Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਕੀਤਾ ਦੌਰਾ; ਸਮੁੱਚੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਕੀਤਾ ਦੌਰਾ; ਸਮੁੱਚੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਹਾ, ਸਖਤ ਸੁਰੱਖਿਆ ਪ੍ਰਬੰਧਾਂ ’ਚ ਪਾਰਦਰਸ਼ੀ ਤਰੀਕੇ ਨਾਲ ਮੁਕੰਮਲ ਕੀਤੀ ਜਾਵੇਗੀ ਗਿਣਤੀ ਪ੍ਰਕਿਰਿਆ
10 ਮਾਰਚ ਨੂੰ ਜ਼ਿਲ੍ਹੇ ’ਚ ਡਰਾਈ ਡੇਅ ਘੋਸ਼ਿਤ
ਗਿਣਤੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਖਤਮ ਹੋਣ ਤੱਕ ਗਿਣਤੀ ਕੇਂਦਰਾਂ ਦੇ ਬਾਹਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਲਗਾਈ ਪਾਬੰਦੀ
ਗਿਣਤੀ ਸਟਾਫ਼ ਦੀ ਸਿਖਲਾਈ ਸਰਕਾਰੀ ਕਾਲਜ ’ਚ ਸਵੇਰੇ 8 ਵਜੇ ਹੋਵੇਗੀ

ਹੁਸ਼ਿਆਰਪੁਰ, 8 ਮਾਰਚ(ਬਿਊਰੋ) : ਪੰਜਾਬ ਵਿਧਾਨ ਸਭਾ ਚੋਣਾਂ-2022 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਜਿਥੇ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਬਣੇ ਗਿਣਤੀ ਕੇਂਦਰਾਂ ਅਤੇ ਮੀਡੀਆ ਸੈਂਟਰਾਂ ਦਾ ਦੌਰਾ ਕੀਤਾ, ਉਥੇ ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਵੀ ਉਨ੍ਹਾਂ ਨਾਲ ਸਨ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 10 ਮਾਰਚ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ, ਜਿਸ ਲਈ ਪੁਖਤਾ ਇੰਤਜਾਮ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਮੁਕੇਰੀਆਂ, ਦਸੂਹਾ, ਉੜਮੁੜ, ਹੁਸ਼ਿਆਰਪੁਰ, ਚੱਬੇਵਾਲ, ਗੜ੍ਹਸ਼ੰਕਰ ਦੀਆਂ ਵੋਟਾਂ ਦੀ ਗਿਣਤੀ ਰਿਆਤ-ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਅਤੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਹੁਸ਼ਿਆਰਪੁਰ ਵਿਖੇ ਹੋਵੇਗੀ।
ਸ੍ਰੀਮਤੀ ਅਪਨੀਤ ਰਿਆਤ ਨੇ ਜਿਥੇ ਰਿਆਤ-ਬਾਹਰਾ ਤੇ ਐਮ.ਐਸ.ਡੀ.ਸੀ. ਵਿਚ ਬਣੇ ਮੀਡੀਆ ਸੈਂਟਰਾਂ ਦਾ ਦੌਰਾ ਕੀਤਾ, ਉਥੇ ਸਮੂਹ ਕਾਊਂਟਿੰਗ ਸਟਾਫ਼ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਗਿਣਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਗਿਣਤੀ ਲਈ ਜ਼ਿਲ੍ਹੇ ਵਿਚ 588 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਿਣਤੀ ਲਈ ਇਕ ਵਿਧਾਨ ਸਭਾ ਹਲਕੇ ਵਿਚ 84 ਕਰਮਚਾਰੀ ਆਪਣੀ ਡਿਊਟੀ ਨਿਭਾਉਣਗੇ, ਜਿਨ੍ਹਾਂ ਵਿਚ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਮਾਈਕ੍ਰੋ ਅਬਜ਼ਰਵਰ ਅਤੇ ਕਾਊਂਟਿੰਗ ਐਸਿਸਟੈਂਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗਿਣਤੀ ਸਟਾਫ਼ ਨੂੰ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ 9 ਮਾਰਚ ਨੂੰ ਸਵੇਰੇ 8 ਵਜੇ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਗਿਣਤੀ ਸਟਾਫ਼ ਸਮੇਂ ਸਿਰ ਇਹ ਸਿਖਲਾਈ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਗਿਣਤੀ ਸਟਾਫ਼ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਕਿਰਿਆ ਦਾ ਇਕ ਅਹਿਮ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਹਰ ਪਹਿਲੂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ, ਤਾਂ ਜੋ ਗਿਣਤੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਲਗਾਏ ਗਏ ਚੋਣ ਅਬਜ਼ਰਵਰ ਪੂਰੀ ਕਾਊਂਟਿੰਗ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਟਾਫ਼ ਦੀ ਸੁਰੱਖਿਆ ਲਈ ਤਾਇਨਾਤ ਕਰਮਚਾਰੀਆਂ ਨੂੰ ਸਹਿਯੋਗ ਦੇਣ, ਮੋਬਾਇਲ ਨਾ ਲੈ ਕੇ ਆਉਣ, ਸਮੇਂ ਸਿਰ ਪਹੁੰਚਣ ਆਦਿ ਸਬੰਧੀ ਨਿਰਦੇਸ਼ ਦਿੱਤੇ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ ਵਿਅਕਤੀ ਹੀ ਗਿਣਤੀ ਕੇਂਦਰ ਵਿਚ ਦਾਖਲ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਏਜੰਟ, ਜਿਨ੍ਹਾਂ ਨੂੰ ਰਿਟਰਨਿੰਗ ਅਫ਼ਸਰ ਵਲੋਂ ਪਹਿਚਾਣ ਪੱਤਰ ਜਾਰੀ ਕੀਤੇ ਗਏ ਹਨ, ਆਪਣੀਆਂ ਨਿਰਧਾਰਤ ਸੀਟਾਂ ’ਤੇ ਹੀ ਬੈਠਣਗੇ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਾਊਂਟਿੰਗ ਸੈਂਟਰ ਵਿਚ ਮੋਬਾਇਲ ਨਹੀਂ ਲੈ ਕੇ ਜਾ ਸਕੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਜ਼ਿਲ੍ਹੇ ਵਿਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ, ਜਿਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਹੋਵੇਗੀ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਖਤਮ ਹੋਣ ਤੱਕ ਰਿਆਤ-ਬਾਹਰਾ ਇੰਸਟੀਚਿਊਟ ਅਤੇ ਆਈ.ਟੀ.ਆਈ. ਕਾਲਜ ਦੀ ਹੱਦ ਦੇ 500 ਮੀਟਰ ਘੇਰੇ ਅੰਦਰ 5 ਅਤੇ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਆਰਮੀ, ਪਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ, ਪੁਲਿਸ ਕਰਮਚਾਰੀਆਂ, ਸਰਕਾਰੀ ਕਰਮਚਾਰੀ ਜੋ ਡਿਊਟੀ ’ਤੇ ਹਨ, ’ਤੇ ਲਾਗੂ ਨਹੀਂ ਹੋਣਗੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਅਮਨ ਸ਼ਾਂਤੀ ਬਣਾਏ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਪੱਖੋਂ ਜ਼ਿਲ੍ਹਾ ਪੁਲਿਸ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਪੁਲਿਸ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।
ਇਸ ਮੌਕੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਉੜਮੁੜ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਹੁਸ਼ਿਆਰਪੁਰ ਦੇ ਰਿਟਰਨਿੰਗ ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ, ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਗੜ੍ਹਸ਼ੰਕਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਰਵਿੰਦ ਕੁਮਾਰ ਅਤੇ ਐਸ.ਪੀ. (ਐਚ) ਅਸ਼ਵਨੀ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated