Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਵਿਧਾਨ ਸਭਾ ਚੋਣਾਂ-2022; ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ’ਤੇ ਮਾਣ ਮਹਿਸੂਸ ਕਰਨ ਪੋਲਿੰਗ ਸਟਾਫ਼ : ਜ਼ਿਲ੍ਹਾ ਚੋਣ

ਵਿਧਾਨ ਸਭਾ ਚੋਣਾਂ-2022; ਚੋਣ ਪ੍ਰਕਿਰਿਆ ਦਾ ਹਿੱਸਾ ਬਣਨ ’ਤੇ ਮਾਣ ਮਹਿਸੂਸ ਕਰਨ ਪੋਲਿੰਗ ਸਟਾਫ਼ : ਜ਼ਿਲ੍ਹਾ ਚੋਣ

ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਦਾ ਲਿਆ ਜਾਇਜ਼ਾ
ਪੋਲਿੰਗ ਸਟਾਫ਼ ਦਾ ਹੌਂਸਲਾ ਵਧਾਉਂਦੇ ਹੋਏ ਪਾਰਦਰਸ਼ੀ ਤੇ ਨਿਰਪੱਖਤਾ ਨਾਲ ਡਿਊਟੀ ਕਰਨ ਦੀ ਕੀਤੀ ਹਦਾਇਤ
ਕਿਹਾ, 12 ਲੱਖ 87 ਹਜ਼ਾਰ ਤੋਂ ਵੱਧ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਕਰਨਗੇ ਵਰਤੋਂ
20 ਫਰਵਰੀ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ, 10 ਫਰਵਰੀ(ਬਿਊਰੋ ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਵਿਧਾਨ ਸਭਾ ਚੋਣਾਂ 2022 ਦੇ ਸਬੰਧ ਵਿਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਗਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਦੂਜੀ ਰਿਹਰਸਲ ਦਾ ਦੌਰਾ ਕਰਕੇ ਪੋਲਿੰਗ ਸਟਾਫ਼ ਦਾ ਹੌਂਸਲਾ ਵਧਾਇਆ। ਉਨ੍ਹਾਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ, ਪੰਡਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ ਵਿਚ ਵਿਧਾਨ ਸਭਾ ਹਲਕਾ ਉੜਮੁੜ, ਰਿਆਤ ਬਾਹਰਾ ਇੰਸਟੀਚਿਊਟ  ਵਿਚ ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਹੁਸ਼ਿਆਰਪੁਰ ਦੀਆਂ ਹੋ ਰਹੀਆਂ ਰਿਹਰਸਲਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਜਨਰਲ ਅਬਜ਼ਰਵਰ ਡਾ. ਅਰਵਿੰਦ ਕੁਮਾਰ ਚੌਰਸੀਆ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਜ) ਸੰਦੀਪ ਸਿੰਘ, ਉੜਮੁੜ ਦੇ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਵਿਕਾਸ) ਦਰਬਾਰਾ ਸਿੰਘ, ਹੁਸ਼ਿਆਰਪੁਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਨਿਯੁਕਤ ਕੀਤੇ ਗਏ ਪੋਲਿੰਗ ਅਫ਼ਸਰਾਂ, ਪੀ.ਆਰ.ਓਜ਼ ਅਤੇ ਸਹਾਇਕ ਪੀ.ਆਰ.ਓਜ਼ ਦੀ ਦੂਜੀ ਰਿਹਰਸਲ ਕਰਵਾਈ ਗਈ ਹੈ ਅਤੇ ਚੋਣ ਡਿਊਟੀ ਨੂੰ ਲੈ ਕੇ ਸਾਰੇ ਕਰਮਚਾਰੀਆਂ ਵਿਚ ਪੂਰਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਫ਼ਲਤਾਪੂਰਵਕ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦਾ ਪ੍ਰਯੋਗ ਹੋਵੇਗਾ, ਇਸ ਲਈ ਪੀ.ਆਰ.ਓਜ਼ ਅਤੇ ਸਹਾਇਕ ਪੀ.ਆਰ.ਓਜ਼ ਇਨ੍ਹਾਂ ਮਸ਼ੀਨਾਂ ਬਾਰੇ ਪੂਰੀ ਜਾਣਕਾਰੀ ਹਾਸਲ ਕਰਨ। ਉਨ੍ਹਾਂ ਚੋਣ ਸਟਾਫ਼ ਨੂੰ ਕਿਹਾ ਕਿ ਉਹ ਪੋÇਲੰਗ ਡੇਅ ਮਾਨੀਟਰਿੰਗ ਸਿਸਟਮ ਬਾਰੇ ਪੂਰੀ ਤਰ੍ਹਾਂ ਨਾਲ ਜਾਣਕਾਰੀ ਲੈਣ। ਉਨ੍ਹਾਂ ਪੋÇਲੰਗ ਸਟਾਫ਼ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਚੋਣ ਪ੍ਰਕਿਰਿਆ ਦਾ ਹਿੱਸਾ ਬਣ ਰਹੇ ਹਨ।
ਰਿਹਰਸਲ ਦੌਰਾਨ ਪੋਸਟਲ ਬੈਲਟ ਰਾਹੀਂ ਵੋਟਿੰਗ ਕਰਨ ਵਾਲੇ ਕਰਮਚਾਰੀਆਂ ਵਿਚ ਕਾਫ਼ੀ ਉਤਸ਼ਾਹ ਪਾਇਆ ਗਿਆ। ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 1111 ਪੋÇਲੰਗ ਸਥਾਨਾਂ ’ਤੇ ਕੁੱਲ 1563 ਪੋÇਲੰਗ ਬੂਥ ਬਣਾਏ ਗਏ ਹਨ ਅਤੇ 12 ਲੱਖ 87 ਹਜ਼ਾਰ 837 ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। ਉਨ੍ਹਾਂ 20 ਫਰਵਰੀ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ।

error: copy content is like crime its probhihated