Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਵੱਡੀ ਖਬਰ.. ਹੋਟਲ ਤੇ ਬੈਠੇ ਨੌਜਵਾਨਾਂ ਤੇ ਹਥਿਆਰਬੰਦ ਵਿਅਕਤੀਆਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਇੱਕ ਦੀ ਮੌਤ 2 ਗੰਭੀਰ ਜਖਮੀ

ਵੱਡੀ ਖਬਰ.. ਹੋਟਲ ਤੇ ਬੈਠੇ ਨੌਜਵਾਨਾਂ ਤੇ ਹਥਿਆਰਬੰਦ ਵਿਅਕਤੀਆਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਇੱਕ ਦੀ ਮੌਤ 2 ਗੰਭੀਰ ਜਖਮੀ

ਬਟਾਲਾ 6 ਮਾਰਚ (ਬਿਊਰੋ ) : ਬਟਾਲਾ ਚ ਇਕ ਵਾਰ ਫਿਰ ਕੁਝ ਲੋਕਾਂ ਵਲੋਂ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਚਲਦਿਆਂ ਇਕ ਨੋਜਵਾਨ ਦੀ ਮੋਤ ਤੇ ਦੋ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਮਿਲੀ ਹੈ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਵਿੰਦਰ ਸਿੰਘ (34 ਸਾਲਾ) ਪੁੱਤਰ ਕੈਪਟਨ ਸ਼ਿੰਗਾਰਾ ਸਿੰਘ ਵਾਸੀ ਸ਼ਾਹਪੁਰ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਫੌਨ ਆਇਆ ਸੀ ਕਿ ਵਡਾਲਾ ਬਾਂਗਰ ਵਿਖੇ ਗੋਲੀਆਂ ਚੱਲੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਭਰਾ ਜਸਵਿੰਦਰ ਸਿੰਘ ਤੇ ਕੁਝ ਵਿਅਕਤੀ ਵਡਾਲਾ ਬਾਂਗਰ ਇਕ ਹੋਟਲ ਤੇ ਬੈਠੇ ਸਨ ਜਦੋਂ ਕਿ 8 ਤੋਂ 9 ਹਥਿਆਰਬੰਦ ਵਿਅਕਤੀ ਉਥੇ ਆਏ ਜਿਨ੍ਹਾਂ ਨੇ ਮੂੰਹ ਬੰਨੇ  ਹੋਏ ਸਨ। ਜਿਨ੍ਹਾਂ ਨੇ ਮੇਰੇ ਭਰਾ ਤੇ ਅੰਨੇਵਾਹ ਗੋਲੀਆਂ ਚਲਾਈਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਹਮਲੇ ਚ ਜਸਵਿੰਦਰ ਸਿੰਘ ਦੇ ਦਿਲ ਚ ਗੋਲੀ ਲੱਗਣ ਕਾਰਨ ਉਸਦੀ ਮੌਤ ਹੋਈ ਹੈ ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿੰਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਘਟਨਾ ਦੀ ਜਾਂਚ ਵਿਚ ਜੁੱਟ ਗਈ ਸੀ।