Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹੇ ’ਚ ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋਈ ਵੋਟਿੰਗ, ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਮਤਦਾਨ

ਜ਼ਿਲ੍ਹੇ ’ਚ ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋਈ ਵੋਟਿੰਗ, ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਮਤਦਾਨ

ਹੁਸ਼ਿਆਰਪੁਰ, 20 ਫਰਵਰੀ(ਬਿਊਰੋ) : ਜ਼ਿਲ੍ਹੇ ਵਿਚ ਸਵੇਰੇ 8 ਵਜੇ ਤੋਂ  ਪੋਲਿੰਗ   ਬੂਥਾਂ ’ਤੇ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਸ਼ੁਰੂ ਹੋਈ ਅਤੇ 9 ਵਜੇ ਤੱਕ 5.3 ਫੀਸਦੀ ਵੋਟ ਪੋਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ  ਪੋਲਿੰਗ   ਬੂਥ ’ਤੇ ਲਾਈਨ ਵਿਚ ਲੱਗ ਕੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਦੇ ਆਪਣਾ ਮਤਦਾਨ ਜ਼ਰੂਰ ਕਰਨ।
ਸ੍ਰੀਮਤੀ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ 1563 ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਵਿਖੇ 251, ਦਸੂਹਾ 224, ਉੜਮੁੜ 221, ਸ਼ਾਮਚੁਰਾਸੀ 220, ਹੁਸ਼ਿਆਰਪੁਰ 214, ਚੱਬੇਵਾਲ 205 ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਖੇ 228  ਪੋਲਿੰਗ   ਬੂਥ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀਪੂਰਨ ਢੰਗ ਨਾਲ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਸੀ ਅਤੇ 9 ਵਜੇ ਤੱਕ 5.3 ਫੀਸਦੀ ਵੋਟਾਂ ਪੋਲ ਹੋਈਆਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ 5.5 ਫੀਸਦੀ, ਦਸੂਹਾ 5.7, ਗੜ੍ਹਸ਼ੰਕਰ 7 ਫੀਸਦੀ, ਹੁਸ਼ਿਆਰਪੁਰ ਵਿਖੇ 4.3, ਮੁਕੇਰੀਆਂ ਵਿਖੇ 5.9, ਸ਼ਾਮਚੁਰਾਸੀ 4.9 ਅਤੇ ਉੜਮੁੜ ਵਿਖੇ 4.1 ਫੀਸਦੀ ਮਤਦਾਨ ਹੋਇਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12 ਲੱਖ 87 ਹਜ਼ਾਰ 837 ਵੋਟਰ ਹਨ, ਜਿਨ੍ਹਾਂ ਵਿਚ 6,62,641 ਪੁਰਸ਼, 6,25,154 ਮਹਿਲਾ ਅਤੇ 42 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਮਜ਼ਬੂਤ ਲੋਕਤੰਤਰ ਵਿਚ ਆਪਣੀ ਹਿੱਸੇਦਾਰੀ ਪਾਉਣ ਲਈ ਮਤਦਾਨ ਕਰਨਾ ਬਹੁਤ ਜ਼ਰੂਰੀ ਹੈ।