Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਵੱਡੀ ਖਬਰ.. ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ‘ਚ ਦੋ ਸਕੇ ਭਰਾ ਕਾਬੂ, 5 ਮੋਟਰਸਾਈਕਲ ਬਰਾਮਦ

ਵੱਡੀ ਖਬਰ.. ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ‘ਚ ਦੋ ਸਕੇ ਭਰਾ ਕਾਬੂ, 5 ਮੋਟਰਸਾਈਕਲ ਬਰਾਮਦ

ਗੜ੍ਹਸ਼ੰਕਰ, 6 ਮਾਰਚ (ਅਸ਼ਵਨੀ ਸ਼ਰਮਾ)-ਗੜ੍ਹਸ਼ੰਕਰ ਪੁਲਿਸ ਨੇ 2 ਸਕੇ ਭਰਾਵਾਂ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ‘ਚ ਕਾਬੂ ਕਰਕੇ ਉਨ੍ਹਾਂ ਪਾਸੋਂ 5 ਚੋਰੀ ਦੇ ਮੋਟਰਸਾਈਕਲ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਰਾਜੀਵ ਕੁਮਾਰ ਨੇ ਦੱਸਿਆ ਕਿ ਏ.ਐੱਸ. ਆਈ. ਸੁਖਵਿੰਦਰ ਸਿੰਘ ਇੰਚਾਰਜ ਚੌਕੀ ਸਮੁੰਦੜਾ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ‘ਚ ਚੱਕ ਗੁੱਜਰਾਂ ਮੋੜ ਸਮੁੰਦੜਾ ਵਿਖੇ ਮੌਜੂਦ ਸੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਮਨਜੀਤ ਸਿੰਘ ਤੇ ਕੁਲਦੀਪ ਸਿੰਘ ਪੁੱਤਰਾਨ ਬਲਵੀਰ ਸਿੰਘ ਵਾਸੀਅਨ ਸਹੂੰਗੜਾ ਥਾਣਾ ਪੋਜੇਵਾਲ (ਸ਼ਹੀਦ ਭਗਤ ਸਿੰਘ ਨਗਰ) ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਜੋ ਅੱਜ ਵੀ ਮੋਟਰਸਾਈਕਲ ‘ਤੇ ਜਾਅਲੀ ਨੰਬਰ ਲਾ ਕੇ ਸਹੂੰਗੜਾ ਤੋਂ ਸਮੁੰਦੜਾ ਸਾਈਡ ਨੂੰ ਆਉਣ ਲੱਗੇ ਹਨ, ਜਿਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋ ਚੋਰੀ ਦੇ ਹੋਰ ਮੋਟਰਸਾਈਕਲ ਬਰਾਮਦ ਕੀਤੇ ਜਾ ਸਕਦੇ ਹਨ | ਐੱਸ.ਐੱਚ.ਓ. ਰਾਜੀਵ ਕੁਮਾਰ ਨੇ ਦੱਸਿਆ ਕਿ ਇਤਲਾਹ ਠੋਸ ਹੋਣ ‘ਤੇ ਥਾਣਾ ਗੜ੍ਹਸ਼ੰਕਰ ‘ਚ ਮਾਮਲਾ ਦਰਜ ਕਰਦੇ ਹੋਏ ਮਨਜੀਤ ਸਿੰਘ ਤੇ ਕੁਲਦੀਪ ਸਿੰਘ ਪੁੱਤਰਾਨ ਬਲਵੀਰ ਸਿੰਘ ਵਾਸੀ ਸਹੂੰਗੜਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਤੇ ਪੁਲਿਸ ਵਲੋਂ ਅਗਲੀ ਤਫਤੀਸ਼ ਕੀਤੀ ਜਾ ਰਹੀ ਹੈ।