Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਵਿੱਚ 12 ਮਾਰਚ 2022 ਨੂੰ ਲਗਾਈ ਜਾਵੇਗੀ ਨੈਸਨਲ ਲੋਕ ਅਦਾਲਤ

ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਵਿੱਚ 12 ਮਾਰਚ 2022 ਨੂੰ ਲਗਾਈ ਜਾਵੇਗੀ ਨੈਸਨਲ ਲੋਕ ਅਦਾਲਤ

ਪਠਾਨਕੋਟ: 24 ਫਰਵਰੀ 2022 (ਅਵਿਨਾਸ਼ ਸ਼ਰਮਾ ) ਨੈਸਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 12 ਮਾਰਚ 2022 ਨੂੰ ਦੇਸ ਭਰ ਵਿੱਚ ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋ ਇੱਕ ਬੈਠਕ ਦੋਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ੍ਰੀ ਮਹੁੰਮਦ ਗੁਲਜਾਰ, ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਿਸਾ ਨਿਰਦੇਸਾਂ ਅਧੀਨ 12 ਮਾਰਚ 2022 ਨੂੰ ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਨੈਸਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਇਸ ਮੋਕੇ ਤੇ ਸ੍ਰੀ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵੀ ਹਾਜਰ ਸਨ।

ਉਨ੍ਹਾਂ ਦੱਸਿਆ ਗਿਆ ਕਿ ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਨੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਉਨ੍ਹਾਂ ਦੱਸਿਆ ਕਿ ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ । ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰਾ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਵਿੱਚ ਕੇਸ ਲਗਾਉਣ ਲਈ ਹਰ ਉਹ ਵਿਅਕਤੀ ਜਿਸ ਦਾ ਅਦਾਲਤ ਵਿੱਚ ਕੇਸ ਲੰਬਤ/ਚਲਦਾ ਹੈ ਅਤੇ ਲੋਕ ਅਦਾਲਤ ਰਾਹੀ ਸਮਝੋਤਾ ਕਰਵਾਉਣ ਦਾ ਇੱਛੁਕ ਹੈ, ਇਸ ਸਬੰਧੀ ਦਰਖਾਸਤ ਸਬੰਧਿਤ ਅਦਾਲਤ ਦੇ ਜੱਜ ਸਾਹਿਬ ਨੂੰ ਪੇਸ਼ ਕਰ ਸਕਦਾ ਹੈ । ਜੇਕਰ ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ (ਪ੍ਰੀ ਲਿਟੀਗੇਟਿਵ ਸਟੇਜ) ਤਾਂ ਅਜਿਹੇ ਮਸਲਿਆਂ ਸਬੰਧੀ ਦਰਖਾਸਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਿਲ੍ਹਾ ਕਚਹਿਰੀਆਂ ਪਠਾਨਕੋਟ ਨੂੰ ਦਿੱਤੀ ਜਾ ਸਕਦੀ ਹੈ ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦਾ ਇਹ ਲਾਭ ਹੁੰਦਾ ਹੈ ਕਿ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ,ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ,ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ ।