਸਿੰਘ, ਅੰਗਰੇਜ਼ ਸਿੰਘ, ਰੌਸ਼ਨ ਲਾਲ, ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।