Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing LATEST.. ਬੱਸ ਸਟੈਂਡ ਦਸੂਹਾ ਵਿਖੇ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਪਰ ਚੱਕਾ ਜਾਮ ਕਰਕੇ ਆਮ ਜਨਤਾ ਨੂੰ ਪ੍ਰੇਸ਼ਾਨ ਕਰਨ ਤੇ 9 ਮਾਲੂਮ ਅਤੇ 40/50 ਨਾ ਮਾਲੂਮ ਵਿਅਕਤੀਆਂ ਤੇ ਮਾਮਲਾ ਦਰਜ

LATEST.. ਬੱਸ ਸਟੈਂਡ ਦਸੂਹਾ ਵਿਖੇ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਪਰ ਚੱਕਾ ਜਾਮ ਕਰਕੇ ਆਮ ਜਨਤਾ ਨੂੰ ਪ੍ਰੇਸ਼ਾਨ ਕਰਨ ਤੇ 9 ਮਾਲੂਮ ਅਤੇ 40/50 ਨਾ ਮਾਲੂਮ ਵਿਅਕਤੀਆਂ ਤੇ ਮਾਮਲਾ ਦਰਜ

ਦਸੂਹਾ 7 ਮਾਰਚ (ਚੌਧਰੀ) : ਸਥਾਨਕ ਪੁਲਿਸ ਵਲੋਂ ਬੀਤੇ ਕੱਲ ਬਸ ਅੱਡਾ ਦਸੂਹਾ ਵਿਖੇ ਜਲੰਧਰ ਤੋ ਪਠਾਨਕੋਟ ਨੈਸ਼ਨਲ ਹਾਈਵੇ ਪਰ ਚੱਕਾ ਜਾਮ ਕਰਕੇ ਆਮ ਜਨਤਾ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ 9 ਮਾਲੂਮ ਅਤੇ 40/50 ਨਾ ਮਾਲੂਮ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ  ਐਸ ਐਚ ਓ ਦਸੂਹਾ ਨੇ ਦੱਸਿਆ ਕਿ ਏ ਐਸ ਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਦਸੂਹਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਜੱਸੀ ਤੱਲਣ ਵਾਸੀ ਜਲੰਧਰ,ਹਰਵਿੰਦਰ ਸਿੰਘ ਸਾਬਕਾ ਸਰਪੰਚ ਪੁੱਤਰ ਹੰਸਾ ਸਿੰਘ,ਹਰਿੰਦਰਪਾਲ ਪੁੱਤਰ ਸੁੱਚਾ ਸਿੰਘ,ਮਲਕੀਤ ਸਿੰਘ ਪੁੱਤਰ ਤਾਰਾ ਸਿੰਘ,ਸਰਬਜੀਤ ਸਿੰਘ ਪੁੱਤਰ ਕੁਲਦੀਪ ਸਿੰਘ, ਅਮਰਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀਆਂ ਝਿੰਲੜ ਖੁਰਦ,ਦਲਜਿੰਦਰ ਸਿੰਘ ਵਾਸੀ ਬੋਦਲ,ਇੰਦਰਜੀਤ ਸਿੰਘ ਵਾਸੀ ਕਾਲਰਾ ਥਾਣਾ ਗੜਦੀਵਾਲਾ, ਜਿੰਦੂ ਵਾਸੀ ਘੋਗਰਾ ਥਾਣਾ ਦਸੂਹਾ ਸਮੇਤ 40/50 ਨਾ-ਮਲੂਮ ਵਿਆਕਤੀ ਵਲੋ ਪੰਚਾਇਤ ਦੀ ਜਮੀਨ ਵਿਚੋ ਹੀ ਜਬਰਦਸਤੀ ਗਰਾਉਂਡ ਬਣਾਉਣ ਸਬੰਧੀ 2.30 ਤੋਂ 3.30 ਵਜੇ ਤੱਕ ਬਸ ਅੱਡਾ ਦਸੂਹਾ ਵਿਖੇ ਜਲੰਧਰ ਤੋ ਪਠਾਨਕੋਟ ਨੈਸ਼ਨਲ ਹਾਈਵੇ ਪਰ ਚੱਕਾ ਜਾਮ ਕਰਕੇ ਆਮ ਜਨਤਾ ਨੂੰ ਪ੍ਰੇਸ਼ਾਨ ਕੀਤਾ। ਦਸੂਹਾ ਪੁਲਿਸ ਵਲੋਂ ਉਪਰੋਕਤ ਸਾਰੇ ਵਿਅਕਤੀਆਂ ਤੇ ਧਾਰਾ 341,283 ਭ:ਦ 8 ਬੀ ਨੈਸ਼ਨਲ ਹਾਈਵੇ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।