Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਘਰੇਲੂ ਦੇਖਭਾਲ ਪ੍ਰੋਗਰਾਮ ਦਾ ਮੁੱਖ ਉਦੇਸ਼ ਬਾਲ ਮੌਤ ਦਰ ਨੂੰ ਘਟਾਉਣਾ : ਡਾ ਕੁਲਵਿੰਦਰ ਮਾਨ

ਘਰੇਲੂ ਦੇਖਭਾਲ ਪ੍ਰੋਗਰਾਮ ਦਾ ਮੁੱਖ ਉਦੇਸ਼ ਬਾਲ ਮੌਤ ਦਰ ਨੂੰ ਘਟਾਉਣਾ : ਡਾ ਕੁਲਵਿੰਦਰ ਮਾਨ

– ਆਸ਼ਾ ਵਰਕਰਾਂ ਵੱਲੋਂ ਘਰਾਂ ਦੇ 5 ਵਾਧੂ ਦੌਰੇ ਕਰਨ ਸਬੰਧੀ ਟ੍ਰੇਨਿੰਗ ਸਮਾਪਤ

ਬਲਾਚੌਰ, 11 ਮਾਰਚ(ਜਤਿੰਦਰ ਪਾਲ ਸਿੰਘ ਕਲੇਰ ) 2022 :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਜੀ ਦੇ ਦਿਸਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਯੋਗ ਅਗਵਾਈ ਹੇਠ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਆਸ਼ਾ ਵਰਕਰਾਂ ਵੱਲੋਂ ਘਰਾਂ ਦੇ 5 ਵਾਧੂ ਦੌਰੇ ਕਰਨ ਲਈ ਪੰਜ ਦਿਨਾ ਟ੍ਰੇਨਿੰਗ ਸਮਾਪਤ ਹੋ ਗਈ ਹੈ, ਜਿਸ ਵਿੱਚ ਬਲਾਕ ਦੀਆਂ ਏ ਐੱਨ ਐੱਮ, ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਏ ਐੱਨ ਐੱਮ, ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੰਦੇ ਹੋਏ ਕਿਹਾ ਕਿ ਇਹ ਟ੍ਰੇਨਿੰਗ ਆਸ਼ਾ ਵਰਕਰਾਂ ਦੇ ਮੌਜੂਦਾ ਗਿਆਨ ਵਿੱਚ ਨਵੀਂ ਉਸਾਰੀ ਕਰੇਗੀ ਅਤੇ ਬੱਚਿਆਂ ਦੇ ਮੁੱਢਲੇ ਵਿਕਾਸ ਲਈ ਨਵੀਆਂ ਕੁਸ਼ਲਤਾਵਾਂ ਵਿਕਸਤ ਕਰਨ ਵਿਚ ਸਹਾਇਤਾ ਕਰੇਗੀ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਮੌਤਾਂ ਤੇ ਬਿਮਾਰੀਆਂ ਨੂੰ ਘਟਾਉਣਾ, ਨਿੱਕੇ ਬੱਚਿਆਂ ਦੀ ਪੋਸ਼ਣ ਸਥਿਤੀ ਨੂੰ ਸੁਧਾਰਨਾ ਅਤੇ ਨਿੱਕੇ ਬੱਚਿਆਂ ਵਿਚ ਵਾਜਬ ਵਾਧੇ ਤੇ ਆਰੰਭਕ ਬਾਲ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਆਸ਼ਾ ਵਰਕਰਾਂ ਜਨਮ ਸਮੇਂ ਘੱਟ ਭਾਰ ਵਾਲੇ ਬੱਚਿਆਂ, ਬਿਮਾਰ ਬੱਚਿਆਂ, ਕੁਪੋਸ਼ਣ ਦਾ ਸ਼ਿਕਾਰ ਬੱਚਿਆਂ ਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਉੱਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨਗੀਆਂ।

ਇਸ ਮੌਕੇ ਡਾ ਨਵਦੀਪ ਨੇ ਦੱਸਿਆ ਕਿ ਬੱਚਿਆਂ ਦੀ ਘਰੇਲੂ ਦੇਖਭਾਲ (ਐਚ.ਬੀ.ਵਾਈ.ਸੀ.) ਦੀ ਪਹਿਲਕਦਮੀ ਦੇ ਹਿੱਸੇ ਵਜੋਂ ਆਸ਼ਾ ਵਰਕਰਾਂ ਵੱਲੋਂ ਪਹਿਲਾਂ ਹੀ 42ਵੇਂ ਦਿਨ ਤੱਕ ਨਵਜੰਮੇ ਬੱਚੇ ਦੀ ਘਰੇਲੂ ਦੇਖਭਾਲ ਦੀਆਂ 6 ਜਾਂ 7 ਘਰ ਫੇਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਆਸ਼ਾ ਵਰਕਰਾਂ ਪੰਜ ਵਾਰ ਹੋਰ ਘਰਾਂ ਦੇ ਦੌਰੇ ਕਰਨਗੀਆਂ। ਆਸ਼ਾ ਵਰਕਰਾਂ ਬੱਚਿਆਂ ਦੀ ਦੇਖਭਾਲ ਲਈ 3 ਮਹੀਨੇ, 6 ਮਹੀਨੇ, 9 ਮਹੀਨੇ, 12 ਮਹੀਨੇ ਅਤੇ 15 ਮਹੀਨੇ ਉੱਤੇ ਘਰਾਂ ਦਾ ਦੌਰਾ ਕਰਨਗੀਆਂ।

ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਅਤੇ ਵਿਕਾਸ ਵਿਰਦੀ ਨੇ ਕਿਹਾ ਕਿ ਆਸ਼ਾ ਵਰਕਰਾਂ ਘਰਾਂ ਦੇ ਦੌਰਿਆਂ ਨਾਲ ਬੱਚਿਆਂ ਦੀਆਂ ਸਮੱਸਿਆਵਾਂ ਦੀ ਜਲਦੀ ਸ਼ਨਾਖਤ ਕਰਨਗੀਆਂ ਅਤੇ ਪਰਿਵਾਰਾਂ ਦੀ ਮੁਨਾਸਬ ਕਾਰਵਾਈ ਕਰਨ ਵਿਚ ਮਦਦ ਕਰਨਗੀਆਂ। ਇਹ ਮਦਦ ਸੁਧਾਰੇ ਹੋਏ ਘਰੇਲੂ ਦੇਖਭਾਲ ਦੇ ਕਾਰਜਾਂ ਰਾਹੀਂ ਜਾਂ ਫਿਰ ਸਿਹਤ ਕੇਂਦਰ ਵਿਚ ਇਲਾਜ ਕਰਵਾ ਕੇ ਹੋ ਸਕਦੀ ਹੈ। ਘਰਾਂ ਦੀਆਂ ਵਾਧੂ ਦੇਖਭਾਲ ਫੇਰੀਆਂ ਨਾਲ ਆਸ਼ਾ ਵਰਕਰਾਂ ਪਹਿਲੇ ਛੇ ਮਹੀਨਿਆਂ ਲਈ ਕੇਵਲ ਮਾਂ ਦਾ ਦੁੱਧ ਪਿਲਾਉਣ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਛੇ ਮਹੀਨੇ ਦੇ ਤੇ ਹੋਰ ਵੱਡੇ ਹੋ ਜਾਣ ’ਤੇ ਬੱਚਿਆਂ ਲਈ ਵਕਤ ਸਿਰ, ਚੋਖੇ ਅਤੇ ਪੌਸ਼ਟਿਕ ਭੋਜਨ ਖਵਾਉਣ ਲਈ ਪਰਿਵਾਰਕ ਮੈਂਬਰਾਂ ਨੂੰ ਪ੍ਰੇਰਿਤ ਕਰਨਗੀਆਂ।ਇਸ ਮੌੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।