ਗੜ੍ਹਦੀਵਾਲਾ 7 ਫਰਵਰੀ (ਚੌਧਰੀ) : ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁਹਿੰਮ ਦੌਰਾਨ ਲੋਕ ਖੁਦ ਆਪ ਮੁਹਾਰੇ ਮੀਟਿੰਗਾ ਵਿੱਚ ਸ਼ਾਮਿਲ ਹੋ ਰਹੇ ਹਨ। ਅੱਜ ਹਲਕੇ ਦੇ ਪਿੰਡ ਅਰਗੋਵਾਲ ਵਿੱਚ ਜਥੇਦਾਰ ਹਰਦੀਪ ਸਿੰਘ ਭੁੱਟੋ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਮਨਜੀਤ ਸਿੰਘ ਦਸੂਹਾ ਨੂੰ ਅਪਣਾ ਸਮਰਥਨ ਵੀ ਦਿੱਤਾ ਤੇ ਉਹਨਾਂ ਦੇ ਹੱਕ ਵਿੱਚ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਿੱਤ ਦਰਜ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮਨਜੀਤ ਸਿੰਘ ਦਸੂਹਾ ਨੇ ਜਿਥੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਿਧਾਨ ਸਭਾ ਵਿੱਚ ਪਹੁੰਚ ਕੇ ਹਲਕੇ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਉਣਗੇ ਅਤੇ ਨਾਲ ਨਾਲ ਸਿਹਤ ਤੇ ਸਿੱਖਿਆ ਸਬੰਧੀ ਵੀ ਵੱਡੇ ਪੱਧਰ ਤੇ ਵਿਸਥਾਰ ਕਰਵਾਉਣਗੇ। ਇਸ ਮੌਕੇ ਮਨਜੀਤ ਦਸੂਹਾ ਨੇ ਉਹਨਾਂ ਦੇ ਹੱਕ ਵਿੱਚ ਉੱਤਰੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਨੇ ਜਿਥੇ ਪਿੰਡ ਵਾਸੀਆਂ ਨੂੰ ਦਸੂਹਾ ਸਾਬ ਦੇ ਹੱਕ ਵਿੱਚ ਚੱਲਣ ਲਈ ਪ੍ਰੇਰਿਤ ਕੀਤਾ ਓਥੇ ਉਹਨਾਂ ਦਸੂਹਾ ਸਾਬ ਵੱਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਕਰਮਜੀਤ ਸਿੰਘ ਮੱਲੀ, ਸਾਬਕਾ ਸਰਪੰਚ ਸੁਮਨ ਦੇਵੀ, ਹਰਪ੍ਰੀਤ ਸਿੰਘ ਪੰਚ,ਸੁਖਵਿੰਦਰ ਮੂਨਕ, ਜਗਤਾਰ ਸਿੰਘ ਬੁਰਾਲਾ, ਸਰਬਜੀਤ ਸਿੰਘ ਗੋਲਡੀ, ਬਲਵੀਰ ਸਿੰਘ, ਨਰਿੰਦਰ ਸਿੰਘ ਪ੍ਰਧਾਨ, ਬਿਕਰਮ ਸਿੰਘ, ਜਸਵੀਰ ਸਿੰਘ ਜੱਸਾ, ਅਮਰੀਕ ਸਿੰਘ, ਮਹਿੰਦਰ ਸਿੰਘ, ਹਰਭਜਨ ਸਿੰਘ, ਬਲਵੰਤ ਸਿੰਘ, ਗੁਰਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
*ਅਰਗੋਵਾਲ ‘ਚ ਮਨਜੀਤ ਦਸੂਹਾ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ*
- Post published:February 7, 2022
You Might Also Like
*ਆਮ ਆਦਮੀ ਪਾਰਟੀ ਵੱਲੋਂ ਪਿੰਡ ਜਾਫਰਪੁਰ ਦੇ ਸਾਰੇ ਵੋਟਰਾਂ ਦਾ ਕੀਤਾ ਧੰਨਵਾਦ*
ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਪ੍ਰਾਚੀਨ ਪਾਂਡਵ ਦਸੂਹਾ ਵਿਖੇ ਹੋਏ ਨਤਮਸਤਕ
ਐਸ.ਡੀ.ਓ.ਦਰਸ਼ਵੀਰ ਸਿੰਘ ਨੇ ਚਾਰਜ ਸੰਭਾਲਿਆ
ਵੱਡੀ ਖਬਰ…ਆਮ ਆਦਮੀ ਪਾਰਟੀ ਨੇ ਪੰਜਾਬ ਦੇ 30 ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ….ਦੇਖੋਂ 👇








