ਗੜ੍ਹਦੀਵਾਲਾ 8 ਮਾਰਚ (ਚੌਧਰੀ) : ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਮਾਰਗ ਨਿਰਦੇਸ਼ਨ ਹੇਠ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਅੰਗਰੇਜ਼ੀ ਮੇਲਾ ਬੜੇ ਧੂਮ ਧਾਮ ਨਾਲ ਲਗਾਇਆ ਗਿਆ|ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕੀ ਇਸ ਮੇਲੇ ਵਿਚ ਅੰਗਰੇਜ਼ੀ ਵਿਸ਼ੇ ਦੀ ਅਧਿਆਪਿਕਾ ਸ੍ਰੀਮਤੀ ਬਲਜੀਤ ਕੌਰ ਦੀ ਮਾਰਗ ਨਿਰਦੇਸ਼ਨ ਹੇਠਾਂ ਵਿਦਿਆਰਥੀਆਂ ਵਲੋਂ ਅੰਗਰੇਜ਼ੀ ਵਿਸ਼ੇ ਸੰਬਧੀ ਕਈ ਤਰ੍ਹਾਂ ਦੇ ਵਰਕਿੰਗ ਮਾਡਲ ਅਤੇ ਚਾਰਟ ਬਣਾਏ ਗਏ |ਵਿਦਿਆਰਥੀਆਂ ਵਲੋਂ ਇਸ ਮੇਲੇ ਵਿੱਚ ਉਤਸ਼ਾਹ ਪੂਰਵਕ ਭਾਗ ਲਿਆ ਗਿਆ | ਇਸ ਮੌਕੇ ਤੇ ਸਮੂਹ ਸਟਾਫ਼ ਹਾਜਰ ਸੀ |
*ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਲਗਾਇਆ ਅੰਗਰੇਜ਼ੀ ਮੇਲਾ*
- Post published:March 8, 2022
You Might Also Like
ਹੁਸ਼ਿਆਰਪੁਰ ਪੁਨਰਵਾਸ ਕੇਂਦਰ ਨੂੰ ਨਸ਼ਾ ਛੁਡਾਊ ਸੇਵਾਵਾਂ ਲਈ ਮਿਲਿਆ ਰਾਜ ਪੱਧਰੀ ਸਨਮਾਨ
ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਮੁਹਿੰਮ,14 ਵਾਹਨਾਂ ਦੇ ਕੀਤੇ ਗਏ ਚਾਲਾਨ
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 18 ਜੂਨ ਨੂੰ
ਗੜ੍ਹਦੀਵਾਲਾ ਵਿਖੇ ਧੁਮ ਧਾਮ ਨਾਲ ਮਨਾਇਆ ਦੁਸਹਿਰਾ ਉਤਸਵ







