Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing LATEST.. ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

LATEST.. ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 24 ਫਰਵਰੀ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।
ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਵਲੋਂ ਮਕਾਨ ਮਾਲਕਾਂ, ਮਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ’ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕਾਂ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਹੁਕਮ 23 ਅਪ੍ਰੈਲ 2022 ਤੱਕ ਲਾਗੂ ਰਹਿਣਗੇ।

error: copy content is like crime its probhihated