Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸ਼ਹੀਦ ਗੁਰਬਾਜ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸ਼ਹੀਦ ਗੁਰਬਾਜ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਤਹਿਸੀਲਦਾਰ ਜਸਕਰਨ ਸਿੰਘ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਪਰਿਵਾਰ ਨਾਲ ਦੁੱਖ ਵੰਡਾਇਆ

ਬਟਾਲਾ, 12 ਫਰਵਰੀ ( ਅਵਿਨਾਸ਼ ਸ਼ਰਮਾ ) – ਅਰੁਣਾਚਲ ਪ੍ਰਦੇਸ਼ ਦੀ ਭਾਰਤ-ਚੀਨ ਸਰਹੱਦ ’ਤੇ ਭਾਰਤੀ ਫੌਜ ਦੇ ਜਵਾਨ ਗੁਰਬਾਜ ਸਿੰਘ ਜਿਸਦੀ ਬੀਤੇ ਦਿਨੀ ਬਰਫੀਲੇ ਤੂਫਾਨ ਦੀ ਚਪੇਟ ਵਿੱਚ ਆਉਣ ਕਾਰਨ ਸ਼ਹਾਦਤ ਹੋ ਗਈ ਸੀ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਉਸਦੇ ਪਿੰਡ ਮਸਾਣੀਆਂ ਵਿਖੇ ਕਰ ਦਿੱਤਾ ਗਿਆ। ਅੱਜ ਬਾਅਦ ਦੁਪਹਿਰ ਜਦੋਂ ਸ਼ਹੀਦ ਗੁਰਬਾਜ ਸਿੰਘ ਦੀ ਦੇਹ ਪਿੰਡ ਮਸਾਣੀਆਂ ਪਹੁੰਚੀ ਤਾਂ ਪਿੰਡ ਦੇ ਨੌਜਵਾਨਾਂ ਨੇ ‘ਸ਼ਹੀਦ ਗੁਰਬਾਜ ਸਿੰਘ ਅਮਰ ਰਹੇ’ ਦੇ ਅਕਾਸ਼ ਗੂੰਜਾਊ ਨਾਹਰੇ ਲਗਾਏ।

ਸ਼ਹੀਦ ਗੁਰਬਾਜ ਸਿੰਘ ਦੇ ਅੰਤਿਮ ਸਸਕਾਰ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਤਰਫੋਂ ਤਹਿਸੀਲਦਾਰ ਬਟਾਲਾ ਜਰਕਰਨ ਸਿੰਘ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਤਹਿਸੀਲਦਾਰ ਬਟਾਲਾ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਅਤੇ ਨਾਲ ਹੀ ਉਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਦੀ ਨੀਤੀ ਤਹਿਤ ਸ਼ਹੀਦ ਦੇ ਪਰਿਵਾਰ ਦੀ ਹਰ ਤਰਾਂ ਨਾਲ ਮਦਦ ਕੀਤੀ ਜਾਵੇਗੀ। ਇਸ ਮੌਕੇ ਭਾਰਤੀ ਫੌਜ ਦੇ ਅਧਿਕਾਰੀਆਂ ਵੱਲੋਂ ਵੀ ਸ਼ਹੀਦ ਗੁਰਬਾਜ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਪਿੰਡ ਮਸਾਣੀਆਂ ਦੇ ਵਸਨੀਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਸ਼ਹੀਦ ਨੂੰ ਸਿਜਦਾ ਕੀਤਾ।

ਸ਼ਹੀਦ ਗੁਰਬਾਜ ਸਿੰਘ ਦੇ ਸਸਕਾਰ ਮੌਕੇ ਭਾਰਤੀ ਫੌਜ ਦੇ ਜਵਾਨਾਂ ਨੇ ਮਾਤਮੀ ਧੁੰਨ ਵਜਾ ਕੇ ਅਤੇ ਹਥਿਆਰ ਉੱਲਟੇ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੀ ਚਿਖਾ ਨੂੰ ਅਗਨੀ ਉਸਦੇ ਪਿਤਾ ਗੁਰਮੀਤ ਸਿੰਘ ਨੇ ਦਿਖਾਈ।

p

ਪਿੰਡ ਮਸਾਣੀਆਂ ਦੇ ਵਸਨੀਕ ਹਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਗੁਰਬਾਜ ਸਿੰਘ ਪੁੱਤਰ ਗੁਰਮੀਤ ਸਿੰਘ 3 ਸਾਲ ਪਹਿਲਾਂ ਹੀ ਫ਼ੌਜ ’ਚ ਭਰਤੀ ਹੋਇਆ ਸੀ ਅਤੇ ਇਸ ਵੇਲੇ ਉਹ ਅਰੁਣਾਚਲ ਪ੍ਰਦੇਸ ਦੀ ਭਾਰਤ ਚੀਨ ਸਰਹੱਦ ’ਤੇ ਤਾਇਨਾਤ ਭਾਰਤੀ ਫ਼ੌਜ ਦੀ 62 ਮੀਡੀਅਮ ਫੀਲਡ ਰੈਜੀਮੈਂਟ ਵਿੱਚ ਸੇਵਾਵਾਂ ਨਿਭਾ ਰਿਹਾ ਸੀ। ਉਨਾਂ ਦੱਸਿਆ ਕਿ 6 ਫਰਵਰੀ ਨੂੰ ਅਰੁਣਾਚਲ ਪ੍ਰਦੇਸ ਦੀ ਭਾਰਤ-ਚੀਨ ਸਰਹੱਦ ’ਤੇ ਗਸਤ ਦੌਰਾਨ ਇਸ ਰੈਜੀਮੈਂਟ ਦੇ 7 ਜਵਾਨ ਬਰਫੀਲੇ ਤੂਫਾਨ ਦੀ ਲਪੇਟ ’ਚ ਆ ਗਏ ਸਨ ਅਤੇ ਬਰਫ ਦੇ ਤੋਦਿਆਂ ਹੇਠ ਦੱਬਣ ਕਾਰਨ ਗੁਰਬਾਜ ਸਿੰਘ ਸ਼ਹੀਦ ਹੋ ਗਿਆ ਸੀ। ਉਨਾਂ ਕਿਹਾ ਕਿ ਸਾਨੂੰ ਆਪਣੇ ਪਿੰਡ ਦੇ ਬਹਾਦਰ ਜਵਾਨ ਗੁਰਬਾਜ ਸਿੰਘ ਉੱਪਰ ਬਹੁਤ ਫਖਰ ਹੈ ਅਤੇ ਦੇਸ਼ ਖਾਤਰ ਆਪਣੀ ਜਾਨ ਵਾਰਨ ਵਾਲਾ ਗੁਰਬਾਜ ਸਿੰਘ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਹੈ।

error: copy content is like crime its probhihated