Prime Punjab Times

Latest news
ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ,ਕੌਮੀ ਮੀਤ ਪ੍ਰਧਾਨ ਇੰਦਰ ਸੇਖੜੀ ਭਾਜਪਾ ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ,ਕੌਮੀ ਮੀਤ ਪ੍ਰਧਾਨ ਇੰਦਰ ਸੇਖੜੀ ਭਾਜਪਾ ’ਚ ਸ਼ਾਮਲ

ਬਟਾਲਾ, 08 ਫਰਵਰੀ   ( ਅਵਿਨਾਸ਼ ਸ਼ਰਮਾ  )  : ਅੱਜ ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ  ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਦਰ ਸੇਖੜੀ ਭਾਰਤੀ ਜਨਤਾ ਪਾਰਟੀ ਵਿਚ ਰਾਸ਼ਟਰ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਾਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਤਰੁਣ ਚੁੱਘ ਤੇ ਫਤਹਿਜੰਗ ਸਿੰਘ ਬਾਜਵਾ ਵੱਲੋਂ ਇੰਦਰ ਸੇਖੜੀ ਨੂੰ ਸਿਰਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਦੁੱਖੀ ਹੋ ਕੇ ਇੰਦਰ ਸੇਖੜੀ ਭਾਜਪਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਜਿਸ ਤਰ੍ਹਾਂ ਬਿਨਾਂ ਕਿਸੇ ਭੇਦਭਾਵ ਤੋਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ ਉਸ ਨਾਲ ਲੋਕਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਹਰ ਆਗੂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਤੋਂ ਭਾਜਪਾ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾਂ ਚੋਣਾਂ ਦੌਰਾਨ ਭਾਜਪਾ ਇਤਿਹਾਸਕ ਜਿੱਤ ਹਾਸਲ ਕਰਕੇ ਪੰਜਾਬ ’ਚ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਹੋਰਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਭਾਟੀਆ, ਨਰੇਸ਼ ਮਹਾਜਨ, ਹੀਰਾ ਵਾਲੀਆ, ਭੂਸ਼ਨ ਬਜਾਜ, ਰਵਿੰਦਰ ਸ਼ਰਮਾ, ਰੰਜਨ ਮਲਹੋਤਰਾ, ਅਜੈ ਰਿਸ਼ੀ ਰਿੰਕੂ, ਰਕੇਸ਼ ਕੁਮਾਰ ਮਹਾਜਨ, ਭਾਰਤ ਭੂਸ਼ਣ ਲੂਥਰਾ, ਅਜੇ ਸਹਿਦੇਵ, ਹੈਪੀ ਖੋਸਲਾ, ਨਿਤਿਨ ਕੁਮਾਰ, ਸੁਖਦੇਵ ਮਹਾਜਨ, ਵੀ.ਐੱਮ ਗੋਇਲ, ਰਾਜ ਕੁਮਾਰ ਕਾਲੀ, ਸੋਮਨਾਥ ਆਦਿ ਹਾਜ਼ਰ ਸਨ।

error: copy content is like crime its probhihated