Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗੜ੍ਹਦੀਵਾਲਾ : ਸਰਬੱਤ ਦੇ ਭਲੇ ਅਤੇ ਐਕਸੀਡੈਂਟ ਤੋਂ ਸੁਰੱਖਿਆ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਆਰੰਭ

ਗੜ੍ਹਦੀਵਾਲਾ : ਸਰਬੱਤ ਦੇ ਭਲੇ ਅਤੇ ਐਕਸੀਡੈਂਟ ਤੋਂ ਸੁਰੱਖਿਆ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਆਰੰਭ

ਗੜ੍ਹਦੀਵਾਲਾ 25 ਫਰਵਰੀ (ਚੌਧਰੀ) : ਦਸੂਹਾ-ਹੁਸ਼ਿਆਰਪੁਰ ਰੋਡ ‘ਤੇ ਪੈਂਦੇ ਪਿੰਡ ਮਾਛੀਆਂ ਤੋਂ ਲੈਕੇ ਗੋਂਦਪੁਰ ਦੇ ਵਿਚਕਾਰ ਲੰਬੇ ਸਮੇਂ ਤੋਂ ਕਾਫੀ ਹਾਦਸੇ ਹੋ ਰਹੇ ਹਨ। ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਸਮੂਹ ਇਲਾਕੇ ਦੇ ਲੋਕਾਂ ਦੀ ਤੰਦਰੁਸਤੀ ਤੇ ਚੜ੍ਹਦੀਕਲਾ ਪਿੰਡ ਮਾਛੀਆ ਵਿਖੇ ਸੰਤ ਬਾਬਾ ਸੇਵਾ ਸਿੰਘ ਦੀ ਰਹਨੁਮਾਈ ਹੇਠਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਪਾਠ ਆਰੰਭ ਕੀਤੇ ਗਏ ਹਨ ਅਤੇ 27 ਫਰਵਰੀ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਮੌਕੇ ਤੇ ਸੋਸਾਇਟੀ ਵੱਲੋਂ 27 ਫਰਵਰੀ ਨੂੰ ਦੀਪ ਸਿੱਧੂ ਨੂੰ ਦਸਤਾਰ ਮਾਰਚ ਕੱਢ ਕੇ ਕੇਸਰੀ ਦਸਤਾਰ ਸਜਾ ਕੇ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਿਆ ਜਾਵੇਗਾ।ਇਸ ਮੌਕੇ ਬਰਜਿੰਦਰ ਸਿੰਘ ਪਰਵਾਨਾ, ਅੰਮ੍ਰਿਤਪਾਲ ਸਿੰਘ ਮਹਿਰੋਂ, ਡਾ. ਸੁਖਪ੍ਰੀਤ ਉਦੋਕੇ, ਦਲਜੀਤ ਕਲਸੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।