Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੂੰ 100 ਫ਼ੀਸਦੀ ਮਤਦਾਨ ਕਰਨ ਦੀ ਕੀਤੀ ਅਪੀਲ : ਬੁੱਧੀਜੀਵੀ ਵਰਗ

ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੂੰ 100 ਫ਼ੀਸਦੀ ਮਤਦਾਨ ਕਰਨ ਦੀ ਕੀਤੀ ਅਪੀਲ : ਬੁੱਧੀਜੀਵੀ ਵਰਗ

ਦਸੂਹਾ 17 ਫਰਵਰੀ (ਚੌਧਰੀ) : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕੁਝ ਸੀਨੀਅਰ ਬੁੱਧੀਜੀਵੀਆਂ ਦੀ ਮੀਟਿੰਗ ਤੋਂ ਬਾਅਦ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਚੌਧਰੀ ਕੁਮਾਰ ਸੈਣੀ ਕਨਵੀਨਰ ਜਿਲ੍ਹਾ ਸਿਵਲ ਸੋਸਾਇਟੀ ਨੇ ਮੈਤਰੀ ਭਵਨ ਦਸੂਹਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਰੇ ਪੰਜਾਬੀ ਸੂਝਵਾਨ ਵੋਟਰਾਂ ਨੂੰ 100 ਫ਼ੀਸਦੀ ਮਤਦਾਨ ਦਾ ਸੰਕਲਪ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਵਿਗੜੀ ਹੋਈ ਆਰਥਿਕ ਹਾਲਤ ਨੂੰ ਸਹੀ ਸੇਧ ਦਿੱਤੀ ਜਾ ਸਕੇ। ਪੰਜਾਬ ਦੇ ਸਮੁੱਚੇ ਸ਼ਹਿਰੀਆਂ ਨੂੰ ਬਿਨਾ ਭੇਦ ਭਾਵ, ਬਿਨਾ ਕਿਸੇ ਲਾਲਚ ਅਤੇ ਬਿਨਾ ਕਿਸੇ ਡਰ ਤੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਰਾਜਨੀਤਿਕ ਪਾਰਟੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜਿਸਦਾ ਕੋਈ ਪੰਜਾਬ ਪ੍ਰਤੀ ਚੰਗਾ ਰੋਡ ਮੈਪ ਹੋਵੇ ਅਤੇ ਉਸ ਦਾ ਵਾਅਦਿਆਂ ਨੂੰ ਪੂਰੇ ਕਰਨ ਦਾ ਟ੍ਰੈਪ ਰਿਕਾਰਡ ਸਹੀ ਹੋਵੇ। ਪੰਜਾਬ ਨੂੰ ਕੇਂਦਰ ਵੱਲੋਂ ਇੱਕ ਲੱਖ ਕਰੋੜ ਦੀ ਵਿੱਤੀ ਸਹਾਇਤਾ ਦੇਣ ਵਾਲੀ, ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗਿਕ ਇਕਾਈਆਂ ਲਗਾਉਣ ਦੀ ਸਮਰੱਥਾ ਅਤੇ ਪੰਜਾਬ ਦੇ ਕਿਸਾਨਾਂ ਦੀ ਉਪਜ ਨੂੰ ਗੁਆਂਢੀ ਦੇਸ਼ਾਂ ਵਿੱਚ ਵਪਾਰ ਰਾਹੀਂ ਭੇਜਣ ਦੀ ਸਮਰੱਥਾ ਦੇ ਨਾਲ ਨਾਲ ਸੂਬੇ ਵਿੱਚੋਂ ਲੈਂਡ ਮਾਫੀਆ, ਡਰੱਗ ਮਾਫੀਆ, ਸ਼ਰਾਬ ਮਾਫੀਆ, ਭੂਮੀ ਮਾਫੀਆ ਅਤੇ ਪੁਰਾਣੇ ਸਿਸਟਮ ਨੂੰ ਬਦਲਣ ਦਾ ਉਤਸ਼ਾਹ ਹੋਵੇ, ਉਹ ਪਾਰਟੀ ਜੋ ਸੂਬੇ ਵਿੱਚ ਬੇਰੋਜ਼ਗਾਰੀ ਦੀ ਮੂੰਹ ਪਾੜ ਕੇ ਖੜੀ ਸੱਮਸਿਆ ਦਾ ਵੀ ਹੱਲ ਕਰਨ ਯੋਗ ਹੋਵੇ। ਸਮੁੱਚੇ ਪੰਜਾਬ ਭਾਈਚਾਰੇ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਲੀਹ ਤੇ ਲਿਆਇਆ ਜਾ ਸਕੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੂਰਵ ਸੈਨਿਕ ਕਰਨਲ ਜੋਗਿੰਦਰ ਲਾਲ ਸ਼ਰਮਾ, ਰਿਟਾਇਰ ਪ੍ਰਿੰਸੀਪਲ ਸਤੀਸ਼ ਕਾਲੀਆ, ਸਵੈ ਸੇਵੀ ਸੰਸਥਾ ਨਾਲ ਜੁੜੇ ਵਿਨੋਦ ਹੰਸ, ਰਿਟਾਇਰ ਫੌਜੀ ਭਾਗ ਸਿੰਘ, ਪੁਰਾਣੇ ਕਾਂਗਰਸੀ ਆਗੂ ਜਗਜੀਤ ਸਿੰਘ ਬਲੱਗਣ, ਉਦਯੋਗਪਤੀ ਬ੍ਰਹਮ ਰੱਲ੍ਹਣ ਅਤੇ ਨੇਤਾ ਬਾਬੂ ਰਾਮ ਪੰਜਾਬ ਪੈਂਨਸ਼ਨਰ ਯੂਨੀਅਨ ਐਸੋਸੀਏਸ਼ਨ ਆਦਿ ਹਾਜ਼ਰ ਸਨ।