Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬੜੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲਣਗੇ : ਚੌਧਰੀ ਕੁਮਾਰ ਸੈਣੀ

ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬੜੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲਣਗੇ : ਚੌਧਰੀ ਕੁਮਾਰ ਸੈਣੀ

ਦਸੂਹਾ 8 ਫਰਵਰੀ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੇ ਸਕੱਤਰ ਜਰਨਲ ਚੌ. ਕੁਮਾਰ ਸੈਣੀ ਨੇ ਗੱਲਬਾਤ ਕਰਦਿਆ ਦੱਸਿਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਜਨੀਤੀਕ ਉਮੀਦਵਾਰਾਂ ਨੂੰ ਬਹੁਤ ਭਖਵੇਂ ਮਸਲਿਆਂ ਤੇ ਆਮ ਲੋਕਾਂ ਵੱਲੋ ਪੁੱਛੇ ਜਾਣ ਵਾਲੇ ਸਵਾਲਾਂ ਤੇ ਬਹੁਤ ਦਿੱਕਤ ਆ ਰਹੀ ਹੈ। ਆਮ ਲੋਕਾਂ ਵੱਲੋ ਉਹਨਾ ਤੋ ਪੁੱਛਿਆ ਜਾ ਰਿਹਾ ਹੈ ਕਿ ਉਹ ਪੰਜਾਬ ਦੀ ਵਿਗੜੀ ਹੋਈ ਆਰਥਿਕ ਸਥਿਤੀ (ਜਿਸ ਵਿਚ 3 ਲੱਖ ਕਰੋੜ ਦੇ ਲਗਭਗ ਕਰਜਾ ਹੈ) ਨੂੰ ਕਿਵੇਂ ਸੁਧਾਰਨਗੇ। ਉਹ ਕਿਵੇਂ ਪੰਜਾਬ ਅੰਦਰ ਡਰੱਗ ਮਾਫੀਆ, ਲੈਂਡ ਮਾਫੀਆ, ਮਾਈਨਿੰਗ ਮਾਫੀਆ ਅਤੇ ਕੁਦਰਤੀ ਵਸੀਲਿਆਂ ਜਿਵੇਂ ਕਿ ਪੰਜਾਬ ਵਿੱਚ ਘਟ ਰਹੇ ਪਾਣੀ ਦਾ ਸਤਰ ਅਤੇ ਪ੍ਰਦੂਸ਼ਿਤ ਵਾਤਾਵਰਨ ਨੂੰ ਕਿਵੇਂ ਸੁਧਾਰਨਗੇ। ਉਹਨਾਂ ਨੇ ਇਹ ਵੀ ਕਿਹਾ ਕਿ ਲੋਕ ਪੁੱਛਦੇ ਹਨ ਕਿ ਉਮੀਦਵਾਰ ਦਾ ਅਤੇ ਉਹਨਾਂ ਦੀ ਪਾਰਟੀ ਦਾ ਇਸ ਇਲਾਕੇ ਦੇ ਵਿਕਾਸ ਲਈ ਕੀ ਰੋਡ ਮੈਪ ਹੈ। ਇਹ ਸਾਰੇ ਸਵਾਲਾਂ ਦਾ ਉਮੀਦਵਾਰਾਂ ਵੱਲੋਂ ਕੋਈ ਰਚਨਾਤਮਕ ਜਵਾਬ ਨਹੀ ਦਿੱਤਾ ਜਾ ਰਿਹਾ। ਆਮ ਵੋਟਰ ਅਜੇ ਤੱਕ ਵੋਟ ਕਰਨ ਦੇ ਫੈਸਲੇ ਬਾਰੇ ਸੋਚ ਰਹੇ ਹਨ। ਇਹ ਪਹਿਲੀ ਵਾਰ ਹੈ ਜਦੋਂ ਹਰ ਵਿਧਾਨ ਸਭਾ ਵਿਚ ਪਾਰਟੀਆਂ ਦੇ ਪੰਜ ਤੋਂ ਵੱਧ ਉਮੀਦਵਾਰਾਂ ਦੇ ਨਾਲ ਨਾਲ ਅਜਾਦ ਉਮੀਦਵਾਰ ਵੀ ਹਨ। ਇਸ ਕਰਕੇ ਇਸ ਵਾਰ ਚੋਣ ਮੁਕਾਬਲਾ ਬੜਾ ਸਖ਼ਤ ਹੋਣ ਜਾ ਰਿਹਾ ਹੈ ਅਤੇ ਜਿੱਤ ਹਾਰ ਦਾ ਨਤੀਜਾ ਚੰਦ ਵੋਟਾਂ ਨਾਲ ਹੋ ਸਕਦਾ ਹੈ। ਇਸ ਕਰਕੇ ਇਸ ਵਾਰ ਸਾਰੇ ਪੰਜਾਬੀਆਂ ਨੂੰ ਬਹੁਤ ਸੋਚ ਸਮਝ ਨਾਲ ਫੈਸਲਾ ਕਰਨਾ ਚਾਹੀਦਾ ਹੈ ਕਿਉਂਕਿ ਉਹਨਾਂ ਦੀ ਇਕ ਵੋਟ ਨਾਲ ਵੀ ਵਿਧਾਨ ਸਭਾ ਹਲਕੇ ਦੀ ਤਕਦੀਰ ਬਦਲ ਸਕਦੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਿਟਾਇਰ ਪ੍ਰਿੰਸੀਪਲ ਸਤੀਸ਼ ਕਾਲੀਆ, ਅਨਿਲ ਕੁਮਾਰ, ਬ੍ਰਹਮ ਰੱਲ੍ਹਣ ਅਤੇ ਭੁਪਿੰਦਰ ਰੰਜਨ ਆਦਿ ਹਾਜ਼ਰ ਸਨ।