Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ‘ਫੁੱਟਬਾਲ, ਵਰਤਮਾਨ ਸਥਿਤੀ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਸੈਮੀਨਾਰ 9 ਨੂੰ

ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ‘ਫੁੱਟਬਾਲ, ਵਰਤਮਾਨ ਸਥਿਤੀ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਸੈਮੀਨਾਰ 9 ਨੂੰ

ਗੜ੍ਹਸ਼ੰਕਰ 7 ਮਾਰਚ (ਅਸ਼ਵਨੀ ਸ਼ਰਮਾ) :  ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ‘ਫੁੱਟਬਾਲ : ਵਰਤਮਾਨ ਸਥਿਤੀ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਮਿਤੀ 9 ਮਾਰਚ ਦਿਨ ਬੁੱਧਵਾਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਵੇਰੇ 10 ਵਜੇ ਤੋਂ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦੀ ਤਿਆਰੀ ਸਬੰਧੀ ਇਥੇ ਖਾਲਸਾ ਕਾਲਜ ਵਿਖੇ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਦੌਰਾਨ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ ਅਤੇ ਜਨਰਲ ਸਕੱਤਰ ਬਲਵੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਸ.ਸੀਤਲ ਸਿੰਘ ਸਾਬਕਾ ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਅਤੇ ਖੇਡ ਲੇਖਕ, ਡਾ. ਜਸਪਾਲ ਸਿੰਘ ਪਿ੍ੰਸੀਪਲ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਸ. ਸ਼ਵਿੰਦਰਜੀਤ ਸਿੰਘ ਬੈਂਸ, ਪ੍ਰੋ. ਸੀਤਲ ਸਿੰਘ ਫਗਵਾੜਾ, ਪਿ੍ੰਸੀਪਲ ਜਗਮੋਹਨ ਸਿੰਘ ਬੱਡੋਂ ਅਤੇ ਪ੍ਰੋ. ਪਰਮਪ੍ਰੀਤ ਸਿੰਘ ਕੈਂਡੋਵਾਲ ਵਿਚਾਰ ਚਰਚਾ ਵਿਚ ਹਿੱਸਾ ਲੈਣਗੇ। ਉਨ੍ਹਾਂ ਖੇਡ ਜਗਤ ਨਾਲ ਜੁੜੀਆਂ ਸਖਸ਼ੀਅਤਾਂ ਅਤੇ ਖਿਡਾਰੀਆਂ ਨੂੰ ਸੈਮੀਨਾਰ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਪਿ੍ੰਸੀਪਲ ਡਾ. ਬਲਜੀਤ ਸਿੰਘ, ਰਣਜੀਤ ਸਿੰਘ ਖੱਖ, ਯੋਗ ਰਾਜ ਗੰਭੀਰ ਤੇ ਹੋਰ ਹਾਜ਼ਰ ਹੋਏ।