Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਗੜ੍ਹਦੀਵਾਲਾ : ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ 

ਗੜ੍ਹਦੀਵਾਲਾ : ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ 

ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਸ਼ਾਂਤੀ ਭੰਗ ਕਰਨ ਦੀ
ਇਜਾਜ਼ਤ ਨਹੀਂ ਦਿੱਤੀ ਜਾਵੇਗੀ : ਐਸ ਐਚ ਓ ਬਲਵਿੰਦਰ ਸਿੰਘ 
ਪਿੰਡ ਜੌਹਲਾਂ ਵਿੱਚ ਸ਼ਰਾਬ ਦਾ ਨਜਾਇਜ਼ ਧੰਧਾ ਹੋਣ ਦੇ ਸ਼ਕ ‘ਚ ਘਰਾਂ ਵਿੱਚ ਚਲਾਇਆ ਸਰਚ ਅਭਿਆਨ
ਗੜ੍ਹਦੀਵਾਲਾ 16 ਫਰਵਰੀ (ਚੌਧਰੀ / ਯੋਗੇਸ਼ ਗੁਪਤਾ) 
:  ਗੜ੍ਹਦੀਵਾਲਾ ਪੁਲਿਸ ਵਲੋਂ ਪੰਜਾਬ ਵਿਧਾਨ ਸਭਾ ਚੋਣ ਦੇ ਮੁੱਦੇਨਜ਼ਰ ਚੋਣ  ਕਮਿਸ਼ਨਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲਾ ਚੋਣ ਅਧਿਕਾਰੀ ਮੈਡਮ ਅਪਨੀਤ ਰਿਆਤ ਅਤੇ ਐਸ ਐਸ ਪੀ ਹੁਸ਼ਿਆਰਪੁਰ ਧੂਮਨ ਐਚ ਨਿੰਬਲੇ ਆਈ.ਪੀ.ਐਸ. ਦੀ ਹਿਦਾਇਤਾਂ ਦੀ ਇਨ – ਬਿਨ ਪਾਲਣਾ ਕਰਦੇ ਹੋਏ ਡੀ ਐਸ ਪੀ ਟਾਂਡਾ ਰਾਜ ਕੁਮਾਰ ਦੀ ਅਗਵਾਈ ਹੇਠ ਐਸ ਐਚ ਓ ਗੜ੍ਹਦੀਵਾਲਾ ਸਬ ਇੰਸਪੈਕਟਰ  ਬਲਵਿੰਦਰ ਸਿੰਘ, ਸਹਾਇਕ ਕਮਾਂਡੈਂਟ ਸਤੀਸ਼ ਯਾਦਵ,ਬੀ ਐਨ ਯਾਦਵ ਪੈਰਾਮਿਲਟਰੀ ਫੋਰਸ ਅਫਸਰਾਂ ਤੇ ਲੋਕਲ ਪੁਲਿਸ ਦੇ ਸਹਿਯੋਗ ਦੇ ਨਾਲ ਚੋਣ ਸਮੇਂ ਇਲਾਕੇ ਅੰਦਰ ਅਮਨ ਸੁਰੱਖਿਆ ਲਈ ਫਲੈਗ ਮਾਰਚ ਕੱਢਿਆ ਗਿਆ ।ਇਸ ਦੇ ਪਿੰਡ ਜੌਹਲਾਂ ਵਿੱਚ ਸ਼ਰਾਬ ਦਾ ਨਜਾਇਜ਼ ਧੰਧਾ ਹੋਣ ਦੇ ਸ਼ੱਕ ਚ ਘਰਾਂ ਵਿੱਚ ਸਰਚ ਅਭਿਆਨ ਵੀ ਚਲਾਇਆ ਗਿਆ ।ਇਸ ਮੌਕੇ ਤੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਇਸ ਮੌਕੇ ਸਬ ਇੰਸਪੈਟਰ ਸਤਪਾਲ ਸਿੰਘ ਜਲੋਟਾ, ਏ, ਐਸ ਆਈ ਅਨਿਲ ਕੁਮਾਰ, ਏ.  ਐਸ ਆਈ ਦਿਲਦਾਰ ਸਿੰਘ, ਏ.  ਐਸ ਆਈ ਸਤਪਾਲ ਸਿੰਘ, ਏ. ਐਸ ਆਈ ਨਿਰਮਲ ਸਿੰਘ, ਵਿਜੇ ਕੁਮਾਰ, ਮਹਿਲए ਹੈਡ ਕਾਂਸਟੇਬਲ ਕਮਲੇਸ਼ ਕੌਰ ਸਮੇਤ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਮੁਲਾਜ਼ਮ ਹਾਜਰ ਸਨ।