Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਯੂਕਰੇਨ ਵਿੱਚ ਪੜ੍ਹਨ ਗਏ ਪੰਜਾਬ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਤੋਂ ਕੀਤੀ ਮੰਗ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਯੂਕਰੇਨ ਵਿੱਚ ਪੜ੍ਹਨ ਗਏ ਪੰਜਾਬ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਤੋਂ ਕੀਤੀ ਮੰਗ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 25 ਫਰਵਰੀ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਮੀਨਾਰ ਕਰਵਾਇਆ ਗਿਆ, ਸੈਮੀਨਾਰ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਕੇ.ਐਮ.ਐਸ ਕਾਲਜ ਵਿਖੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਚੱਲ ਰਹੇ ਯੁੱਧ ਦੌਰਾਨ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਦੇ ਸੰਬੰਧ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਚੱਲ ਰਹੇ ਯੁੱਧ ਦੇ ਦੌਰਾਨ ਯੂਕਰੇਨ ਵਿੱਚ ਪੜ੍ਹਾਈ ਕਰਨ ਗਏ ਪੰਜਾਬ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਤੋਂ ਮੰਗ ਕੀਤੀ। ਉਹਨਾਂ ਰੂਸ ਅਤੇ ਯੂਕਰੇਨ ਦੇ ਵਿਚਕਾਰ ਚੱਲ ਰਹੇ ਯੁੱਧ ਤੇ ਗਹਿਰੀ ਚਿੰਤਾ ਜਤਾਈ ਅਤੇ ਵਿਸ਼ਵ ਸ਼ਾਂਤੀ ਦੀ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਕੁਸਮ ਲਤਾ, ਰਾਕੇਸ਼ ਕੁਮਾਰ ਅਤੇ ਵਿਦਿਆਰਥੀ ਹਾਜਰ ਸਨ।