Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing 14 ਸਾਲ ਜਾਂ ਘੱਟ ਉਮਰ ਦੇ ਬੱਚਿਆਂ ਨੂੰ ਨਹੀਂ ਬਣਾਇਆ ਜਾ ਸਕੇਗਾ ਚੋਣ ਪ੍ਰਚਾਰ ਦਾ ਹਿੱਸਾ

14 ਸਾਲ ਜਾਂ ਘੱਟ ਉਮਰ ਦੇ ਬੱਚਿਆਂ ਨੂੰ ਨਹੀਂ ਬਣਾਇਆ ਜਾ ਸਕੇਗਾ ਚੋਣ ਪ੍ਰਚਾਰ ਦਾ ਹਿੱਸਾ

ਵਿਧਾਨ ਸਭਾ ਚੋਣਾਂ ਦੌਰਾਨ ਬੱਚਿਆਂ ਨੂੰ ਚੋਣ ਪ੍ਰਚਾਰ ਦਾ ਹਿੱਸਾ ਬਣਾਉਣ ਦਾ ਮਾਮਲਾ ਸਾਹਮਣੇ ਆਉਣ ’ਤੇ ਕੀਤੀ ਜਾਵੇਗੀ ਸਖਤ ਕਾਰਵਾਈ : ਅਪਨੀਤ ਰਿਆਤ

ਕਿਹਾ,ਚੋਣ ਪ੍ਰਚਾਰ ਦੌਰਾਨ ਬਾਲ ਮਜ਼ਦੂਰੀ ’ਤੇ ਵੀ ਰੋਕ

ਹੁਸ਼ਿਆਰਪੁਰ, 11 ਫਰਵਰੀ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਅਪਨੀਤ ਰਿਆਤ ਨੇ ਵਿਧਾਨ ਸਭਾ ਚੋਣਾਂ-2022 ਦੇ ਚੋਣ ਪ੍ਰਚਾਰ ਵਿਚ 14 ਸਾਲ ਜਾਂਂ ਘੱਟ ਉਮਰ ਦੇ ਬੱਚਿਆਂ ਨੂੰ ਚੋਣ ਪ੍ਰਚਾਰ ਦਾ ਹਿੱਸਾ ਬਣਾਉਣ ’ਤੇ ਗੰਭੀਰ ਨੋਟਿਸ ਲੈਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਕਰਵਾਉਣ ਵਾਲੇ ਉਮੀਦਵਾਰਾਂ ਤੇ ਪਾਰਟੀਆਂ ਖਿਲਾਫ਼ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਈਲਡ ਵੈਲਫੇਅਰ ਕਮੇਟੀ ਹੁਸ਼ਿਆਰਪੁਰ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕਈ ਉਮੀਦਵਾਰ ਚੋਣ ਪ੍ਰਚਾਰ ਲਈ ਮਾਈਨਰ ਬੱਚਿਆਂ ਦਾ ਪ੍ਰਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਪ੍ਰਤੀ ਕਾਫ਼ੀ ਗੰਭੀਰ ਹੈ, ਇਸ ਲਈ ਜ਼ਿਲ੍ਹੇ ਵਿਚ ਕੋਈ ਵੀ ਉਮੀਦਵਾਰ ਤੇ ਪਾਰਟੀ 14 ਸਾਲ ਅਤੇ ਇਸ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਚੋਣ ਪ੍ਰਚਾਰ ਲਈ ਇਸਤੇਮਾਲ ਨਾ ਕਰਨ। ਉਨ੍ਹਾਂ ਕਿਹਾ ਕਿ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਤੋਂ ਇਲਾਵਾ ਚੋਣ ਪ੍ਰਚਾਰ ਦੌਰਾਨ ਬੱਚਿਆਂ ਤੋਂ ਬਾਲ ਮਜ਼ਦੂਰੀ ਵੀ ਨਹੀਂ ਕਰਵਾਈ ਜਾ ਸਕਦੀ। ਉਨ੍ਹਾਂ ਸਾਰੇ ਉਮੀਦਵਾਰਾਂ ਤੇ ਰਾਜਨੀਤਿਕ ਦਲਾਂ ਨੂੰ ਇਸ ਸਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪ੍ਰਚਾਰ, ਪ੍ਰਚਾਰ ਸਮੱਗਰੀ ਦੀ ਢੋਆ-ਢੁਆਈ, ਚੋਣ ਨਾਲ ਜੁੜੇ ਕੰਮਾਂ ਵਿਚ ਬਾਲ ਮਜ਼ਦੂਰੀ ’ਤੇ ਸਖਤੀ ਨਾਲ ਰੋਕ ਲਗਾਈ ਗਈ ਹੈ। ਇਸ ਤੋਂ ਇਲਾਵਾ ਚੋਣ ਪ੍ਰਚਾਰ ਦੌਰਾਨ ਜੇਕਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਬੱਚਿਆਂ ਤੋਂ ਕੰਮ ਕਰਵਾਇਆ ਤਾਂ ਸਬੰਧਤ ਖਿਲਾਫ਼ ਨਿਯਮਾਂ ਮੁਤਾਬਕ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

error: copy content is like crime its probhihated