Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing LATEST.. ਵੱਧ ਰਹੇ ਅਪਰਾਧਾਂ ਨੂੰ ਧਿਆਨ ਚ ਰਖਦੇ ਹੋਏ ਪੁਲਿਸ ਕਰਮਚਾਰੀਆਂ ਦੀ ਸਰੀਰਕ ਸਮਰੱਥਾ ਵਧਾਉਣ ਲਈ ਅਤੇ ਮਾਨਸਿਕ ਤੰਦਰੁਸਤੀ ਨੂੰ ਵਧਾਉਣ ਲਈ ਪ੍ਰੋਜੈਕਟ ਤਿਆਰ

LATEST.. ਵੱਧ ਰਹੇ ਅਪਰਾਧਾਂ ਨੂੰ ਧਿਆਨ ਚ ਰਖਦੇ ਹੋਏ ਪੁਲਿਸ ਕਰਮਚਾਰੀਆਂ ਦੀ ਸਰੀਰਕ ਸਮਰੱਥਾ ਵਧਾਉਣ ਲਈ ਅਤੇ ਮਾਨਸਿਕ ਤੰਦਰੁਸਤੀ ਨੂੰ ਵਧਾਉਣ ਲਈ ਪ੍ਰੋਜੈਕਟ ਤਿਆਰ

ਹੁਸ਼ਿਆਰਪੁਰ 5 ਮਾਰਚ (ਬਿਊਰੋ) : ਧਰੁਮਨ ਐਚ. ਨਿੰਬਾਲੇ, ਆਈ.ਪੀ.ਐਸ,ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਅੱਜ ਕਲ ਦੇ ਹਲਾਤਾਂ ਮੁਤਾਬਿਕ ਜਿਵੇਂ ਕਿ ਵੱਧ ਰਹੀ ਅਬਾਦੀ ਅਤੇ ਵੱਧ ਰਹੇ ਅਪਰਾਧਾਂ ਦੇ ਵੱਖ ਵੱਖ ਤਰੀਕਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਕਰਮਚਾਰੀਆਂ ਦੀ ਸਰੀਰਕ ਸਮਰੱਥਾ ਵਧਾਉਣ ਲਈ ਅਤੇ ਮਾਨਸਿਕ ਤੰਦਰੁਸਤੀ ਨੂੰ ਵਧਾਉਣ ਲਈ ਇੱਕ ਪ੍ਰੋਜੈਕਟ ਤਿਆਰ ਕਰਨ ਸਬੰਧੀ ਪ੍ਰਪੋਜਲ ਤਿਆਰ ਕੀਤੀ ਗਈ ਹੈ, ਜਿਸ ਵਿੱਚ ਪੁਲਿਸ ਕਰਮਚਾਰੀਆਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਨੂੰ ਬੇਹਤਰ ਬਣਾਉਣ ਲਈ ਅਤੇ ਉਹਨਾਂ ਨੂੰ ਵਧੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਮੁਤਾਬਿਕ ਹਰੇਕ ਕਰਮਚਾਰੀ ਨੂੰ ਖੇਡਾਂ ਦੀ ਗਤੀਵਿਧੀਆਂ ਜਾਂ ਉਹਨਾਂ ਦੇ ਪਸੰਦ ਦੀ ਫਿਟਨੈਸ ਪ੍ਰਣਾਲੀ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ The Integrated Sports complex ਦੇ ਨਾਮ ਤੇ ਇੱਕ ਉਤਸ਼ਾਹੀ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ।Integrated Sports complex ਵਿੱਚ ਹੇਠ ਲਿਖੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ :-

1. 400 meter running track of International standards

2. Track for High Jump & Long Jump

3. Community Centre & training Centre

4. A full Obstacles Course for outdoor training

5. Hockey Ground of international standard

6. An Indoor Gym with world class facilities

7. Outdoor Gym

8. Basketball Court of International standards

9. Volleyball Court

10. Badminton Court

11. Full-fledged Boxing ring 12. A net practice pitch for Cricket

13. Physiotherapy Centre

14. Counseling Centre

15. Children Park

16. Cafeteria

ਇਹ ਸਹੂਲਤਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਵਧਾਉਣ ਲਈ ਅਤੇ ਡਿਊਟੀ ਦੌਰਾਨ ਆਧੁਨਿਕ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਦਦ ਕਰਨਗੀਆਂ ਅਤੇ ਪੁਲਿਸ ਕਰਮਚਾਰੀਆਂ ਨੂੰ ਵੱਖ – ਵੱਖ ਸਥਿਤੀਆਂ ਨਾਲ ਨਜਿੱਠਣ ਵਿੱਚ ਤੰਦਰੁਸਤ ਬਨਾਉਣ ਵਿੱਚ ਵੀ ਬਹੁਤ ਵੱਡਾ ਯੋਗਦਾਨ ਪਾਉਣਗੀਆਂ।

ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਹ ਏਕੀਕ੍ਰਿਤ ਸਪੋਰਟਸ ਕੰਪਲੈਕਸ ਜਿੱਥੇ ਆਊਟਡੋਰ ਖੇਡਾਂ ਦੀਆਂ ਗਤੀਵਿਧੀਆਂ ਵਿੱਚ ਦਿਲਚਸਪੀ ਪੈਦਾ ਕਰੇਗਾ ਉੱਥੇ ਦਿਨੋ ਦਿਨ ਸਿਹਤ ਸਬੰਧੀ ਬਿਮਾਰੀਆਂ ਦੇ ਜੋਖਮ ਨੂੰ ਘਟਾ ਕੇ ਪੁਲਿਸ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਤੰਦਰੁਸਤ ਰੱਖਣ ਵਿੱਚ ਇੱਕ ਅਨਮੋਲ ਯੋਗਦਾਨ ਪਾਵੇਗਾ ਜਿਵੇਂ ਕਿ ਦੇਖਿਆ ਗਿਆ ਹੈ ਕਿ ਦਿਨੋ ਦਿਨ ਲੰਬੀ ਡਿਊਟੀ ਹੋਣ ਕਾਰਣ ਪੁਲਿਸ ਕਰਮਚਾਰੀਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਜਿਸ ਨੂੰ ਘੱਟ ਕਰਨ ਦੀ ਅਤਿ ਜਰੂਰਤ ਹੈ ਅਤੇ ਇਸ ਨਾਲ ਪੁਲਿਸ ਕਰਮਚਾਰੀਆ ਕਾਰਜਕੁਸ਼ਲਤਾ ਤੇ ਅਸਰ ਪੈਂਦਾ ਹੈ, ਜਿਸ ਦਾ ਸਾਹਮਣਾ ਅੱਜ ਬਹੁਤ ਸਾਰੇ ਮੁਲਾਜ਼ਮ ਕਰ ਰਹੇ ਹਨ । ਇਸ ਤੋਂ ਇਲਾਵਾ, ਸਿਹਤਮੰਦ ਅਤੇ ਸਾਫ – ਸੁਥਰੇ ਵਾਤਾਵਰਣ ਨੂੰ ਵਧਾਉਣ ਲਈ , ਪੁਲਿਸ ਲਾਈਨ ਹੁਸ਼ਿਆਰਪੁਰ ਵਿੱਚ ਬਹੁਤ ਸਾਰੇ ਰੁੱਖ ਲਗਾਉਣ ਦੇ ਉਦੇਸ਼ ਨਾਲ ਇੱਕ ਵਿਸ਼ਾਲ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਉਪਰੋਕਤ ਤੋਂ ਇਲਾਵਾ ਪੁਲਿਸ ਲਾਈਨ ਹੁਸ਼ਿਆਰਪੁਰ ਵਿੱਚ ਨਵੇਂ ਪੁਲਿਸ ਟ੍ਰੇਨਿੰਗ ਸਕੂਲ ਦੀ ਬਿਲਡਿੰਗ ਦੀ ਅੰਦਰੂਨੀ ਸਜਾਵਟ (interior Decoration) ਅਤੇ ਪੁਲਿਸ ਲਾਈਨ ਦੀ ਪੁਰਾਣੀ ਬਿਲਡਿੰਗ ਤੋਂ ਨਵੇ ਮੀਟਿੰਗ ਹਾਲ ਬਣਾਉਣ ਸਬੰਧੀ ਵੀ ਵਿਸ਼ੇਸ਼ ਤੋਰ ਤੇ ਉਪਰਾਲੇ ਕੀਤੇ ਗਏ ਹਨ, ਜੋ ਕਿ ਜਲਦ ਤੋਂ ਜਲਦ ਇਸ ਕੰਮ ਨੂੰ ਨੇਪਰੇ ਚਾੜਿਆ ਜਾਵੇਗਾ।

error: copy content is like crime its probhihated