Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing 19 ਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ’ਚ ਕੋਈ ਵੀ ਰਾਜਨੀਤਿਕ ਵਿਗਿਆਪਨ ਦੇਣ ਤੋਂ ਪਹਿਲਾਂ ਐਮ.ਸੀ.ਐਮ.ਸੀ. ਤੋਂ ਪਹਿਲਾਂ ਮਨਜ਼ੂਰੀ ਲੈਣਾ ਜ਼ਰੂਰੀ : ਜ਼ਿਲ੍ਹਾ ਚੋਣ ਅਫ਼ਸਰ

19 ਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ’ਚ ਕੋਈ ਵੀ ਰਾਜਨੀਤਿਕ ਵਿਗਿਆਪਨ ਦੇਣ ਤੋਂ ਪਹਿਲਾਂ ਐਮ.ਸੀ.ਐਮ.ਸੀ. ਤੋਂ ਪਹਿਲਾਂ ਮਨਜ਼ੂਰੀ ਲੈਣਾ ਜ਼ਰੂਰੀ : ਜ਼ਿਲ੍ਹਾ ਚੋਣ ਅਫ਼ਸਰ

ਇਲੈਕਟ੍ਰੋਨਿਕ ਮੀਡੀਆ ’ਤੇ ਪੋਲਿੰਗ ਦੇ 48 ਘੰਟੇ ਪਹਿਲਾਂ ਨਹੀਂ ਟੈਲੀਕਾਸਟ ਕਰਵਾਇਆ ਜਾ ਸਕਦੈ ਕੋਈ ਵਿਗਿਆਪਨ

ਹੁਸ਼ਿਆਰਪੁਰ, 15 ਫਰਵਰੀ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਵਾਲੇ ਦਿਨ ਅਤੇ ਵੋਟਾਂ ਤੋਂ ਇਕ ਪਹਿਲਾਂ ਕੋਈ ਵੀ ਰਾਜਨੀਤਿਕ ਵਿਗਿਆਪਨ ਪ੍ਰਿੰਟ ਮੀਡੀਆ ਵਿਚ ਪ੍ਰਕਾਸ਼ਿਤ ਕਰਵਾਉਣ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਮਨਜ਼ੂਰੀ ਲੈਣਾ ਜ਼ਰੂਰੀ ਹੈ ਅਤੇ ਕਮੇਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਪ੍ਰਿੰਟ ਮੀਡੀਆ ਵਿਚ ਵਿਗਿਆਪਨ ਪ੍ਰਕਾਸ਼ਤ ਕਰਵਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਲੜ੍ਹ ਰਹੇ ਉਮੀਦਵਾਰ / ਰਾਜਨੀਤਿਕ ਦਲ ਨੂੰ 19 ਜਾਂ 20 ਫਰਵਰੀ ਨੂੰ ਪ੍ਰਿੰਟ ਮੀਡੀਆ ਵਿਚ ਰਾਜਨੀਤਿਕ ਵਿਗਿਆਨ ਛਪਵਾਉਣ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਮਨਜ਼ੂਰੀ ਲੈਣਾ ਜ਼ਰੂਰੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪ੍ਰੀ-ਸਰਟੀਫਿਕੇਸ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਸਰੀ ਮੰਜ਼ਿਲ ਦੇ ਕਮਰਾ ਨੰਬਰ 312 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ’ਤੇ ਵਿਗਿਆਪਨ ਦੇਣ ਲਈ ਉਮੀਦਵਾਰ ਵਲੋਂ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਤੋਂ ਪ੍ਰੀ-ਸਰਟੀਫਿਕੇਸ਼ਨ ਪ੍ਰਾਪਤ ਕੀਤਾ ਜਾ ਰਿਹਾ ਹੈ ਪਰੰਤੂ ਇਲੈਕਟ੍ਰੋਨਿਕ ਮੀਡੀਆ ਵਿਚ ਪੋÇਲੰਗ ਦੇ 48 ਘੰਟੇ ਪਹਿਲਾਂ ਵਿਗਿਆਪਨ ਟੈਲੀਕਾਸਟ ਨਹੀਂ ਕਰਵਾਇਆ ਜਾ ਸਕਦਾ ਹੈ। ਪੰਜਾਬ ਵਿਧਾਨ ਸਭਾ ਚੋਣਾ 2022 ਸਬੰਧੀ 20 ਫਰਵਰੀ ਨੂੰ ਹੋ ਰਹੀਆਂ ਵੋਟਾਂ ਕਾਰਨ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਇਲੈਕਟ੍ਰੋਨਿਕ ਮੀਡੀਆ ਵਿਚ ਰਾਜਨੀਤਿਕ ਦਲਾਂ / ਉਮੀਦਵਾਰਾਂ ਦੇ ਪ੍ਰਚਾਰ ’ਤੇ ਰੋਕ ਹੋਵੇਗੀ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵੋਟਾਂ ਤੋਂ 48 ਘੰਟੇ ਪਹਿਲਾਂ ਇਲੈਕਟ੍ਰੋਨਿਕ ਮੀਡੀਆ ਲਈ ਪ੍ਰੀ-ਸਰਟੀਫਿਕੇਸ਼ਨ ਨਹੀਂ ਦਿੱਤਾ ਜਾਵੇਗਾ ਬਲਕਿ ਪ੍ਰਿੰਟ ਮੀਡੀਆ ਨੂੰ ਹੀ 19 ਤੇ 20 ਫਰਵਰੀ ਨੂੰ ਵਿਗਿਆਪਨ ਪ੍ਰਕਾਸ਼ਤ ਕਰਵਾਉਣ ਲਈ ਪ੍ਰੀ-ਸਰਟੀਫਿਕੇਸ਼ਨ ਲੈਣਾ ਜ਼ਰੂਰੀ ਹੈ। ਉਨ੍ਹਾਂ ਪ੍ਰਿੰਟ ਮੀਡੀਆ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ 19 ਅਤੇ 20 ਫਰਵਰੀ ਨੂੰ ਉਮੀਦਵਾਰ/ਰਾਜਨੀਤਿਕ ਦਲਾਂ ਵਲੋਂ ਵਿਗਿਆਪਨ ਪ੍ਰਕਾਸ਼ਤ ਕਰਵਾਉਣ ਤੋਂ ਪਹਿਲਾਂ ਐਮ.ਸੀ.ਐਮ.ਸੀ. ਵਲੋਂ ਜਾਰੀ ਪ੍ਰੀ-ਸਰਟੀਫਿਕੇਟ ਜ਼ਰੂਰ ਚੈਕ ਕਰਵਾ ਲਿਆ ਜਾਵੇ ਅਤੇ ਬਿਨ੍ਹਾਂ ਪ੍ਰੀ-ਸਰਟੀਫਿਕੇਸ਼ਨ ਤੋਂ ਵਿਗਿਆਪਨ ਪ੍ਰਕਾਸ਼ਤ ਨਾ ਕੀਤਾ ਜਾਵੇ।

error: copy content is like crime its probhihated