Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਖੋਲ੍ਹਣ ਦੀ ਦਿੱਤੀ ਆਗਿਆ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਖੋਲ੍ਹਣ ਦੀ ਦਿੱਤੀ ਆਗਿਆ

–ਜ਼ਿਲ੍ਹੇ ’ਚ ਕੋਵਿਡ-19 ਦੇ ਬਚਾਅ ਸਬੰਧੀ ਪਾਬੰਦੀਆਂ ਨੂੰ 25 ਫਰਵਰੀ ਤੱਕ ਵਧਾਇਆ
–75 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ ਜ਼ਿਲ੍ਹੇ ਦੇ ਸਾਰੇ ਹੋਟਲ, ਬਾਰ, ਰੈਸਟੋਰੈਂਟ, ਮਾਲ ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ, ਜਿੰਮ ਤੇ ਫਿਟਨੈਸ ਕੇਂਦਰ

ਹੁਸ਼ਿਆਰਪੁਰ, 15 ਫਰਵਰੀ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 1973 ਦੀ ਧਾਰਾ 144 ਸੀ.ਆਰ. ਪੀ. ਸੀ. ਅਤੇ ਆਪਦਾ ਪ੍ਰਬੰਧਨ ਐਕਟ 2005 ਤਹਿਤ ਕੋਵਿਡ-19 ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ 25 ਫਰਵਰੀ 2022 ਤੱਕ ਵਧਾ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਜਨਤਕ ਥਾਵਾਂ ਅਤੇ ਕੰਮ ਕਰਨ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਜ਼ਰੂਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਕਾਲਜ, (ਮੈਡੀਕਲ ਤੇ ਨਰਸਿੰਗ ਕਾਲਜ ਸਮੇਤ), ਪੋਲੀਟੈਕਨਿਕ, ਆਈ.ਟੀ.ਆਈਜ਼, ਲਾਇਬ੍ਰੇਰੀ, ਕੋਚਿੰਗ ਅਤੇ ਸਿਖਲਾਈ ਸੰਸਥਾਵਾਂ ਨੂੰ ਖੋਲ੍ਹਣ ਦੀ ਆਗਿਆ ਹੈ ਪਰੰਤੂ ਆਨਲਾਈਨ ਕਲਾਸ ਦਾ ਵੀ ਵਿਕਲਪ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵਿਚ ਸਾਰਿਆਂ ਲਈ ਸੰਸਥਾ ਵਿਚ ਮਾਸਕ, ਸਮਾਜਿਕ ਦੂਰੀ ਤੇ ਨਿਯਮਤ ਸਫ਼ਾਈ ਦੇ ਨਿਯਮਾਂ ਸਮੇਤ ਕੋਵਿਡ-19 ਦੇ ਨਿਯਮਾਂ ਦਾ ਸਖਤੀ ਨਾਲ ਪਾਲਣਾ ਕਰਨਾ ਜ਼ਰੂਰੀ ਹੈ। ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਕਿਹਾ ਕਿ ਉਹ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਕਲਾਸਾਂ ਵਿਚ ਹਿੱਸਾ ਲੈਣ ਦੌਰਾਨ ਘੱਟ ਤੋਂ ਘੱਟ ਟੀਕਾਕਰਨ ਦੀ ਪਹਿਲੀ ਡੋਜ਼ ਲੈਣ ਦੀ ਸਲਾਹ ਦੇਣ।
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ 50 ਪ੍ਰਤੀਸ਼ਤ ਸਮਰੱਥਾ ਨਾਲ ਇਕੱਠ ਕੀਤਾ ਜਾ ਸਕਦਾ ਹੈ। ਇਹ ਇਕੱਠ ਕੋਵਿਡ ਉਚਿਤ ਵਿਵਹਾਰ ਦੇ ਪਾਲਣ ਤਹਿਤ ਹੋਵੇਗਾ। ਇਸ ਤੋਂ ਇਲਾਵਾ ਏ.ਸੀ. ਬੱਸਾਂ ਸਿਰਫ 50 ਪ੍ਰਤੀਸ਼ਤ ਸਮਰੱਥਾ ਨਾਲ ਹੀ ਚੱਲ ਸਕਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਹੋਟਲ, ਬਾਰ, ਰੈਸਟੋਰੈਂਟ, ਮਾਲ ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ, ਜਿੰਮ, ਫਿਟਨੈਸ ਕੇਂਦਰ 75 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ ਬਸ਼ਰਤੇ ਸਟਾਫ਼ ਵਲੋਂ ਕੋਵਿਡ ਬਚਾਅ ਸਬੰਧੀ ਦੋਵੇਂ ਵੈਕਸੀਨ ਦੀਆਂ ਡੋਜ਼ਾਂ ਲਗਾ ਲਈਆਂ ਹੋਣ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਰਕਾਰੀ ਜਾਂ ਪ੍ਰਾਈਵੇਟ ਸੰਸਥਾਵਾਂ ’ਤੇ ਕੋਈ ਵੀ ਸੇਵਾ ਉਸ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਹਿਨਿਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦਾ ਸਖਤੀ ਨਾਲ ਪਾਲਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸਿਰਫ਼ ਉਨ੍ਹਾਂ ਯਾਤਰੀਆਂ ਨੂੰ ਜ਼ਿਲ੍ਹੇ ਵਿਚ ਦਾਖਲ ਹੋਣ ਦੀ ਆਗਿਆ ਹੋਵੇਗੀ, ਜਿਨ੍ਹਾਂ ਦਾ ਪੂਰਨ ਟੀਕਾਕਰਨ ਹੋ ਗਿਆ ਹੋਵੇ ਜਾਂ ਉਹ ਕੋਵਿਡ ਨਾਲ ਠੀਕ ਹੋ ਗਏ ਹੋਣ ਜਾਂ ਉਨ੍ਹਾਂ ਕੋਲ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ. ਆਰ. ਨੈਗੇਟਿਵ ਰਿਪੋਰਟ ਹੋਵੇ। ਜੇਕਰ ਯਾਤਰੀਆਂ ਕੋਲ ਇਨ੍ਹਾਂ ਵਿਚੋਂ ਕੁਝ ਵੀ ਨਹੀਂ ਹੈ ਤਾਂ ਉਨ੍ਹਾਂ ਦਾ ਆਰ.ਏ.ਟੀ. ਟੈਸਟ ਜ਼ਰੂਰੀ ਹੋਵੇਗੀ। ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਪੂਰਨ ਟੀਕਾਕਰਨ ਜਾਂ ਕੋਵਿਡ ਤੋਂ ਠੀਕ ਹੋ ਗਏ ਹੋਣ ਜਾਂ ਉਨ੍ਹਾਂ ਕੋਲ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਵੇ। ਜੇਕਰ ਯਾਤਰੀਆਂ ਕੋਲ ਇਨ੍ਹਾਂ ਵਿਚੋਂ ਕੁਝ ਵੀ ਨਹੀਂ ਹੈ ਤਾਂ ਉਸ ਦਾ ਆਰ.ਟੀ.ਏ. ਟੈਸਟ ਜ਼ਰੂਰੀ ਹੋਵੇਗਾ। ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਪੂਰਨ ਟੀਕਾਕਰਨ ਜਾਂ ਕੋਵਿਡ ਨਾਲ ਠੀਕ ਹੋ ਗਏ ਹੋਣ ਜਾਂ ਉਨ੍ਹਾਂ ਕੋਲ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਹੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਦਿਵਆਂਗ ਅਤੇ ਗਰਭਵਤੀ ਮਹਿਲਾ ਕਰਮਚਾਰੀ ਨੂੰ ਦਫ਼ਤਰ ਵਿਚ ਜਾਣ ਤੋਂ ਛੋਟ ਦਿੱਤੀ ਜਾਵੇਗੀ ਪਰੰਤੂ ਉਨ੍ਹਾਂ ਨੂੰ ਘਰ ਤੋਂ ਹੀ ਦਫ਼ਤਰ ਦਾ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਜਾਰੀ ਹਦਾਇਤਾਂ ਦਾ ਸਖਤੀ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।