Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 12 ਮਾਰਚ ਤੱਕ ਜ਼ਿਲ੍ਹੇ ’ਚ ਹਥਿਆਰ ਕੈਰੀ ਕਰਨ ’ਤੇ ਲਗਾਈ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 12 ਮਾਰਚ ਤੱਕ ਜ਼ਿਲ੍ਹੇ ’ਚ ਹਥਿਆਰ ਕੈਰੀ ਕਰਨ ’ਤੇ ਲਗਾਈ ਪੂਰਨ ਪਾਬੰਦੀ

ਹੁਸ਼ਿਆਰਪੁਰ, 8 ਮਾਰਚ(ਚੌਧਰੀ) : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਅਮਨ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 14 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜਿਲ੍ਹੇ ਵਿਚ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ ਨਾਲ ਲੈ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਸੀ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਆਦੇਸ਼ ਦਿੱਤੇ ਕਿ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ। ਇਹ ਹੁਕਮ 20 ਦਸੰਬਰ ਤੋਂ ਅਗਲੇ ਹੁਕਮਾਂ ਤੱਕ ਲਈ ਜਾਰੀ ਕੀਤੇ ਗਏ ਸਨ ਅਤੇ ਹੁਣ ਇਹ ਪਾਬੰਦੀਆਂ ਦੇ ਹੁਕਮ 12 ਮਾਰਚ 2022 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਉਰਟੀ ਗਾਰਡ, ਪੈਟਰੋਲ ਪੰਪ ਮਾਲਕ, ਮਨੀ ਐਕਸਚੇਂਜ ਦੇ ਮਾਲਕ, ਜੁਵੈਲਰੀ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਤੇ ਕਿਸੇ ਇਵੈਂਟ ਵਿਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜੈਡ ਪਲਸ ਸੁਰੱਖਿਆ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।