Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing ਜ਼ਿਲ੍ਹਾ ਪੁਲਿਸ ਨੇ ਮਹਿਲਾ ਕਰਮਚਾਰੀਆਂ ਨਾਲ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਜ਼ਿਲ੍ਹਾ ਪੁਲਿਸ ਨੇ ਮਹਿਲਾ ਕਰਮਚਾਰੀਆਂ ਨਾਲ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਨਵਾਂਸ਼ਹਿਰ, 8 ਮਾਰਚ-(ਜਤਿੰਦਰ ਪਾਲ ਸਿੰਘ ਕਲੇਰ) : ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਮੰਗਲਵਾਰ ਨੂੰ ਆਪਣੇ ਮਹਿਲਾ ਸਟਾਫ਼ ਮੈਂਬਰਾਂ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਤੇ ਇਸ ਦਿਹਾੜੇ ਨੂੰ ਮਨਾਉਣ ਲਈ ਜ਼ਿਲ੍ਹੇ ਵਿੱਚ ਪਿਛਲੇ ਦੋ ਦਿਨਾਂ ਤੋਂ ਲੜੀਵਾਰ ਸਮਾਗਮ ਕਰਵਾਏ।

ਨਵਾਂਸ਼ਹਿਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਔਰਤਾਂ ਸਖ਼ਤ ਮਿਹਨਤ ਨਾਲ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਆਪਣੀ ਕਾਬਲੀਅਤ ਦਾ ਸਬੂਤ ਦੇ ਰਹੀਆਂ ਹਨ। ਸ਼੍ਰੀਮਤੀ ਕੌਰ ਨੇ ਉਨ੍ਹਾਂ ਨੂੰ ਵਿਭਾਗ ਵਿੱਚ ਆਪਣੀ ਲਗਨ ਨਾਲ ਆਪਣੇ ਲਈ ਇੱਕ ਅਹਿਮ ਸਥਾਨ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਸਹੀ ਦਿਸ਼ਾ ਵੱਲ ਵਧ ਰਿਹਾ ਹੈ ਕਿਉਂਕਿ ਵੱਧ ਤੋਂ ਵੱਧ ਲੜਕੀਆਂ ਅਤੇ ਮਹਿਲਾਵਾਂ ਸਮਾਜ ਦੇ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਰਹੀਆਂ ਹਨ।

ਉਨ੍ਹਾਂ ਨੇ ਕੇ ਸੀ ਪੈਲੇਸ ਵਿਖੇ ਪ੍ਰੋਗਰਾਮ ਦੌਰਾਨ, ਆਪੋ-ਆਪਣੇ ਕੰਮ ਵਾਲੀ ਥਾਂ ਜਾਂ ਕਿਸੇ ਹੋਰ ਸਥਾਨ ‘ਤੇ ਜਿਨਸੀ ਸ਼ੋਸ਼ਣ ਬਾਰੇ ਵੀ ਜਾਗਰੂਕ ਕੀਤਾ ਅਤੇ ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ। ਸਮਾਗਮ ਦੌਰਾਨ ਜ਼ਿਲ੍ਹਾ ਦੀਆਂ ਮਹਿਲਾ ਸਟਾਫ਼ ਮੈਂਬਰਾਂ ਵੱਲੋਂ ਗਿੱਧਾ, ਭੰਗੜਾ, ਸ਼ਬਦ ਗਾਇਨ ਅਤੇ ਭਾਸ਼ਣ ਸਮੇਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਮੌਕੇ ਕੁਝ ਮਹਿਲਾ ਕਰਮੀਆਂ ਨੇ ਆਪਣੇ ਕੰਮ ਦੇ ਸਟੇਸ਼ਨਾਂ ‘ਤੇ ਆਪਣੇ ਅਨੁਭਵ ਸਾਂਝੇ ਕੀਤੇ।ਇਸ ਉਪਰੰਤ ਐਸ.ਐਸ.ਪੀ ਨੇ ਮਹਿਲਾ ਪੁਲਿਸ ਸਟਾਫ਼ ਦੇ ਮੇਹਨਤੀ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਐਸ.ਪੀ (ਐਚ) ਮਨਵਿੰਦਰਬੀਰ ਸਿੰਘ, ਏ.ਐਸ.ਪੀ (ਅੰਡਰ ਟਰੇਨੀ) ਜਸਰੂਪ ਕੌਰ ਬਾਠ, ਪ੍ਰੋਫੈਸਰ ਅਹਿੰਸਾ ਪਾਠਕ, ਕਵੀ ਦਰਸ਼ਨ ਦਰਦੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸਮਾਗਮ ਵਿੱਚ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ।ਇਸੇ ਤਰ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਪਠਲਾਵਾ ਵਿਖੇ ਏਕ ਨੂਰ ਸਵੈ ਸੇਵਾ ਸੰਸਥਾ ਦੀ ਮਦੱਦ ਨਾਲ ਸਿਹਤ ਜਾਂਚ ਕੈਂਪ ਲਾਇਆ ਗਿਆ, ਜਿਸ ਵਿੱਚ ਕੈਂਸਰ, ਮਹਿਲਾ ਰੋਗਾਂ ਅਤੇ ਮਹਿਲਾਵਾਂ ਨਾਲ ਸਬੰਧਤ ਹੋਰਨਾਂ ਬਿਮਾਰੀਆਂ ਦੀ ਜਾਂਚ ਕੀਤੀ ਗਈ।

error: copy content is like crime its probhihated