Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing LATEST.. ਯੁਕਰੇਨ ’ਚ ਫਸੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

LATEST.. ਯੁਕਰੇਨ ’ਚ ਫਸੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਹੈਲਪਲਾਈਨ ਨੰਬਰ 01882-220301 ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 25 ਫਰਵਰੀ(ਬਿਊਰੋ) : ਯੁਕਰੇਨ ਵਿਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਤਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਮੋਹਰੀ ਭੂਮਿਕਾ ਨਿਭਾਉਂਦਿਆਂ ਸ਼ੁੱਕਰਵਾਰ ਨੂੰ ਇਕ ਹੈਲਪਲਾਈਨ ਨੰਬਰ 01882-220301 ਜਾਰੀ ਕੀਤਾ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਯੁਕਰੇਨ ਵਿਚ ਫਸੇ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ, ਤਾਂ ਜੋ ਇਹ ਸੂਚਨਾ ਮੰਗੇ ਜਾਣ ’ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ ਅਤੇ ਕਿਸੇ ਪ੍ਰਕਾਰ ਦੀ ਦੇਰੀ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿਚ ਫਸੇ ਹਨ, ਉਹ ਇਸ ਹੈਲਪਲਾਈਨ ਨੰਬਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰਬਰ 105 ਵਿਚ ਦਫ਼ਤਰੀ ਸਮੇਂ ਦੌਰਾਨ ਸੂਚਨਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਵਿਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿਚ ਉਨ੍ਹਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

error: copy content is like crime its probhihated