Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜ਼ਿਲ੍ਹਾ ਪ੍ਰਸ਼ਾਸਨ ਨੇ ਯੂਕਰੇਨ ‘ਚ ਫਸੇ ਪਠਾਨਕੋਟ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈੱਲਪਲਾਈਨ ਨੰਬਰ ਕੀਤੇ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਨੇ ਯੂਕਰੇਨ ‘ਚ ਫਸੇ ਪਠਾਨਕੋਟ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈੱਲਪਲਾਈਨ ਨੰਬਰ ਕੀਤੇ ਜਾਰੀ

ਪਠਾਨਕੋਟ 26 ਫਰਵਰੀ- (ਅਵਿਨਾਸ਼ ਸ਼ਰਮਾ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੂਕਰੇਨ ਵਿੱਚ ਫਸੇ ਪਠਾਨਕੋਟ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈੱਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।

ਜਾਣਕਾਰੀ ਦਿੰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਉਪਰੋਕਤ ਵਿਸ਼ੇ ਦੇ ਸਬੰਧ ਵਿੱਚ ਦੱਸਿਆ ਜਾਂਦਾ ਹੈ ਕਿ ਜ਼ਿਲ੍ਹਾ ਪਠਾਨਕੋਟ ਤੋਂ ਯੂਕਰੇਨ ਵਿਖੇ ਪੜ੍ਹਾਈ ਕਰਨ ਲਈ ਗਏ ਵਿਦਿਆਰਥੀਆਂ ਜਾਂ ਕਿਸੇ ਹੋਰ ਕੰਮ ਲਈ ਗਏ ਵਿਅਕਤੀਆਂ ਸਬੰਧੀ ਸੂਚਨਾ ਇਕੱਠੀ ਕਰਨ ਲਈ ਜ਼ਿਲਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਸ਼੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ, ਪਠਾਨਕੋਟ (ਮੋ: 99141-55940) ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਂਦਾ ਹੈ ਅਤੇ ਸ੍ਰੀ ਸੰਜੀਵ ਪਠਾਨੀਆ, ਸੁਪਰਡੰਟ (ਮਾਲ), ਦਫ਼ਤਰ ਡਿਪਟੀ ਕਮਿਸ਼ਨਰ, ਪਠਾਨਕੋਟ (ਮੋ: 95014-44466) ਨੂੰ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਂਦਾ ਹੈ, ਤਾਂ ਜੋ ਯੂਕਰੇਨ ਵਿੱਚ ਫਸੇ ਜ਼ਿਲ੍ਹਾ ਪਠਾਨਕੋਟ ਨਾਲ ਸਬੰਧਿਤ ਵਿਦਿਆਰਥੀਆਂ/ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਅਤੇ ਰਾਜ ਸਰਕਾਰ ਦੇ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।
ਉਨ੍ਹਾਂ ਕਿਹਾ ਕਿ ਜ਼ਿਲੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਫਸੇ ਹਨ, ਉਹ ਤੁਰੰਤ ਉਪਰੋਕਤ ਅਫ਼ਸਰਾਂ ਨਾਲ ਸੰਪਰਕ ਕਰਨ ਅਤੇ ਸੂਚਨਾ ਮੁਹੱਈਆ ਕਰਵਾਉਣ। ਇਸ ਸੂਚਨਾ ਵਿੱਚ ਯੂਕਰੇਨ ਗਏ ਵਿਅਕਤੀ/ਵਿਦਿਆਰਥੀ ਦਾ ਨਾਂਅ, ਪਿਤਾ ਦਾ ਨਾਂਅ, ਪਾਸਪੋਰਟ ਨੰਬਰ, ਕਾਲਜ ਜਾਂ ਯੂਨੀਵਰਸਿਟੀ, ਯੂਕੇਰਨ ਵਿੱਚ ਉਨਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਉਹਨਾਂ ਦੀ ਸੁਰੱਖਿਆ ਵਾਪਸੀ ਯਕੀਨੀ ਬਣਾਈ ਜਾ ਸਕੇ।