Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing UPDATED.. ਗੜ੍ਹਦੀਵਾਲਾ : ਚੋਰਾਂ ਨੇ ਸ਼ਹਿਰ ਚ ਦੋ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਲੈ ਕੇ ਹੋਏ ਰਫੂਚੱਕਰ

UPDATED.. ਗੜ੍ਹਦੀਵਾਲਾ : ਚੋਰਾਂ ਨੇ ਸ਼ਹਿਰ ਚ ਦੋ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਲੈ ਕੇ ਹੋਏ ਰਫੂਚੱਕਰ

ਗੜ੍ਹਦੀਵਾਲਾ 26 ਫਰਵਰੀ (ਚੌਧਰੀ /ਯੋਗੇਸ਼ ਗੁਪਤਾ ) : ਬੀਤੀ ਰਾਤ ਚੋਰਾਂ ਵੱਲੋਂ ਸ਼ਹਿਰ ਦੀਆਂ ਦੋ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਦੁਕਾਨਾਂ ਦੇ ਜਿੰਦਰੇ ਤੋੜਕੇ ਨਕਦੀ ਚੋਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਜਿਸ ਦੇ ਚਲਦਿਆਂ ਸ਼ਹਿਰ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਭਾਸ਼ ਜਨਰਲ ਸਟੋਰ ਦੇ ਮਾਲਕ ਸੁਭਾਸ਼ ਕੁਮਾਰ ਤੇ ਅਤੇ ਚੀਪ ਗਾਰਮੈਂਟ ਦੇ ਮਾਲਕ ਰਿੰਪੀ ਗੁਪਤਾ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣੇ ਘਰਾਂ ਨੂੰ ਚਲੇ ਗਏ ਸੀ।
ਜਦੋਂ ਅੱਜ ਸਵੇਰੇ ਆਪਣੀਆਂ ਦੁਕਾਨਾਂ ਖੋਲ੍ਹਣ ਲਈ ਆਏ ਤਾਂ ਵੇਖਿਆ ਤਾਂ ਚੋਰਾਂ ਵਲੋਂ ਦੁਕਾਨਾਂ ਦੇ ਸਟਰਾਂ ਦੇ ਜਿੰਦਰੇ ਤੋੜਕੇ ਗੱਲਿਆ ਦੀ ਫੋਲਾ ਫਰਾਲੀ ਕੀਤੀ ਗਈ ਸੀ। ਇਸ ਮੌਕੇ ਸੁਭਾਸ਼ ਜਨਰਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਚੋਰਾਂ ਵਲੋ ਦੁਕਾਨ ਅੰਦਰੋਂ 8 ਹਜ਼ਾਰ ਰੁਪਏ ਦੇ ਪੈਸਿਆਂ ਵਾਲੇ ਹਾਰ ਅਤੇ 2 ਹਜ਼ਾਰ ਦੀ ਨਕਦੀ ਅਤੇ ਚੀਪ ਗਾਰਮੈਟ ਦੇ ਮਾਲਕ ਅਨੁਸਾਰ ਚੋਰਾਂ ਵਲੋਂ ਦੁਕਾਨ ਚੋਂ ਕਰੀਬ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਗਈ ਹੈ।ਇਸ ਸਬੰਧੀ ਦੁਕਾਨਦਾਰਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਘਟਨਾ ਦੀ ਜਾਂਚ ਵਿਚ ਜੁੱਟ ਗਈ ਹੈ।