Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਗੜ੍ਹਦੀਵਾਲਾ ਦੇ ਪਿੰਡ ਬਰਾਂਡਾ ਦੀ ਮੈਡੀਕਲ ਸਟੂਡੈਂਟ ਰਵਨੀਤ ਕੌਰ ਵੀ ਯੂਕਰੇਨ ਦੇ ਖਾਰਕੀਵ ਸ਼ਹਿਰ ਵਿਖੇ ਬੰਕਰ ‘ਚ ਰਹਿਕੇ ਆਪਣਾ ਟਾਈਮ ਬਤੀਤ ਕਰਨ ਲਈ ਮਜਬੂਰ

ਗੜ੍ਹਦੀਵਾਲਾ ਦੇ ਪਿੰਡ ਬਰਾਂਡਾ ਦੀ ਮੈਡੀਕਲ ਸਟੂਡੈਂਟ ਰਵਨੀਤ ਕੌਰ ਵੀ ਯੂਕਰੇਨ ਦੇ ਖਾਰਕੀਵ ਸ਼ਹਿਰ ਵਿਖੇ ਬੰਕਰ ‘ਚ ਰਹਿਕੇ ਆਪਣਾ ਟਾਈਮ ਬਤੀਤ ਕਰਨ ਲਈ ਮਜਬੂਰ

ਗੜ੍ਹਦੀਵਾਲਾ 27 ਫਰਵਰੀ (ਚੌਧਰੀ /ਯੋਗੇਸ਼ ਗੁਪਤਾ ) : ਰੂਸ ਤੇ ਯੂਕਰੇਨ ਵਿਚਾਲੇ ਜੰਗ ਛਿੜਨ ਨਾਲ ਭਾਰਤੀ ਵਿਦਿਆਰਥੀ ਵੀ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਵਿਦਿਆਰਥੀ ਵੀ ਸ਼ਾਮਲ ਹਨ। ਜਿਨ੍ਹਾਂ ਵਿਚ ਜਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਦੇ ਪਿੰਡ ਬਰਾਂਡਾ ਦੀ 25 ਸਾਲਾਂ ਦੀ ਲੜਕੀ ਰਵਨੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਖੌਫਨਾਕ ਮਾਹੌਲ ਚ ਖਾਰਕੀਵ ਸ਼ਹਿਰ ਚ ਸੁਰੱਖਿਅਤ ਰਹਿਣ ਲਈ ਬੰਕਰ ਵਿਚ ਰਹਿਕੇ ਆਪਣਾ ਟਾਈਮ ਬਤੀਤ ਕਰ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵਨੀਤ ਕੌਰ ਦੀ ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਉਹ ਪਿਛਲੇ 6 ਸਾਲਾਂ ਤੋਂ ਮੈਡੀਕਲ ਦੀ ਪੜ੍ਹਾਈ ਕਰਨ ਲਈ ਗਈ ਹੈ ਅਤੇ ਖਾਰਕੀਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਵਿੱਚ ਐਮਬੀਬੀਐੱਸ ਦੇ ਆਖਰੀ ਸਾਲ ਦੀ ਪੜ੍ਹਾਈ ਪੂਰੀ ਕਰਨ ਚ ਸਿਰਫ 2 ਮਹੀਨੇ ਰਹਿ ਗਏ ਹਨ। ਇਸ ਵੇਲੇ ਜਿੱਥੇ ਰਵਨੀਤ ਕੌਰ ਦੀ ਸਲਾਮਤੀ ਜਰੂਰੀ ਹੈ ਉੱਥੇ ਐਮਬੀਬੀਐੱਸ ਦੇ ਆਖਰੀ ਸਾਲ ਦੀ ਪੜ੍ਹਾਈ ਪੂਰੀ ਕਰਨ ਲਈ ਕੀਤੀ ਮਿਹਨਤ ਅਜਾਈਂ ਨਾ ਜਾਵੇ ਜਿਸ ਦੀ ਚਿੰਤਾ ਵੀ ਸਤਾ ਰਹੀ ਹੈ। ਊਨ੍ਹਾ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਮੇਤ ਭਾਰਤ ਦੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਯੁਕਰੇਨ ਸਰਕਾਰ ਨਾਲ ਰਾਫਤਾ ਕਾਇਮ ਕਰਕੇ ਪੁਖਤਾ ਪ੍ਰਬੰਧ ਕਰਵਾਏ ਜਾਣ।