Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਸਿਆਲਾ ਦਾ ਫਾਟਕ ਖੋਲ੍ਹਣ ਦੀ ਮੰਗ ਨੂੰ ਲੈਕੇ ਪਿਛਲੇ 25 ਦਿਨਾਂ ਤੋਂ ਧਰਨਾ ਜਾਰੀ

ਬਸਿਆਲਾ ਦਾ ਫਾਟਕ ਖੋਲ੍ਹਣ ਦੀ ਮੰਗ ਨੂੰ ਲੈਕੇ ਪਿਛਲੇ 25 ਦਿਨਾਂ ਤੋਂ ਧਰਨਾ ਜਾਰੀ

ਗੜ੍ਹਸ਼ੰਕਰ 3 ਮਾਰਚ (ਅਸ਼ਵਨੀ ਸ਼ਰਮਾ) : ਗੜ੍ਹਸ਼ੰਕਰ ਦੇ ਨਵਾਂਸ਼ਹਿਰ ਰੋਡ ਤੇ ਸਥਿਤ ਪਿੰਡ ਬਸਿਆਲਾ ਅਤੇ ਰਸੂਲਪੁਰ ਅਤੇ ਇਲਾਕੇ ਦੇ ਲੋਕਾਂ ਵਲੋਂ ਫਾਟਕ ਖੋਲ੍ਹਣ ਦੀ ਮੰਗ ਨੂੰ ਲੈਕੇ ਪਿਛਲੇ 25 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਧਰਨੇ ਵਿੱਚ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ ਤੇ ਬਲਵੀਰ ਸਿੰਘ ਜਾਡਲਾ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਰੇਲਵੇ ਵੱਲੋਂ ਫਾਟਕ ਖੋਲ੍ਹਿਆ ਨਹੀਂ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਕਰੀਬ ਤਿੰਨ ਸਾਲ ਪਹਿਲਾਂ ਰੇਲਵੇ ਵੱਲੋਂ ਗੜ੍ਹਸ਼ੰਕਰ ਇਲਾਕੇ ਵਿਚੋਂ ਲੰਘਦੀ ਰੇਲ ਲਾਈਨ ਤੇ ਕਈ ਪਿੰਡਾਂ ਨੂੰ ਜਾਂਦੀਆਂ ਸੜਕਾਂ ਤੇ ਪੈਦੇਂ ਰੇਲਵੇ ਫਾਟਕਾਂ ਨੂੰ ਪੱਕੇ ਤੌਰ ਦੇ ਬੰਦ ਕਰ ਦਿੱਤਾ ਸੀ। ਜਿਸ ਦੇ ਵਿੱਚ ਪਿੰਡ ਬਸਿਆਲਾ ਦੇ ਰੇਲਵੇ ਫਾਟਕ ਨੂੰ ਬੰਦ ਕਰ ਦਿੱਤਾ ਗਿਆ। ਜਿਸਦੇ ਕਾਰਨ ਪਿੰਡ ਬਸਿਆਲਾ, ਰਸੂਲਪੁਰ, ਚੋਹੜਾ, ਬਕਾਪੁਰ ਗੁਰੂ, ਦੇਣੋਵਾਲ ਕਲਾਂ ਅਤੇ ਹੋਰ ਕਈ ਪਿੰਡਾਂ ਦੀ ਆਵਾਜਾਈ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ ਅਤੇ ਫਾਟਕ ਬੰਦ ਹੋਣ ਕਾਰਨ ਲੋਕਾਂ ਨੂੰ 5 ਕਿਲੋਮੀਟਰ ਤੱਕ ਦਾ ਵੱਧ ਸਫ਼ਰ ਤਹਿ ਕਰਨਾ ਪੈਂਦਾ ਹੈ। ਉਕਤ ਆਗੂਆਂ ਦਾ ਕਹਿਣਾ ਹੈ ਕਿ ਉਹ ਇਸ ਫਾਟਕ ਨੂੰ ਖੁਲਵਾਉਣ ਦੇ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆ ਨੂੰ ਮਿਲ ਚੁੱਕੇ ਹਨ ਪਰ ਕਿਸੇ ਨੇ ਵੀ ਇਸ ਸਮੱਸਿਆ ਦਾ ਅਜੇ ਤੱਕ ਹੱਲ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਕ ਵਫਦ ਡੀ.ਸੀ ਹੁਸ਼ਿਆਰਪੁਰ ਨੂੰ ਵੀ ਮਿਲਿਆ ਜਿਨ੍ਹਾਂ ਨੇ ਇਸ ਸਮੱਸਿਆ ਦਾ 10 ਦਿਨਾਂ ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜੀਤ ਸਿੰਘ ਰਾਮਗੜ੍ਹੀਆ ਤੇ ਅਵਤਾਰ ਸਿੰਘ ਦੀ ਟੀਮ ਵੱਲੋਂ ਕੇਲਿਆਂ ਦਾ ਲੰਗਰ ਲਗਾਇਆ।ਇਸ ਮੌਕੇ ਸਰਪੰਚ ਹਰਦੇਵ ਸਿੰਘ, ਸਰਪੰਚ ਪਰਮਜੀਤ ਕੌਰ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ, ਬਲਵੀਰ ਸਿੰਘ, ਗੁਰਮੀਤ ਸਿੰਘ ਪਾਂਗਲੀ, ਰੇਸ਼ਮ ਸਿੰਘ, ਅਵਤਾਰ ਸਿੰਘ, ਹਰਬੰਸ ਸਿੰਘ, ਬਲਕਾਰ ਸਿੰਘ, ਮਨਜੀਤ ਸਿੰਘ ਬਿੱਲਾ, ਮਾਸਟਰ ਧਰਮ ਪਾਲ ਸਿੰਘ ਅਤੇ ਸੁਨੀਤਾ ਦੇਵੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।