Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 25 ਫਰਵਰੀ :PPT BUREAU
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿੱਚ ਗੈਰ ਕਾਨੂਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਾਉਣ ’ਤੇ ਪਾਬੰਦੀ, ਡੀਲਿਸਟ ਖੇਤਰ ਵਿੱਚ ਅੰਬ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ 18 ਐਮੂਨੀਸ਼ਨ ਡੀਪੂ ਉਚੀ ਬਸੀ ਦੀ ਬਾਹਰਲੀ ਚਾਰ ਦੀਵਾਰੀ ਦੇ 1000 ਗਜ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਤਰ੍ਹਾਂ ਦੀ ਉਸਾਰੀ ’ਤੇ ਪਾਬੰਦੀ ਮੁੱਖ ਤੌਰ ’ਤੇ ਸ਼ਾਮਲ ਹਨ।
ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਚਲਾਏ ਜਾ ਰਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।
ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਵਾਉਣ।
ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ ’ਤੇ ਪੂਰਨ ਪਾਬੰਦੀ ਲਾਈ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ’ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿੱਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।
ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ  ਲਗਾਉਣ ’ਤੇ ਪਾਬੰਦੀ ਲਾਉਂਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ।  ਇਸੇ ਤਰ੍ਹਾਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੂਸੀ ਬੰਨ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।
ਜ਼ਿਲ੍ਹੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਇਹ ਸਾਰੇ ਹੁਕਮ 23 ਅਪ੍ਰੈਲ, 2022 ਤੱਕ ਲਾਗੂ ਰਹਿਣਗੇ।