Prime Punjab Times

Latest news
ਮਾਂ ਬਗਲਾਮੁਖੀ ਜਯੰਤੀ ਦੀਆਂ ਤਿਆਰੀਆਂ ਤੇਜ਼, 24 ਅਪ੍ਰੈਲ ਨੂੰ 31 ਕੁੰਡੀਆਂ ਯੱਗ ਦਾ ਭਵਿਆ ਆਯੋਜਨ ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ : ਡਿਪਟੀ ਕਮਿਸ਼ਨਰ ਖ਼ਾਲਸਾ ਕਾਲਜ ਵਿਖੇ ਸੰਗੀਤ ਵਿਭਾਗ ਵੱਲੋਂ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਪ੍ਰਿਥਵੀ ਦਿਵਸ ਮੌਕੇ ਸਕੂਲ ਵਿੱਚ ਭਾਸ਼ਣ ਅਤੇ ਪੋਸਟਰ ਮੇਕਿੰਗ ਗਤੀਵਿਧੀਆਂ ਦਾ ਸ਼ਾਨਦਾ... ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਜਾਂਚ ਗੈਰ-ਕਾਨੂੰਨੀ ਸ਼ਰਾਬ ਦੇ ਖਿਲਾਫ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ
ADVERTISEMENT
You are currently viewing ਆਮ ਆਦਮੀ ਪਾਰਟੀ ਦੇ 5, ਕਾਂਗਰਸ ਦੇ 1 ਅਤੇ ਬੀ.ਜੇ.ਪੀ. ਦੇ 1 ਉਮੀਦਵਾਰ ਰਹੇ ਜੇਤੂ

ਆਮ ਆਦਮੀ ਪਾਰਟੀ ਦੇ 5, ਕਾਂਗਰਸ ਦੇ 1 ਅਤੇ ਬੀ.ਜੇ.ਪੀ. ਦੇ 1 ਉਮੀਦਵਾਰ ਰਹੇ ਜੇਤੂ

ਜ਼ਿਲ੍ਹਾ ਚੋਣ ਅਫ਼ਸਰ ਨੇ ਕਾਊਂਟਿੰਗ ਸਟਾਫ਼, ਸੁਰੱਖਿਆ ਅਮਲੇ ਅਤੇ ਉਮੀਦਵਾਰਾਂ ਦਾ ਧੰਨਵਾਦ ਪ੍ਰਗਟਾਇਆ

ਮੀਡੀਆ ਵਲੋਂ ਨਿਭਾਈ ਜ਼ਿੰਮੇਵਾਰੀ ਦੀ ਕੀਤੀ ਸ਼ਲਾਘਾ

ਹੁਸ਼ਿਆਰਪੁਰ, 10 ਮਾਰਚ(ਬਿਊਰੋ) : ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ ਅਤੇ ਅੱਜ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ 5, ਕਾਂਗਰਸ ਅਤੇ ਬੀ.ਜੇ.ਪੀ. ਦੇ 1-1 ਉਮੀਦਵਾਰ ਜੇਤੂ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਵਲੋਂ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਜਿਥੇ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਉਥੇ ਮੀਡੀਆ ਸੈਂਟਰ ਦਾ ਦੌਰਾ ਵੀ ਕੀਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕਾਊਂਟਿੰਗ ਸਟਾਫ਼, ਸੁਰੱਖਿਆ ਅਮਲੇ ਅਤੇ ਉਮੀਦਵਾਰਾਂ ਦਾ ਧੰਨਵਾਦ ਪ੍ਰਗਟਾਉਂਦਿਆ ਕਿਹਾ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਰਿਆਤ-ਬਾਹਰਾ ਇੰਸਟੀਚਿਊਟ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਮਾਨਯੋਗ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਅਬਜ਼ਰਵਰਾਂ ਦੀ ਹਾਜ਼ਰੀ ਵਿਚ ਪਾਰਦਰਸ਼ੀ ਅਤੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਗਈ। ਉਨ੍ਹਾਂ ਮੀਡੀਆ ਵਲੋਂ ਨਿਭਾਈ ਗਈ ਜ਼ਿੰਮੇਵਾਰੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਪੋਲਿੰਗ ਸਟਾਫ਼, ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਣਾਈਆਂ ਵੱਖ-ਵੱਖ ਟੀਮਾਂ ਵਲੋਂ ਵੀ ਪ੍ਰਸ਼ੰਸਾਯੋਗ ਡਿਊਟੀ ਨਿਭਾਈ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਸ਼ਾਮਚੁਰਾਸੀ ਵਿਚ ਡਾ. ਰਵਜੋਤ ਸਿੰਘ, ਉੜਮੁੜ ਵਿਚ ਸ੍ਰੀ ਜਸਵੀਰ ਸਿੰਘ ਰਾਜਾ, ਦਸੂਹਾ ਵਿਚ ਸ੍ਰੀ ਕਰਮਵੀਰ ਸਿੰਘ ਘੁੰਮਣ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਸ੍ਰੀ ਜੈ ਕ੍ਰਿਸ਼ਨ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਅਤੇ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਬੀ.ਜੇ.ਪੀ. ਦੇ ਉਮੀਦਵਾਰ ਸ੍ਰੀ ਜੰਗੀ ਲਾਲ ਮਹਾਜਨ ਜੇਤੂ ਰਹੇ।
ਸ੍ਰੀਮਤੀ ਅਪਨੀਤ ਰਿਆਤ ਨੇ ਚੋਣ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਅਮਲੇ ਵਲੋਂ ਮਿਹਨਤ ਅਤੇ ਪਾਰਦਰਸ਼ੀ ਤਰੀਕੇ ਨਾਲ ਨਿਭਾਈ ਜ਼ਿੰਮੇਵਾਰੀ ਸਦਕਾ ਹੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋਈ ਹੈ। ਉਨ੍ਹਾਂ ਉਮੀਦਵਾਰਾਂ ਵਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਚੱਬੇਵਾਲ, ਗੜ੍ਹਸ਼ੰਕਰ, ਉੜਮੁੜ, ਦਸੂਹਾ ਅਤੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਗਿਣਤੀ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਕਰਵਾਈ ਗਈ। ਇਸ ਤੋਂ ਇਲਾਵਾ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਕਰਵਾਈ ਗਈ ਹੈ।
ਐਸ.ਐਸ.ਪੀ. ਸ੍ਰੀ ਧਰੁਮਨ ਐਚ. ਨਿੰਬਾਲੇ ਨੇ ਡਿਊਟੀ ’ਤੇ ਤਾਇਨਾਤ ਸੁਰੱਖਿਆ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਵੇਂ ਗਿਣਤੀ ਕੇਂਦਰਾਂ ਵਿਚ 1573 ਸੀ.ਏ.ਪੀ.ਐਫ., ਸੂਬਾ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਗਏ ਸਨ, ਜਿਨ੍ਹਾਂ ਵਿਚ ਜ਼ਿਲ੍ਹਾ ਪੁਲਿਸ ਦੇ 2 ਐਸ.ਪੀ., 14 ਡੀ.ਐਸ.ਪੀ., 26 ਐਸ.ਐਚ.ਓ., 139 ਐਸ.ਆਈ. ਅਤੇ ਏ.ਐਸ.ਆਈ., 1035 ਈ.ਪੀ.ਓਜ਼ ਤਾਇਨਾਤ ਸਨ। ਇਸ ਤੋਂ ਇਲਾਵਾ ਪੀ.ਏ.ਪੀ. ਦੇ 182 ਕਰਮਚਾਰੀ ਅਤੇ ਸੀ.ਏ.ਪੀ.ਐਫ. ਦੇ 175 ਕਰਮਚਾਰੀਆਂ ਵਲੋਂ ਵੀ ਪੂਰੀ ਮਿਹਨਤ ਨਾਲ ਡਿਊਟੀ ਨਿਭਾਈ ਗਈ।

error: copy content is like crime its probhihated