Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing 265 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਚਾਰ ਕਾਬੂ

265 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਚਾਰ ਕਾਬੂ

ਗੁਰਦਾਸਪੁਰ 7 ਮਾਰਚ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 265 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਚਾਰ ਵਿਅਕਤੀਆ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ
ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜੱਫਰਵਾਲ ਰੋਡ ਹਾਈਵੇ ਪੁੱਲ ਦੇ ਹੇਠਾਂ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਿਹਾ ਸੀ ਕਿ ਬਟਾਲਾ ਸਾਈਡ ਤੋ ਕਾਰ ਨੰਬਰ ਡੀ ਐਲ 4 ਸੀ ਏ ਡਬਲਯੂ ਪੀ 0180 ਜਿਸ ਵਿਚ ਲਵਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਤਰਨਤਾਰਨ ਮੁਹੰਮਦ ਹਾਸ਼ਿਮ ਪੁੱਤਰ ਹੂਸੈਣ ਅਲੀ , ਮੋਜਦੀਨ ਪੁੱਤਰ ਕਾਕੂਦੀਨ ਵਾਸੀ ਅਮਿ੍ਰਤਸਰ ਸਵਾਰ ਸਨ ਇਹਨਾਂ ਨੂੰ ਸ਼ੱਕ ਪੈਣ ਉੱਪਰ ਰੋਕਿਆਂ ਗਿਆ ਕਾਬੂ ਕੀਤੇ ਵਿਅਕਤੀਆਂ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਕੁਲਵਿੰਦਰ ਸਿੰਘ ਉਪ ਪੁਲਿਸ ਕਪਤਾਨ ਦਿਹਾਤੀ ਗੁਰਦਾਸਪੁਰ ਨੂੰ ਮੋਕਾ ਤੇ ਆਉਣ ਦੀ ਬੇਨਤੀ ਕੀਤੀ ਗਈ । ਉਪ ਪੁਲਿਸ ਕਪਤਾਨ ਦਿਹਾਤੀ ਦੇ ਮੋਕਾ ਤੇ ਆਉਣ ਤੇ ਜਦੋਂ ਕਾਰ ਦੀ ਤਲਾਸ਼ੀ ਕੀਤੀ ਗਈ ਤਾਂ ਕਾਰ ਦੇ ਡੈਸ਼ ਬੋਰਡ ਵਿੱਚੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਬਲਜੀਤ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਹਰਦੋਛਨੀਆ ਰੋਡ ਚੌਕ ਤੋਂ ਨਰੇਸ਼ ਮਸੀਹ ਪੁੱਤਰ ਦਾਨਾ ਮਸੀਹ ਵਾਸੀ ਛੋਹਣ ( ਕਲਾਨੋਰ ) ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਕਿ ਇਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਇਸ ਬਾਰੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਪਵਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਨਰੇਸ਼ ਮਸੀਹ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ।