Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਮੈੜੀ ਮੇਲਾ : ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਅਪਨੀਤ ਰਿਆਤ

ਮੈੜੀ ਮੇਲਾ : ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਸੁਚਾਰੂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼ਰਧਾਲੂਆਂ ਨੂੰ ਟਰੈਕਟਰ-ਟਰਾਲੀਆਂ, ਟਰੱਕ ਤੇ ਹੋਰ ਭਾਰ ਢੋਹਣ ਵਾਲੇ ਵਾਹਨਾਂ ’ਤੇ ਨਾ ਆਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 7 ਮਾਰਚ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਤੋਂ ਮੈੜੀ ਮੇਲੇ ਵਿਚ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸੁਵਿਧਾ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਹ ਅੱਜ ਮੈੜੀ ਮੇਲੇ ਸਬੰਧੀ ਸੁਚਾਰੂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਪਿੰਡ ਮੈੜੀ (ਜ਼ਿਲ੍ਹਾ ਊਨਾ, ਤਹਿਸੀਲ ਅੰਬ) ਵਿਖੇ ਡੇਰਾ ਬਾਬਾ ਵਡਭਾਗ ਸਿੰਘ ਹੋਲੀ ਮੇਲਾ 10 ਮਾਰਚ ਤੋਂ 21 ਮਾਰਚ ਤੱਕ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿਚ ਪੰਜਾਬ ਤੋਂ ਭਾਰੀ ਗਿਣਤੀ ਵਿਚ ਸ਼ਰਧਾਲੂ ਪਹੁੰਚਣਗੇ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਚਿਤ ਪ੍ਰਬੰਧ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਮੇਲੇ ਵਿਚ ਪੰਜਾਬ ਤੋਂ ਕਾਫ਼ੀ ਗਿਣਤੀ ਵਿਚ ਸ਼ਰਧਾਲੂ ਜਾਂਦੇ ਹਨ, ਇਸ ਲਈ ਟਰੈਫਿਕ ਮੈਨੇਜਮੈਂਟ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਉਹ ਊਨਾ ਜਾਣ ਵਾਲੇ ਹਰ ਰੂਟ ’ਤੇ ਟਰੈਫਿਕ ਵਿਵਸਥਾ ਬਹਾਲ ਰੱਖਣ ਲਈ 24 ਘੰਟੇ ਆਪਣੀਆਂ ਟੀਮਾਂ ਨੂੰ ਸਰਗਰਮ ਰੱਖਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸ਼ਰਧਾਲੂ ਟਰੈਕਟਰ-ਟਰਾਲੀਆਂ, ਟਰੱਕਾਂ, ਕੈਂਟਰਾਂ ਅਤੇ ਸਮਾਨ ਢੋਹਣ ਵਾਲੇ ਵਾਹਨਾਂ ’ਤੇ ਨਾ ਜਾਣ। ਉਨ੍ਹਾਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਾਹਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਕਿਉਂਕਿ ਇਸ ਤਰ੍ਹਾਂ ਦੇ ਵਾਹਨ ਹਾਦਸਿਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਓਵਰ ਲੋਡਿਡ ਵਾਹਨਾਂ ’ਤੇ ਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਕਿਸੇ ਵੀ ਪ੍ਰਕਾਰ ਦੀ ਅਸੁਵਿਧਾ ਤੋਂ ਬਚਣ ਲਈ ਭਾਰ ਢੋਹਣ ਵਾਲੇ ਵਾਹਨਾਂ ’ਤੇ ਮੈੜੀ ਮੇਲੇ ਵਿਚ ਨਾ ਜਾਣ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੂਟ ਅਨੁਸਾਰ ਮੈਡੀਕਲ ਟੀਮਾਂ, ਐਂਬੂਲੈਂਸ, ਫਸਟ ਏਡ ਕਿੱਟਾਂ ਤੋਂ ਇਲਾਵਾ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਜਾਵੇ, ਤਾਂ ਜੋ ਫੌਰੀ ਸਿਹਤ ਸੁਵਿਧਾਵਾਂ ਪ੍ਰਾਪਤ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਹੱਦ ਤੋਂ ਜਾਣ ਵਾਲੇ ਸ਼ਰਧਾਲੂਆਂ ਲਈ ਲੰਗਰ ਲਗਾਉਣ ਅਤੇ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਐਸ.ਡੀ.ਐਮਜ ਤੋਂ ਲੈਣਾ ਜ਼ਰੂਰੀ ਹੈ। ਉਨ੍ਹਾਂ ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਐਸ.ਡੀ.ਐਮ. ਗੜ੍ਹਸ਼ੰਕਰ ਨੂੰ ਨਿਰਦੇਸ਼ ਦਿੱਤੇ ਕਿ ਲੰਗਰ, ਲਾਊਡ ਸਪੀਕਰ ਆਦਿ ਦੀ ਮਨਜ਼ੂਰੀ ਸਮੇਂ ਸਿਰ ਦਿੱਤੀ ਜਾਵੇ। ਉਨ੍ਹਾਂ ਪਬਲਿਕ ਹੈਲਥ ਨੂੰ ਟੈਂਪਰੇਰੀ ਟਾਇਲਟ ਅਤੇ ਨਗਰ ਨਿਗਮ ਨੂੰ ਸਫ਼ਾਈ ਪ੍ਰਬੰਧਾਂ ਤੋਂ ਇਲਾਵਾ ਕੂੜੇਦਾਨਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ।
ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪੁਲਿਸ ਨੂੰ ਸ਼ਰਧਾਲੂਆਂ ਨੂੰ ਵਿਸ਼ੇਸ਼ ਰੂਟ ਪਲਾਨ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਟਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਅਤੇ ਪੋਲੀਥੀਨ ਦਾ ਪ੍ਰਯੋਗ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਗੜ੍ਹਸ਼ੰਕਰ ਅਰਵਿੰਦ ਕੁਮਾਰ, ਡੀ.ਐਸ.ਪੀ. ਬੀ.ਆਈ.ਐਸ. ਕਾਹਲੋਂ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਪ੍ਰਵੀਨ ਕੁਮਾਰ, ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਸ੍ਰੀ ਗੁਰਮੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated