Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੌਮਾਂਤਰੀ ਮਹਿਲਾ ਦਿਵਸ ’ਤੇ ਕਰਵਾਇਆ ਗਿਆ ਸੈਮੀਨਾਰ

ਕੌਮਾਂਤਰੀ ਮਹਿਲਾ ਦਿਵਸ ’ਤੇ ਕਰਵਾਇਆ ਗਿਆ ਸੈਮੀਨਾਰ

ਹੁਸ਼ਿਆਰਪੁਰ, 8 ਮਾਰਚ(ਬਿਊਰੋ) : ਜਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਪੁਲਿਸ ਲਾਈਨ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿਚ ਸ੍ਰੀਮਤੀ ਸਵੇਤਾ ਨਿੰਬਾਲੇ ਪਤਨੀ ਧਰੁਮਨ ਐਚ. ਨਿੰਬਾਲੇ ਐਸ.ਐਸ.ਪੀ. ਹੁਸ਼ਿਆਰਪੁਰ, ਉਪ ਪੁਲਿਸ ਕਪਤਾਨ (ਹੈਡਕੁਆਟਰ) ਸ੍ਰੀਮਤੀ ਨਵਨੀਤ ਕੌਰ ਗਿੱਲ ਦੀ ਅਗਵਾਈ ਹੇਠ ਪੁਲਿਸ ਮਹਿਲਾ ਕਰਮਚਾਰੀਆਂ ਦਾ ਇਕੱਠ ਕੀਤਾ ਗਿਆ। ਇਸ ਮੌਕੇ ਮਾਹਵਾਰੀ ਤੋਂ ਹੋਣ ਵਾਲੀਆਂ ਮਹਿਲਾਵਾਂ ਦੀਆਂ ਬੀਮਾਰੀਆਂ ਤੋਂ ਮੁਕਤੀ ਦੇ ਪ੍ਰਤੀਕ ਵੱਖ-ਵੱਖ ਰੰਗਾਂ ਦੇ ਗੁਬਾਰੇ ਹਵਾ ਵਿਚ ਉਡਾਏ ਗਏ। ਪੁਲਿਸ ਮਹਿਲਾ ਕਰਮਚਾਰੀਆਂ ਨਾਲ ਉਨ੍ਹਾਂ ਦੇ ਰੋਗਾਂ ਕਰਕੇ ਜਿੰਦਗੀ ਵਿਚ ਆਉਣ ਵਾਲੀਆਂ ਸਿਹਤ ਸਬੰਧੀ ਦੁੱਖ-ਤਕਲੀਫ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸ੍ਰੀਮਤੀ ਸਵੇਤਾ ਨਿੰਬਾਲੇ ਵਲੋਂ ਆਪਣੇ ਸੰਬੋਧਨ ਦੌਰਾਨ ਮਹਿਲਾਵਾਂ ਨੂੰ ਆਪਣੀ ਸਿਹਤ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਅਤੇ ਖੁਦ ਨੂੰ ਤੰਦਰੁਸਤ ਰੱਖਣ ਤੇ ਬੀਮਾਰੀਆਂ ਤੋਂ ਬਚਣ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਬੀਮਾਰੀਆਂ ਤੋਂ ਆਪਣਾ ਬਚਾਓ ਕਰਕੇ ਕਿਵੇਂ ਤੰਦਰੁਸਤ ਰਹਿ ਸਕਦੇ ਹਾਂ, ਕਿਹੜੇ-ਕਿਹੜੇ ਢੰਗ ਤਰੀਕੇ ਅਪਨਾ ਕੇ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਫਿੱਟ ਰੱਖ ਸਕਦੇ ਹਾਂ, ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਹ ਵੀ ਜ਼ਿਕਰ ਕੀਤਾ ਗਿਆ ਕਿ ਜੇਕਰ ਖੁਦ ਨੂੰ ਤੰਦਰੁਸਤ ਰੱਖਾਂਗੇ ਤਾਂ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ ਅਤੇ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।