Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਰਕਾਰ ਯੂਕ੍ਰੇਨ ‘ਚ ਫਸੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਦੀ ਸਹੀ ਸਲਾਮਤ ਘਰ ਵਾਪਸੀ ਲਈ ਜਲਦ ਤੋਂ ਜਲਦ ਕਰੇ ਪ੍ਰਬੰਧ : ਗੁਰਦੀਪ ਬਬਲੂ

ਸਰਕਾਰ ਯੂਕ੍ਰੇਨ ‘ਚ ਫਸੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਦੀ ਸਹੀ ਸਲਾਮਤ ਘਰ ਵਾਪਸੀ ਲਈ ਜਲਦ ਤੋਂ ਜਲਦ ਕਰੇ ਪ੍ਰਬੰਧ : ਗੁਰਦੀਪ ਬਬਲੂ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)–ਯੂਕਰੇਨ ਅਤੇ ਰੂਸ ਵਿਚਾਲ ਚੱਲ ਰਹੀ ਖੂਨੀ ਜੰਗ ਤੋਂ ਬਾਅਦ ਯੂਕਰੇਨ ਚ ਇੰਡੀਆ ਤੋਂ ਪੜਨ ਲਯੀ ਗਏ ਵਿਦਿਆਰਥੀਆਂ ਅਤੇ ਹੋਰ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਦੇ ਦਿਲਾਂ ਵਿਚ ਕਾਫੀ ਖੌਫ ਦੇਖਣ ਨੂੰ ਮਿਲ ਰਿਹਾ ਹੈ। ਇਸ ਜੰਗ ਵਿਚ ਫਸੇ ਵਿਦਿਆਰਥੀਆਂ ਅਤੇ ਭਾਰਤੀ ਨਾਗਰਿਕਾਂ ਨੂੰ ਭਾਰਤ ਲਿਆਣ ਲਈ ਪੀੜਤ ਪਰਿਵਾਰਾਂ ਵਲੋਂ ਭਾਰਤ ਸਰਕਾਰ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਪਰ ਭਾਰਤ ਸਰਕਾਰ ਅਜੇ ਤੱਕ ਬਹੁਤ ਘੱਟ ਵਿਦਿਆਰਥੀਆਂ ਅਤੇ ਭਾਰਤੀ ਨਾਗਰਿਕਾਂ ਨੂੰ ਲਿਆਉਣ ਵਿਚ ਸਫਲ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਬਹੁਜਨ ਸਮਾਜ ਪਾਰਟੀ ਦੇ ਯੂਥ ਵਿੰਗ ਦੇ ਜਿਲਾ ਸਕੱਤਰ ਗੁਰਦੀਪ ਸਿੰਘ ਗੜ੍ਹਦੀਵਾਲਾ ਨੇ ਪ੍ਰੈੱਸ ਵਾਰਤਾ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਯੂਕਰੇਨ ਅਤੇ ਰੂਸ ਵਿਚ ਲੜਾਈ ਲੱਗਣ ‘ ਦੇ ਆਸਾਰ ਨਜ਼ਰ ਆ ਰਹੇ ਸਨ । ਉਨ੍ਹਣਾ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਂਹ ਵਾਦੁ ਸੋਚ ਰੱਖਦੇ ਹੋਏ ਯੂਕਰੇਨ ਵਿਚ ਗਏ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਪਹਿਲਾਂ ਹੀ ਪ੍ਰਬੰਧ ਕਰ ਲੈਣੇ ਚਾਹੀਦੇ ਸਨ । ਉਨ੍ਹਣਾ ਕਿਹਾ ਕਿ ਜੇਕਰ ਪੰਜਾਬ ਸਮੇਤ ਪੂਰੇ ਦੇਸ਼ ਅੰਦਰ ਸਸਤੀ ਤੇ ਉੱਚ ਪੱਧਰ ਦੀਆਂ ਯੂਨੀਵਰਸਿਟੀਆਂ ਹੁੰਦੀਆਂ ਤਾਂ ਅੱਜ ਹਾਲਾਤ ਇਹ ਨਹੀਂ ਹੋਣੇ ਸਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਯੂਕਰੇਨ ‘ਚ ਫਸੇ ਵਿਦਿਆਰਥੀਆਂ ਅਤੇ ਹੋਰ ਭਾਰਤੀ ਨਾਗਰਿਕਾਂ ਦੀ ਸਹੀ ਸਲਾਮਤ ਘਰ ਵਾਪਸੀ ਲਈ ਮੁਹਿੰਮ ਨੂੰ ਤੇਜ਼ ਕੀਤਾ ਜਾਵੇ ।